BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਵਲੋ ਵਿਿਦਆਰਥੀਆਂ ਨੂੰ ਸਕੂਲੀ ਪੁਸਤਕਾਂ ਤੇ ਕਾਪੀਆਂ ਵੰਡੀਆਂ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 27, 2026 07:39 PM


ਅੰਮ੍ਰਿਤਸਰ - ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਦੇ ਵਲੋ ਨਗਰ ਪਨਗੋਟਾ ਵਿਖੇ ਚਲਾਏ ਜਾ ਰਹੇ ਸੈਂਟਰ ਵਿਚ ਵਿਦਿਆਰਥੀਆਂ ਨੂੰ ਅਗਲੇ  ਵਿਦਿਅਕ ਸ਼ੈਸ਼ਨ ਦੀਆਂ ਸਕੂਲੀ ਪੁਸਤਕਾਂ ਤੇ ਕਾਪੀਆਂ ਆਦਿ ਦਿੱਤੀਆਂ।ਜਾਣਕਾਰੀ ਦਿੰਦੇ ਹੋਏ ਭਾਈ ਜਸਪਾਲ ਸਿੰਘ ਉਰਫ ਸਾਹਿਬ ਸਿੰਘ ਨਾਮਧਾਰੀ ਨੇ ਦਸਿਆ ਕਿ ਸਾਡਾ ਮਕਸਦ ਛੋਟੇ ਲਾਲਚ ਕਾਰਨ ਧਰਮ ਪ੍ਰਵਰਤਨ ਕਰਨ ਤੋ ਰੋਕਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਮੇ ਦਾ ਹਾਣੀ ਬਣਾਉਣਾ ਹੈ। ਭਵਿਖ ਦੀਆਂ ਚਣੌਤੀਆਂ ਨੂੰ ਸਰ ਕਰਨ ਲਈ ਇਹ ਵਿਦਿਆਰਥੀ ਤਿਆਰ ਬਰ ਤਿਆਰ ਹੋਣ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਵਲੋ ਇਨਾਂ ਵਿਦਿਆਰਥੀਆਂ ਦੇ ਖਰਚ ਉਠਾਏ ਜਾ ਰਹੇ ਹਨ ਤੇ ਉਚੇਰੀ ਸਿਿਖਆ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨਾਂ ਦਸਿਆ ਕਿ ਸੁਸਾਇਟੀ ਵਲੋ ਚਲਾਏ ਜਾ ਰਹੇ ਸੈਂਟਰਾਂ ਵਿਚ ਤੈਨਾਤ ਅਧਿਆਪਕ ਅਤੇ ਅਧਿਆਪਕਾਵਾਂ ਇਨਾਂ ਵਿਿਦਆਰਥੀਆਂ ਨੂੰ ਸਕੂਲੀ  ਸਿੱਖਿਆ ਦੇ ਨਾਲ ਨਾਲ ਗੁਰਮਤਿ ਦੀ ਪੜਾਈ ਲਈ ਵੀ ਪ੍ਰੇਰਣਾ ਕਰਦੇ ਹਨ ਤੇ ਹਰ ਸੈਂਟਰ ਵਿਚ ਗੁਰਬਾਣੀ ਪੜਾਈ ਜਾਂਦੀ ਹੈ। ਅਜਿਹੇ 30 ਸੈਂਟਰ ਸਰਹੱਦੀ ਖੇਤਰ ਵਿਚ ਕੰਮ ਕਰ ਰਹੇ ਹਨ। ਉਨਾਂ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਕਿ ਕੌਮ ਦਾ ਭਵਿਖ ਸੁਰਖਿਅਤ ਕਰਨ ਲਈ ਪਿੰਡਾਂ ਵਿਚ ਚਲਅ ਰਹੀ ਧਰਮ ਪ੍ਰਵਰਤਨ ਲਹਿਰ ਦੇ ਜਵਾਬ ਦਈਏ।ਭਾਈ ਜ਼’ਸਪਾਲ ਸਿੰਘ ਉਰਫ ਸਾਹਿਬ ਸਿੰਘ ਨਾਮਧਾਰੀ ਨੇ ਕਿਹਾ ਕਿ ਸਾਡੇ ਦਿਨ ਤਿਉਹਾਰ ਮਨਾਉਣੇ ਤਾਂ ਹੀ ਸਫਲ ਹਨ ਜੇ ਅਸੀ ਕੌਮ ਦੀ ਪਨੀਰੀ ਦੀ ਸੰਭਾਲ ਕਰਾਂਗੇ। ਇਸ ਮੌਕੇ ਤੇ ਪ੍ਰਧਾਨ ਸ੍ਰ ਗੁਰਚਰਨ ਸਿੰਘ, ਸੈਕਟਰੀ ਸ੍ਰ ਬਲਜੀਤ ਸਿੰਘ, ਦਵਿੰਦਰ ਸਿੰਘ ਨਾਗੀ, ਪ੍ਰਦੀਪ ਸਿੰਘ ਦਰਸ਼ਨ ਸਿੰਘ ਤੇ ਨਿਰਮਲ ਸਿੰਘ ਹਾਜਰ ਸਨ।

Have something to say? Post your comment

 
 
 
 

ਪੰਜਾਬ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਇਹ ਰਾਜ ਸਭਾ ਮੈਂਬਰ ਪੰਜਾਬ ਨੇ ਚੁਣੇ ਨਹੀਂ ਸਨ ਥੋਪੇ ਗਏ ਸਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗੁਰਚਰਨ ਸਿੰਘ ਨੰਨੜਾ ਸਰਬਸੰਮਤੀ ਨਾਲ ਰਾਮਗੜ੍ਹੀਆ ਸਭਾ ਮੋਹਾਲੀ ਦੇ ਨਵੇਂ ਪ੍ਰਧਾਨ ਚੁਣੇ ਗਏ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ -ਮਨੀ ਲਾਂਡਰਿੰਗ ਦੀ ਜਾਂਚ ਤੇਜ਼

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ