BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਕੌਮੀ ਮਾਰਗ ਬਿਊਰੋ | April 28, 2026 07:08 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ- ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ 'ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। ਮੰਤਰੀ ਜੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਸੁਨਿਸਚਤ ਕਰਨ ਦੇ ਮਕੈਨੀਜਮ ਬਾਰੇ ਪੁਛ ਪੜਤਾਲ ਕੀਤੀ।

ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਗਿਆ ਹੈ ਜਿਸ ਤਹਿਤ ਪੂਰੇ ਸੂਬੇ ਵਿਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ 'ਤੇ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ਵਿੱਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਰਾਜ ਭਰ ਦੇ ਹੋਟ ਟਾਈਪ ਮਿਕਸ ਪਲਾਂਟ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਪਲਾਂਟ ਨੂੰ ਸਵੇਰੇ 5 ਵਜੇ ਚਾਲੂ ਕਰ ਲਿਆ ਕਰ ਲੈਣ ਤਾਂ ਜ਼ੋ ਹੋਟ ਮਿਕਸ ਪਲਾਂਟ ਦੀ ਸਮਰੱਥਾ ਹੋਰ ਵਧ ਸਕੇ। ਖਾੜੀ ਮੁਲਕਾਂ ਵਿੱਚ ਜੰਗੀ ਹਲਾਤਾਂ ਦੇ ਮੱਦੇਨਜ਼ਰ ਸੜਕ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਉਪਲਬੱਧਤਾ ਰਿਫਾਇਨਰੀਆਂ ਨਾਲ ਤਾਲਮੇਲ ਰੱਖ ਕੇ ਸੁਨਿਸ਼ਚਿਤ ਕੀਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ ਸੜਕਾਂ ਦੇ ਨਿਰਮਾਣ ਦਾ ਕਾਰਜ ਜੰਗੀ ਪੱਧਰ ਤੇ ਚਲ ਰਿਹਾ ਹੈ ਤਾਂ ਜੋ ਮਾਨਸੂਨ ਦੀ ਆਮਦ ਤੋਂ ਪਹਿਲਾਂ 30 ਜੂਨ 2026 ਤੱਕ ਇਹ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ।

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਚੰਗੇ ਮਿਆਰ ਦੇ ਕੰਮ ਕਰਨ ਬਾਰੇ ਵੀ ਸੁਚੇਤ ਕੀਤਾ।

ਇਸ ਮੌਕੇ ਵਿਭਾਗ ਦੇ ਇੰਜਨੀਅਰ ਸਨ ਚੀਫ਼ ਗਗਨਦੀਪ ਸਿੰਘ ਸਮੇਤ ਚੀਫ਼ ਇੰਜੀਨੀਅਰ, ਐਕਸੀਅਨ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ -ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ -ਭਾਈ  ਵਡਾਲਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਸਿਧਾਂਤਾਂ ਤੋਂ ਟੁੱਟ ਕੇ ਮੌਕਾਪ੍ਰਸਤੀ ਵੱਲ ਵਧ ਰਹੇ ਆਗੂਆਂ ਬਾਰੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਸਪੱਸ਼ਟ ਸਟੈਂਡ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ