BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ

ਕੌਮੀ ਮਾਰਗ ਬਿਊਰੋ | April 27, 2026 07:41 PM

ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਦੇ ਸੈਕਟਰ 27-ਬੀ ਵਿਖੇ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ ਆਦਿ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਪ੍ਰਬੰਧ ਅਧੀਨ ਚੱਲ ਰਹੇ ‘ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦਾ ਦੌਰਾ ਕੀਤਾ ਗਿਆ। ਐਡਵੋਕੇਟ ਧਾਮੀ ਵੱਲੋਂ ਮੌਜੂਦਾ ਸਮੇਂ ਸਿਵਲ ਸਰਵਿਸ ਪ੍ਰੀਖਿਆਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੇਹਨਤ ਕਰਨ ਦੀ ਪ੍ਰੇਰਨਾ ਕੀਤੀ ਗਈ ਤਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਦੀ ਥਾਂ ਪ੍ਰਸ਼ਾਸਕੀ ਅਹੁਦਿਆਂ ਤੇ ਪਹੁੰਚ ਕੇ ਸਮਾਜ ਦੀ ਸੇਵਾ ਕਰਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿੱਦਿਆ), ਡਿਪਟੀ ਡਾਇਰੈਕਟਰ ਅਤੇ ਸਬ ਕਮੇਟੀ ਦੇ ਸਮੁੱਚੇ ਮੈਂਬਰ ਸਾਹਿਬਾਨ ਦੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਪੰਜ ਮਹੀਨਿਆਂ ਦੀ ਕੌਚਿੰਗ ਲੈਣ ਤੋਂ ਬਾਅਦ ਪੀ.ਸੀ.ਐਸ ਪ੍ਰੀਲੀਅਮਰੀ ਪ੍ਰੀਖਿਆਂ ਨੂੰ ਮੁੱਢਲੀ ਕੋਸ਼ਿਸ ਵਿੱਚ ਹੀ ਪਾਸ ਕੀਤਾ। ਉਨ੍ਹਾਂ ਇਸ ਦੀ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ। ਐਡਵੋਕੇਟ ਧਾਮੀ ਨੇ ਵਿਦਿਆਰਥੀਆਂ ਨਾਲ ਆਪਣੀ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲ ਹੋਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਵਫ਼ਾਦਾਰੀ ਅਤੇ ਵਚਣਬੱਧਤਾ ਨੂੰ ਨਿਭਾਉਣ ਬਾਰੇ ਦੱਸਿਆ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਵਿੱਚ ਇਸੇ ਸੈਸ਼ਨ 2026-2027 ਤੋਂ ਬੀ.ਏ (ਭਾਗ ਪਹਿਲਾਂ) ਤੋਂ ਹੀ ਸਿਵਲ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਫ੍ਰੀ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦਾ ਵੱਧ ਤੋ ਵੱਧ ਲਾਭ ਲੈਣ ਲਈ ਕਿਹਾ। ਸ. ਸੁਖਮਿੰਦਰ ਸਿੰਘ ਸਕੱਤਰ (ਵਿੱਦਿਆ) ਨੇ ਇਨ੍ਹਾਂ ਸਾਰੇ ਵੱਡਮੁੱਲੇ ਉਪਰਾਲਿਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਅਤੇ ਸਮੁੱਚੇ ਮੈਂਬਰ ਸਾਹਿਬਾਨ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸਾਹਿਬ ਤੋਂ ਇਲਾਵਾ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਸ.ਭਗਵੰਤ ਸਿੰਘ ਸਿਆਲਕਾ, ਸ.ਸੁਰਜੀਤ ਸਿੰਘ ਭਿੰਟੇਵੰਢ, ਸ. ਸਮਸ਼ੇਰ ਸਿੰਘ ਕੋ-ਆਰਡੀਨੇਟਰ ਅਤੇ ਅਕੈਡਮੀ ਦੇ ਵਿਦਿਆਰਥੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ

ਇਹ ਰਾਜ ਸਭਾ ਮੈਂਬਰ ਪੰਜਾਬ ਨੇ ਚੁਣੇ ਨਹੀਂ ਸਨ ਥੋਪੇ ਗਏ ਸਨ

ਸ੍ਰੀ ਗੁਰੂ ਨਾਨਕ ਦੇਵ ਵੈਲਫੇਅਰ ਸੁਸਾਇਟੀ ਵਲੋ ਵਿਿਦਆਰਥੀਆਂ ਨੂੰ ਸਕੂਲੀ ਪੁਸਤਕਾਂ ਤੇ ਕਾਪੀਆਂ ਵੰਡੀਆਂ

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗੁਰਚਰਨ ਸਿੰਘ ਨੰਨੜਾ ਸਰਬਸੰਮਤੀ ਨਾਲ ਰਾਮਗੜ੍ਹੀਆ ਸਭਾ ਮੋਹਾਲੀ ਦੇ ਨਵੇਂ ਪ੍ਰਧਾਨ ਚੁਣੇ ਗਏ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਈਡੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਹਰਚਰਨ ਸਿੰਘ ਭੁੱਲਰ ਦੇ 11 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ -ਮਨੀ ਲਾਂਡਰਿੰਗ ਦੀ ਜਾਂਚ ਤੇਜ਼

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ