BREAKING NEWS
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਨੈਸ਼ਨਲ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

ਕੌਮੀ ਮਾਰਗ ਬਿਊਰੋ | April 27, 2026 09:09 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ 10ਵੇਂ ਐਵਾਰਡ ਸਮਾਰੋਹ ਕਰਵਾਇਆ ਗਿਆ। ਉਨਾਂ ਦਸਿਆ ਇਸ ਐਵਾਰਡ ਸਮਾਗਮ ਵਿੱਚ ਦਿੱਲੀ ਦੇ ਕੈਬਿਨਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੰਬੋਧਨ ਵਿੱਚ ਸਰਦਾਰ ਸੁਖਦੇਵ ਸਿੰਘ ਰਿਐਤ ਪ੍ਰਧਾਨ ਆਲ ਇੰਡੀਆ ਰਾਮਗੜੀਆ ਵਿਸ਼ਕਰਮਾ ਫੈਡਰੇਸ਼ਨ ਵੱਲੋਂ ਐਵਾਰਡ ਸਮਾਰੋਹ ਕਰਵਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਿੱਖ ਬੰਧੂ ਵੈਲਫੇਅਰ ਟਰੱਸਟ ਦੀਆਂ ਸਮਾਜਿਕ ਭਲਾਈ ਲਈ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦਿੱਲੀ ਸਰਕਾਰ ਵੱਲੋਂ ਮਦਦ ਲਈ ਭਰੋਸਾ ਦਵਾਇਆ। ਸਰਦਾਰ ਹਰਮੀਤ ਸਿੰਘ ਕਾਲਕਾ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਿਐਤ ਦੀ ਅਗਵਾਈ ਵਿੱਚ ਬੜੀ ਸੁਚੱਜੀ ਯੋਜਨਾ ਨਾਲ ਆਯੋਜਿਤ ਐਵਾਰਡ ਸਮਾਰੋਹ ਕੀਤਾ ਗਿਆ, ਜਿਸ ਨਾਲ ਸੰਗਤ ਵਿੱਚ ਭਾਈਚਾਰੇ, ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਹੈ ।

ਸ੍ਰ. ਕਾਲਕਾ ਨੇ ਕਿਹਾ ਕਿ ਇਸ ਸਾਲ ਦਾ ਐਵਾਰਡ ਸਮਾਗਮ ਵਿਸ਼ੇਸ਼ ਤੌਰ ‘ਤੇ ਮਹਾਨ ਯੋਧੇ ਅਤੇ ਦੂਰਦਰਸ਼ੀ ਆਗੂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ, ਜੋ ਸਿੱਖ ਕੌਮ ਲਈ ਬਹਾਦਰੀ ਅਤੇ ਅਟੱਲ ਆਤਮ-ਵਿਸ਼ਵਾਸ ਦਾ ਪ੍ਰਤੀਕ ਹਨ।

ਸ੍ਰ. ਕਾਲਕਾ ਨੇ ਦੱਸਿਆ ਕਿ ਇਹ ਸਮਾਗਮ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਾਏਤ ਦੀ ਸੋਚਵੀਂ ਰਹਿਨੁਮਾਈ ਹੇਠ ਬੜੀ ਸੁਚੱਜੀ ਯੋਜਨਾ ਨਾਲ ਆਯੋਜਿਤ ਕੀਤਾ ਗਿਆ, ਜਿਸ ਨੇ ਸੰਗਤ ਵਿੱਚ ਭਾਈਚਾਰੇ, ਸੇਵਾ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

ਉਨ੍ਹਾਂ ਨੇ ਐਵਾਰਡ ਸਮਾਰੋਹ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਮਹਤਵਪੂਰਨ ਯੋਗਦਾਨ ਲਈ ਸਾਰੇ ਸਨਮਾਨਿਤ ਵਿਅਕਤੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਾਜ ਪ੍ਰਤੀ ਅਟੁੱਟ ਵਚਨਬੱਧਤਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ।

ਸ੍ਰ. ਹਰਮੀਤ ਸਿੰਘ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਮਾਜਿਕ ਸੰਸਥਾਵਾਂ ਇਕਜੁੱਟ ਹੋ ਕੇ ਭਲਾਈ ਅਤੇ ਤਰੱਕੀ ਦੇ ਸਾਂਝੇ ਵਿਜ਼ਨ ਨਾਲ ਕੰਮ ਕਰਦੀਆਂ ਹਨ, ਤਾਂ ਪੰਥ ਅਤੇ ਸਮਾਜ ਲਈ ਪ੍ਰਾਪਤੀਆਂ ਦੀ ਕੋਈ ਹੱਦ ਨਹੀਂ ਰਹਿੰਦੀ।

ਉਨ੍ਹਾਂ ਨੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੇਰਣਾਦਾਇਕ ਸਮਾਗਮਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸੇਵਾ ਦੇ ਰਾਹ ‘ਤੇ ਅੱਗੇ ਵੱਧਣ ਲਈ ਪ੍ਰੇਰਿਤ ਕਰਦੇ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਕੌਰ ਨੇ ਸਮਾਗ਼ਮ ਵਿਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਸਰਦਾਰ ਤਰਲੋਚਨ ਸਿੰਘ ਸਾਬਕਾ ਮੈਂਬਰ ਰਾਜ ਸਭਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਜਗਦੀਪ ਸਿੰਘ ਕਾਹਲੋਂ, ਬਲਵਿੰਦਰ ਸਿੰਘ ਮੁਲਤਾਨੀ ਪ੍ਰਧਾਨ ਉ.ਬੀ.ਸੀ ਫੈਡਰੇਸ਼ਨ, ਵੱਡੀ ਗਿਣਤੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਦੀਆਂ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

 
 
 
 

ਨੈਸ਼ਨਲ

ਸਿੱਖ ਬੰਧੂ ਵੈਲਫ਼ੇਰ ਟ੍ਰਸ੍ਟ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਨਾ ਮੈਂ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ

ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਕੀਤੀ ਜਾਵੇਗੀ: ਸੰਜੇ ਸਿੰਘ

ਉੱਤਰੀ ਭਾਰਤ ਵਿੱਚ ਗਰਮੀ ਦੀ ਚੇਤਾਵਨੀ ਕੀਤੀ ਆਈਐਮਡੀ ਨੇ

ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਖਿਲਾਫ਼ ਕੀਤੀ ਜਾਏਗੀ ਕਾਰਵਾਈ- ਅਖੰਡ ਕੀਰਤਨੀ ਜਥਾ

ਅਕਾਲੀਆਂ ਵੱਲੋਂ ਦਿੱਲੀ ਕਮੇਟੀ ਦੀਆਂ ਮੀਟਿੰਗਾਂ ਦਾ ਬਾਇਕਾਟ, ਕਾਰਵਾਈਆਂ ਨੂੰ “ਗੈਰ-ਕਾਨੂੰਨੀ” ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਦਿੱਤਾ ਕਰਾਰ

ਦਿੱਲੀ ਕਮੇਟੀ ਨੇ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਖ਼ਤਮ ਕਰਨ ਦੇ ਫੈਸਲੇ ’ਤੇ ਲਗਾਈ ਪੱਕੀ ਮੋਹਰ

ਨਵਾਂ ਬੇਅਦਬੀ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹਰ ਸ਼ਰਧਾਲੂ ਸਿੱਖ ਵਿੱਚ ਸਟੇਟ ਦੀ ਘੁਸਪੈਠ : ਸਰਨਾ