BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ

ਯੁੱਧ ਨਸ਼ਿਆਂ ਵਿਰੁੱਧ ਦੇ 422ਵੇਂ ਦਿਨ 4.1 ਕਿਲੋਗ੍ਰਾਮ ਹੈਰੋਇਨ ਸਮੇਤ 132 ਨਸ਼ਾ ਤਸਕਰ ਕਾਬੂ

ਕੌਮੀ ਮਾਰਗ ਬਿਊਰੋ | April 27, 2026 07:01 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

97ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24, 520 ਹੋ ਗਈਆਂ।

ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 422ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 23 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 422 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61, 103 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 
 

ਪੰਜਾਬ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਇਹ ਰਾਜ ਸਭਾ ਮੈਂਬਰ ਪੰਜਾਬ ਨੇ ਚੁਣੇ ਨਹੀਂ ਸਨ ਥੋਪੇ ਗਏ ਸਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਵਲੋ ਵਿਿਦਆਰਥੀਆਂ ਨੂੰ ਸਕੂਲੀ ਪੁਸਤਕਾਂ ਤੇ ਕਾਪੀਆਂ ਵੰਡੀਆਂ

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗੁਰਚਰਨ ਸਿੰਘ ਨੰਨੜਾ ਸਰਬਸੰਮਤੀ ਨਾਲ ਰਾਮਗੜ੍ਹੀਆ ਸਭਾ ਮੋਹਾਲੀ ਦੇ ਨਵੇਂ ਪ੍ਰਧਾਨ ਚੁਣੇ ਗਏ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ -ਮਨੀ ਲਾਂਡਰਿੰਗ ਦੀ ਜਾਂਚ ਤੇਜ਼