BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ

ਸਿਧਾਂਤਾਂ ਤੋਂ ਟੁੱਟ ਕੇ ਮੌਕਾਪ੍ਰਸਤੀ ਵੱਲ ਵਧ ਰਹੇ ਆਗੂਆਂ ਬਾਰੇ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦਾ ਸਪੱਸ਼ਟ ਸਟੈਂਡ

ਕੌਮੀ ਮਾਰਗ ਬਿਊਰੋ | April 28, 2026 07:16 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਅੱਜ ਅਤੇ ਬੀਤੇ ਦਿਨਾਂ ਦੌਰਾਨ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਹੋਰ ਰਾਜਨੀਤਿਕ ਦਲਾਂ ਵਿੱਚ ਸ਼ਾਮਲ ਹੋਏ ਅਤੇ ਸ਼ਾਮਲ ਹੋਣ ਦੇ ਚਾਹਵਾਨ ਆਗੂਆਂ ਬਾਰੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ।
 ਸਿੰਘ ਸਾਹਿਬ ਨੇ ਕਿਹਾ ਕਿ, "ਜੋ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਮੂਲ ਸਿਧਾਂਤਾਂ ਨੂੰ ਮੁੜ ਸੁਰਜੀਤ ਕਰਨ ਦੀ ਗੱਲ ਕਰਦੇ ਸਨ, ਅੱਜ ਆਪਣੇ ਨਿੱਜੀ ਸਵਾਰਥਾਂ ਖ਼ਾਤਰ ਦੂਜੀਆਂ ਪਾਰਟੀਆਂ ਵਿੱਚ ਜਾ ਕੇ ਸ਼ਾਮਲ ਹੋ ਰਹੇ ਹਨ, ਇਹ ਉਨ੍ਹਾਂ ਦੀ ਰਾਜਨੀਤਿਕ ਬੌਣਤਾ ਅਤੇ ਸਿਧਾਂਤਹੀਣਤਾ ਦਾ ਸਬੂਤ ਹੈ। ਸਾਡੀ ਪਾਰਟੀ ਅਜਿਹੇ ਲੋਕਾਂ ਲਈ ਕੋਈ ਮੰਚ ਨਹੀਂ ਸੀ ਅਤੇ ਨਾ ਹੀ ਰਹੇਗੀ ਜੋ ਸਿਰਫ਼ ਕੁਰਸੀਆਂ ਦੇ ਭੁੱਖੇ ਹਨ।"
ਉਨ੍ਹਾਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਨਸੀਹਤ ਦਿੱਤੀ ਕਿ ਅਜਿਹੇ ਆਗੂਆਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਨੁਕਸਾਨ ਨਹੀਂ, ਸਗੋਂ ਪਾਰਟੀ ਉਨ੍ਹਾਂ ਅੰਦਰੂਨੀ ਕਮਜ਼ੋਰੀਆਂ ਤੋਂ ਮੁਕਤ ਹੋ ਰਹੀ ਹੈ ਜੋ ਪੰਥਕ ਸੋਚ ਨੂੰ ਕਮਜ਼ੋਰ ਕਰਦੀਆਂ ਸਨ। ਉਨ੍ਹਾਂ ਵਰਕਰਾਂ ਨੂੰ ਸਲਾਹ ਦਿੱਤੀ ਕਿ ਉਹ ਅਜਿਹੇ ਮੌਕਾਪ੍ਰਸਤਾਂ ਦੇ ਭਰਮਜਾਲ ਵਿੱਚ ਨਾ ਫਸਣ।ਸਿੰਘ ਸਾਹਿਬ ਨੇ ਸਪੱਸ਼ਟ ਕੀਤਾ, "ਸਾਡਾ ਮੰਚ ‘ਪੁਨਰ ਸੁਰਜੀਤ’ ਸਿਰਫ਼ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਬਣਿਆ ਹੈ। ਜਿਹੜੇ ਆਗੂ ਪਾਰਟੀ ਨੂੰ ਆਪਣੀ ਪੌੜੀ ਸਮਝ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦੀ ਤਾਕ ਵਿੱਚ ਹਨ, ਉਨ੍ਹਾਂ ਲਈ ਸਾਡੇ ਦਰਵਾਜ਼ੇ ਸਦਾ ਲਈ ਬੰਦ ਹਨ। ਅਸੀਂ ਰਾਜਨੀਤਿਕ ਤੌਰ 'ਤੇ ਮਰੇ ਹੋਏ ਜਾਂ ਡਾਵਾਂਡੋਲ ਆਗੂਆਂ ਨੂੰ ਨਹੀਂ, ਸਗੋਂ ਮਜ਼ਬੂਤ ਅਤੇ ਸਿਧਾਂਤਕ ਨੌਜਵਾਨ ਲੀਡਰਸ਼ਿਪ ਨੂੰ ਤਿਆਰ ਕਰਨਾ ਚਾਹੁੰਦੇ ਹਾਂ।"ਉਨ੍ਹਾਂ ਇਹ ਵੀ ਸੰਕੇਤ ਦਿੱਤੇ ਕਿ ਜੋ ਆਗੂ ਪਾਰਟੀ ਦੀ ਮਰਿਆਦਾ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਨਾਲ ਸੌਦੇਬਾਜ਼ੀ ਕਰ ਰਹੇ ਹਨ, ਉਨ੍ਹਾਂ ਨਾਲ ਪਾਰਟੀ ਕੋਈ ਵੀ ਰਿਆਇਤ ਨਹੀਂ ਵਰਤੇਗੀ। ਪਾਰਟੀ ਦੀ ਸਾਖ਼ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਜਿਹੇ ਤੱਤਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਜਾਵੇਗਾ।
ਅੰਤ ਵਿੱਚਗਿਆਨੀ ਹਰਪ੍ਰੀਤ ਸਿੰਘ ਜੀ ਨੇ ਦੁਹਰਾਇਆ ਕਿ ‘ਪੁਨਰ ਸੁਰਜੀਤ’ ਲਹਿਰ ਇੱਕ ਮਿਸ਼ਨ ਹੈ, ਕੋਈ ਵਪਾਰਕ ਅਦਾਰਾ ਨਹੀਂ। ਅਸੀਂ ਆਪਣੇ ਮਕਸਦ 'ਤੇ ਅਡੋਲ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਅਸਲ ਸੇਵਾ ਕਰਨ ਵਾਲੇ ਲੋਕ ਹੀ ਇਸ ਲਹਿਰ ਦਾ ਹਿੱਸਾ ਰਹਿਣਗੇ। 

Have something to say? Post your comment

 
 
 
 

ਪੰਜਾਬ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ -ਬੇਅਦਬੀ ਕਰਨ ਵਾਲਿਆਂ ਵਿੱਚ ‘ਕਾਂਬਾ ਛੇੜਨ’ ਵਾਲਾ ਕਾਨੂੰਨ -ਭਾਈ  ਵਡਾਲਾ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ "ਘਰਾਂ ਦੀ ਸੂਚੀ ਅਤੇ ਗਣਨਾ" ਦਾ ਉਦਘਾਟਨ ਕੀਤਾ

ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ- ਗਿਆਨੀ ਹਰਪ੍ਰੀਤ ਸਿੰਘ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ, ਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਮਾਨ