BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਨੈਸ਼ਨਲ

ਸਿੱਖ ਬੰਧੂ ਵੈਲਫ਼ੇਰ ਟ੍ਰਸ੍ਟ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 27, 2026 07:45 PM

ਨਵੀਂ ਦਿੱਲੀ -ਰਾਮਗੜ੍ਹੀਆ ਸਮਾਜ ਦੀ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਵਲੋਂ ਰਿਟਜ਼ ਬੇਨਕੁਏਟ ਹਾਲ ਵਿਚ ਸਾਲਾਨਾ 10ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਐਸੋਸੀਏਸ਼ਨ ਅਤੇ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਦੇ ਮੁੱਖੀ ਸੁਖਦੇਵ ਸਿੰਘ ਰਿਆਤ, ਸਕੱਤਰ ਕਿਰਨਦੀਪ ਸਿੰਘ ਰਿਆਤ, ਦਿੱਲੀ ਦੇ ਕੈਬਿਨਟ ਮਨਿਸਟਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਕੱਤਰ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ, ਰਾਜੌਰੀ ਗਾਰਡਨ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਹਰਮਨਜੀਤ ਸਿੰਘ, ਸਾਬਕਾ ਐਮਪੀ ਤਰਲੋਚਨ ਸਿੰਘ, ਸਮੇਤ ਕਈ ਪਤਵੰਤੇ ਸੱਜਣ ਹਾਜਿਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਭਾਈ ਹਰਨਾਮ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੀਸ ਗੰਜ ਸਾਹਿਬ ਵਲੋਂ ਅਰਦਾਸ ਨਾਲ ਕੀਤੀ ਗਈ। ਉਪਰੰਤ ਸਟੇਜ ਸਕੱਤਰ ਵਲੋਂ ਹਾਜ਼ਰੀਨ ਸੰਗਤਾਂ ਨੂੰ ਰਾਮਗੜ੍ਹੀਆ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਦੇਂਦਿਆ ਦਸਿਆ ਕਿ ਤਕਰੀਬਨ ਪੰਜ ਹਜਾਰ ਬੱਚਿਆਂ ਦੇ ਰਿਸ਼ਤੇ ਦੀਆਂ ਸੇਵਾਵਾਂ, ਜਰੂਰਤਮੰਦ ਬੱਚਿਆਂ ਦੀ ਸਕੂਲ ਫੀਸਾਂ ਵਿਚ ਮਦਦ, ਤਖਤ ਸ਼੍ਰੀ ਹਜੂਰ ਸਾਹਿਬ ਵਿਖ਼ੇ ਸੰਗਤਾਂ ਦੇ ਰਹਿਣ ਲਈ ਸਰਾਂ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖ਼ੇ ਬੁੰਗਾ ਰਾਮਗੜੀਆਂ ਦੀ ਪੁੰਨ ਉਸਾਰੀ ਕੀਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਵਿਰੋਧੀ ਧਿਰ ਉਪਰ ਨਿਸ਼ਾਨਾ ਵਿੰਗਦੇ ਹੋਏ ਦਿੱਲੀ ਕਮੇਟੀ ਦੇ ਉਪਰਾਲੇਆ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਦਿੱਲੀ ਦੇ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦੇਸ਼ ਦੇ ਪੀਐਮ ਮੋਦੀ ਦੇ ਗੁਣ ਗਾਦਿਆਂ ਉਨ੍ਹਾਂ ਵਲੋਂ ਸਿੱਖਾਂ ਲਈ ਕੀਤੇ ਕਾਰਜ ਅਤੇ ਆਪਣੀਆਂ ਪ੍ਰਾਪਤੀ ਬਾਰੇ ਦਸਿਆ। ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਰਾਮਗੜ੍ਹੀਆ ਬੈੰਕ ਜੋ ਕਿ ਬੰਦ ਹੋਣ ਦੇ ਹਾਲਾਤਾਂ ਵਿਚ ਪੁੱਜ ਗਿਆ ਸੀ, ਨੂੰ ਭਾਰੀ ਭਗਦੌੜ ਉਪਰੰਤ ਮਨਜਿੰਦਰ ਸਿੰਘ ਸਿਰਸਾ ਰਾਹੀਂ ਅਤੇ ਦਿੱਲੀ ਦੀ ਮੁੱਖਮੰਤਰੀ ਰੇਖਾ ਗੁਪਤਾ ਦੀ ਮਦਦ ਨਾਲ ਕਿਸ ਤਰ੍ਹਾਂ ਬਚਾਇਆ ਓਸ ਬਾਰੇ ਵਿਸਥਾਰ ਨਾਲ ਦਸਿਆ। ਰਾਮਗੜ੍ਹੀਆ ਐਸੋਸੀਏਸ਼ਨ ਵਲੋਂ ਸਮਾਜ ਵਿਚ ਸਲਾਘਾਯੋਗ ਕਾਰਜ ਕਰਣ ਵਾਲੇ ਭਾਈ ਹਰਨਾਮ ਸਿੰਘ ਖਾਲਸਾ, ਭਾਈ ਹਰਜੋਤ ਸ਼ਾਹ ਸਿੰਘ, ਸਾਬਕਾ ਐਮਪੀ ਤਰਲੋਚਨ ਸਿੰਘ ਸਮੇਤ ਕੁਝ ਪਤਵੰਤੇ ਸੱਜਣਾ ਨੂੰ ਮੌਮੇਟੋ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਤੇ ਹਾਜ਼ਰੀਨ ਸੰਗਤਾਂ ਲਈ ਖਾਣ ਪੀਣ ਦਾ ਵਧੀਆ ਇੰਤਜਾਮ ਕੀਤਾ ਗਿਆ ਸੀ। ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਐਸੋਸੀਏਸ਼ਨ ਅਤੇ ਸਿੱਖ ਬੰਧੂ ਵੈਲਫ਼ੇਰ ਟ੍ਰਸਟ ਦੇ ਮੁੱਖੀ ਸੁਖਦੇਵ ਸਿੰਘ ਰਿਆਤ ਨੇ ਦਸਿਆ ਕਿ ਕੁਝ ਵਿਰੋਧੀਆਂ ਵਲੋਂ ਪ੍ਰੋਗਰਾਮ ਨੂੰ ਰੋਕਣ ਲਈ ਹੋਛੇ ਹਥਕੰਡੇ ਅਪਣਾਇ ਜਾ ਰਹੇ ਸਨ ਪਰ ਗੁਰੂ ਸਾਹਿਬ ਦੀ ਕਿਰਪਾ ਸਦਕਾ ਪ੍ਰੋਗਰਾਮ ਚੜ੍ਹਦੀਕਲਾ ਨਾਲ ਸੰਪੂਰਨ ਹੋਇਆ ਤੇ ਇਸ ਵਿਚ ਹਾਜ਼ਿਰੀ ਭਰਣ ਵਾਲੇ ਪਤਵੰਤੇ ਸੱਜਣਾ ਸਮੇਤ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦੇ ਹਾਂ।

Have something to say? Post your comment

 
 
 
 

ਨੈਸ਼ਨਲ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਨਾ ਮੈਂ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ

ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਕੀਤੀ ਜਾਵੇਗੀ: ਸੰਜੇ ਸਿੰਘ

ਉੱਤਰੀ ਭਾਰਤ ਵਿੱਚ ਗਰਮੀ ਦੀ ਚੇਤਾਵਨੀ ਕੀਤੀ ਆਈਐਮਡੀ ਨੇ

ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਖਿਲਾਫ਼ ਕੀਤੀ ਜਾਏਗੀ ਕਾਰਵਾਈ- ਅਖੰਡ ਕੀਰਤਨੀ ਜਥਾ

ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ

ਦਿੱਲੀ ਕਮੇਟੀ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

ਨਵਾਂ ਬੇਅਦਬੀ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹਰ ਸ਼ਰਧਾਲੂ ਸਿੱਖ ਵਿੱਚ ਸਟੇਟ ਦੀ ਘੁਸਪੈਠ : ਸਰਨਾ