BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | April 27, 2026 07:20 PM


ਐਸ ਏ ਐਸ ਨਗਰ -ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਉਨਾਂ ਨੂੰ ਖਾਲਸਾ ਪੰਥ ਦੀ ਮਾਤਾ ਦਾ ਖਿਤਾਬ ਦੇਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਰਾਗ ਸਮਰਾਟ ਭਾਈ ਗੁਰਮੀਤ ਸਿੰਘ ਜੀ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਪਰਦੀਪ ਸਿੰਘ ਜੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਅਜਮੇਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਭਾਈ ਬਲਜਿੰਦਰ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਗੁਰਨਾਮ ਸਿੰਘ ਜਵੱਦੀ ਟਕਸਾਲ ਵਾਲੇ, ਭਾਈ ਹਰਪ੍ਰੀਤ ਸਿੰਘ ਜੀ ਦਮਦਮੀ ਟਕਸਾਲ, ਭਾਈ ਸ਼ਮਸ਼ੇਰ ਸਿੰਘ ਜੀ ਜਵੱਦੀ ਟਕਸਾਲ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਾਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜਡ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ, ਡੈਂਟਲ ਵਿੰਗ ਅਤੇ ਐਕਸ ਰੇ ਦੀਆਂ ਸੁਵਿਧਾਵਾਂ ਵੀ ਉਪਲਬੱਧ ਹਨ।

Have something to say? Post your comment

 
 
 
 

ਪੰਜਾਬ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਇਹ ਰਾਜ ਸਭਾ ਮੈਂਬਰ ਪੰਜਾਬ ਨੇ ਚੁਣੇ ਨਹੀਂ ਸਨ ਥੋਪੇ ਗਏ ਸਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਵਲੋ ਵਿਿਦਆਰਥੀਆਂ ਨੂੰ ਸਕੂਲੀ ਪੁਸਤਕਾਂ ਤੇ ਕਾਪੀਆਂ ਵੰਡੀਆਂ

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗੁਰਚਰਨ ਸਿੰਘ ਨੰਨੜਾ ਸਰਬਸੰਮਤੀ ਨਾਲ ਰਾਮਗੜ੍ਹੀਆ ਸਭਾ ਮੋਹਾਲੀ ਦੇ ਨਵੇਂ ਪ੍ਰਧਾਨ ਚੁਣੇ ਗਏ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ -ਮਨੀ ਲਾਂਡਰਿੰਗ ਦੀ ਜਾਂਚ ਤੇਜ਼

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ