ਪੰਜਾਬ

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਧੂਰੀ ‘ਚ ਸ਼ੁਕਰਾਨਾ ਸਮਾਗਮ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | April 26, 2026 07:28 PM

ਧੂਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਕਰਨ ਦੀ ਖੁਸ਼ੀ ‘ਚ ਧੂਰੀ ਦੇ ਵਾਰਡ ਨੰਬਰ 21 ਅਤੇ ਪਿੰਡ ਬਬਨਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ਼ੁਕਰਾਨਾ ਅਰਦਾਸ ਸਮਾਗਮ ਕਰਵਾਏ ਗਏ।

ਇਸ ਮੌਕੇ ਸੰਗਤ ਵੱਲੋਂ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਸਿੱਖਿਆ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।

ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਉਪਰੰਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਤਹਿਤ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਾਨੂੰਨ ਅਧੀਨ ਉਲੰਘਣਾ ਲਈ ਘੱਟੋ-ਘੱਟ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ ਅਤੇ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ ਜਾਂਚ, ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਨਾ ਮਿਲਣ ਅਤੇ 20 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ।

ਚੇਅਰਮੈਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਜਾਗਤ ਗੁਰੂ ਹਨ ਅਤੇ ਇਨ੍ਹਾਂ ਦੀ ਬੇਅਦਬੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਮੰਦਬੁਧੀ ਜਾਂ ਮਾਨਸਿਕ ਰੋਗੀ ਦੱਸ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ, ਪਰ ਹੁਣ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਸੰਬੰਧਤ ਵਿਅਕਤੀ ਦੇ ਸਰਪ੍ਰਸਤ ਅਤੇ ਪਰਿਵਾਰ ਨੂੰ ਵੀ ਬਰਾਬਰ ਜ਼ਿੰਮੇਵਾਰ ਮੰਨਿਆ ਜਾਵੇਗਾ।

ਇਸ ਤੋਂ ਇਲਾਵਾ ਬੇਅਦਬੀ ਵਿੱਚ ਮਦਦ ਕਰਨ ਵਾਲਿਆਂ ਨੂੰ ਸੋਧੇ ਕਾਨੂੰਨ ਤਹਿਤ ਮੁੱਖ ਦੋਸ਼ੀ ਦੇ ਬਰਾਬਰ ਸਜ਼ਾ ਅਤੇ ਜੁਰਮਾਨਾ ਭੁਗਤਣਾ ਪਵੇਗਾ।

ਇਸ ਮੌਕੇ ਸ਼ੁਕਰਾਨਾ ਸਮਾਗਮਾਂ ਵਿੱਚ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਆਪ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸੂਬਾ ਵਿਆਪੀ ਪ੍ਰਦਰਸ਼ਨ, ਦਲਬਦਲੂ ਸੰਸਦ ਮੈਂਬਰਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ

ਸਾਬਕਾ ਮੰਤਰੀ ਤੋ ਦੁਖੀ ਹੋ ਕੇ ਆਤਮ ਹਤਿਆ ਕਰਨ ਵਾਲੇ ਦੇ ਪਰਵਾਰ ਨੇ ਪੁਲੀਸ ਦੀ ਢਿਲੀ ਕਾਰਗੁਜਾਰੀ ਤੇ ਜਿਤਾਇਆ ਇਤਰਾਜ

ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

'ਮੁੱਖ ਮੰਤਰੀ ਸਿਹਤ ਯੋਜਨਾ' ਦੇ ਸਮਰਥਨ ਨਾਲ ਮਹਿਜ 33 ਹਫ਼ਤਿਆਂ ਦੇ ਨਵਜਾਤ ਬੱਚੇ ਨੇ ਬਠਿੰਡਾ ਦੇ ਐਨਆਈਸੀਯੂ ਵਿੱਚ ਜਿੱਤੀ ਜੰਗ

ਆਪ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ 'ਤੇ ਲਿਖਿਆ 'ਗੱਦਾਰ', ਫੂਕੇ ਪੁਤਲੇ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵਿੱਚ ਸ਼ਾਮਲ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਐਮ ਪੀਜ਼ ਦੇ ਖਿਲਾਫ ਕਾਰਵਾਈ ਕਰਨਾ ਸੰਸਦ ਦਾ ਅਧਿਕਾਰ ਖੇਤਰ ਅਤੇ ਰਾਸ਼ਟਰਪਤੀ ਦੀ ਮਰਜ਼ੀ ’ਤੇ ਨਿਰਭਰ ਨਹੀਂ: ਡਾ. ਦਲਜੀਤ ਸਿੰਘ ਚੀਮਾ

ਦਲ ਬਦਲ ਨੇ ਕਾਂਗਰਸ ਦੇ ਪੱਖ ਨੂੰ ਸਹੀ ਸਾਬਤ ਕੀਤਾ- ਵੜਿੰਗ