BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਕੌਮੀ ਮਾਰਗ ਬਿਊਰੋ | April 28, 2026 07:12 PM

ਚੰਡੀਗੜ੍ਹ- ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ "ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ" ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਸਤੌਜ ਤੋਂ ਅਧਿਕਾਰਤ ਆਨ-ਲਾਈਨ ਜਨਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕੀਤੀ, ਜੋ ਕਿ ਨਾਗਰਿਕਾਂ ਨੂੰ ਡਿਜੀਟਲ ਜਨਗਣਨਾ ਦੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿੱਚ ਸ੍ਰੀ ਮਨਜੀਤ ਸਿੰਘ ਬਰਾੜ, ਆਈ.ਏ.ਐੱਸ. ਪ੍ਰਬੰਧਕੀ ਸਕੱਤਰ, ਸਥਾਨਕ ਸਰਕਾਰ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟੋਰੇਟ ਜਨਗਣਨਾ ਓਪਰੇਸ਼ਨ, ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਨਾਲ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਸਹਿਯੋਗ ਕੀਤਾ।

ਨਿਰਧਾਰਿਤ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਦੇ ਹੋਏ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਨਿੱਜੀ ਤੌਰ ਤੇ ਅਪਣਾ ਕੇ, ਮਾਨਯੋਗ ਮੁੱਖ ਮੰਤਰੀ ਜੀ ਨੇ ਇਸ ਪਹਿਲਕਦਮੀ ਦੀ ਸੰਖ, ਪਹੁੰਚਯੋਗਤਾ ਅਤੇ ਨਾਗਰਿਕ-ਕੇਂਦਰਿਤ ਰੁਝਾਨ ਦਾ ਪ੍ਰਦਰਸ਼ਨ ਦਰਸ਼ਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਜਨਗਣਨਾ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਸ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੀ ਇਸ ਸਰਗਰਮ ਸ਼ਮੂਲੀਅਤ ਨੇ ਇੱਕ ਮਜਬੂਤ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਭਰ ਦੇ ਲੋਕਾਂ ਨੂੰ ਜਨਗਣਨਾ-2027 ਲਈ ਸਹੀ ਅਤੇ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨ ਲਈ ਉਤਸਾਹਿਤ ਕਰਦੀ ਹੈ।

ਮਾਨਯੋਗ ਮੁੱਖ ਮੰਤਰੀ ਜੀ ਨੇ ਪੰਜਾਬ ਦੇ ਸਮੂਹ ਨਿਵਾਸੀਆਂ ਨੂੰ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ, ਤਾਂ ਜੋਇੱਕ ਵਿਆਪਕ ਅਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ, ਜੋ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਲਈ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਗਣਨਾ ਦਾ ਸਹੀ ਡਾਟਾ ਸ਼ਾਸ਼ਨ ਲਈ ਰੀੜ੍ਹ ਦੀ ਹੱਡੀ ਹੁੰਦਾ ਹੈ, ਜੋ ਭਲਾਈ ਸਕੀਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਂਦਾ ਹੈ।

"ਸਵੈ-ਗਣਨਾ" ਜਨਗਣਨਾ 2027 ਦੀ ਇੱਕ ਮਹੱਤਵਪੂਰਨ ਵਿਸ਼ੇਸ਼ਤਾ ਹੈ, ਜਿਸ ਨਾਲ ਵਿਅਕਤੀ ਆਪਣੇ ਜਨਸੰਖਿਆਤਮਕ ਅਤੇ ਸਮਾਜਿਕ-ਆਰਥਿਕ ਵੇਰਵੇ ਸੁਵਿਧਾਜਨਕ ਢੰਗ ਨਾਲ ਆਨਲਾਈਨ ਭਰ ਸਕਦੇ ਹਨ। ਇਹ ਪਹਿਲਕਦਮੀ ਪਾਰਦਰਸ਼ਤਾ ਕੁਸ਼ਲਤਾ ਅਤੇ ਡਾਟਾ ਦੀ ਸੁੱਧਤਾ ਨੂੰ ਵਧਾਉਂਦੀ ਹੈ, ਜੋ ਜਨਗਣਨਾ ਕਾਰਜਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਦਸਤੀ ਪ੍ਰਕਿਰਿਆ ਤੇ ਨਿਰਭਰਤਾ ਨੂੰ ਘਟਾਉਂਦੀ ਹੈ, ਤੇਜੀ ਨਾਲ ਡਾਟਾ ਸੰਕਲਨ ਨੂੰ ਯਕੀਨੀ ਬਣਾਉਂਦੀ ਹੈ ਅਤੇ ਰਾਸ਼ਟਰੀ ਡਾਟਾਬੇਸ ਦੀ ਪੂਰੀ ਇੱਕਸਾਰਤਾ ਨੂੰ ਮਜ਼ਬੂਤ ਬਣਾਉਂਦੀ ਹੈ।

ਇਸ ਮੌਕੇ ਡਾ. ਨਵਜੋਤ ਖੋਸਾ ਨੇ ਇਸ ਗੱਲ ਤੇ ਚਾਨਣਾ ਪਾਇਆ ਕਿ ਮਾਨਯੋਗ ਮੁੱਖ ਮੰਤਰੀ ਜੀ ਵਰਗੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਜਨਗਣਨਾ ਪ੍ਰਕਿਰਿਆ ਵਿੱਚ ਜਨਤਾ ਦੇ ਵਿਸ਼ਵਾਸ਼ ਨੂੰ ਮਜ਼ਬੂਤ ਕਰਦੀ ਹੈ ਅਤੇ ਸਮਾਜ ਦੇ ਵੱਡੇ ਸੰਗਠਨ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਵੈ-ਗਣਨਾ ਨੂੰ ਵਿਆਪਕ ਪੱਧਰ ਤੇ ਅਪਣਾਉਣਾ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਸਮਾਵੇਸ਼ੀ ਅਤੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਜਨਗਣਨਾ 2027 ਦੇ ਪਹਿਲੇ ਪੜਾਅ, ਅਰਥਾਤ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਸਬੰਧੀ ਕੰਮ ਲਈ ਘਰ-ਘਰ ਜਾ ਕੇ ਸਰਵੇਖਣ 15 ਮਈ ਤੋਂ 13 ਜੂਨ, 2026 ਤੱਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਮਕਾਨਾਂ ਦੀ ਸਥਿਤੀ, ਸਹੂਲਤਾਂ ਅਤੇ ਸੰਪਤੀ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ। ਹਰੇਕ ਮਕਾਨ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਵਿੱਚ ਕੋਈ ਵੀ ਪਰਿਵਾਰ ਛੁੱਟ ਨਾ ਜਾਵੇ।

 

Have something to say? Post your comment

 
 
 
 

ਪੰਜਾਬ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ -ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ -ਭਾਈ  ਵਡਾਲਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਸਿਧਾਂਤਾਂ ਤੋਂ ਟੁੱਟ ਕੇ ਮੌਕਾਪ੍ਰਸਤੀ ਵੱਲ ਵਧ ਰਹੇ ਆਗੂਆਂ ਬਾਰੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਸਪੱਸ਼ਟ ਸਟੈਂਡ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ