BREAKING NEWS
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ': ਹਰਪਾਲ ਸਿੰਘ ਚੀਮਾਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਮਾਨ

ਨੈਸ਼ਨਲ

1 ਅਤੇ 2 ਮਈ ਨੂੰ ਹੋਵੇਗਾ ਕੈਰੀਅਰ ਕੌਂਸਲਿੰਗ ਫੇਅਰ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 28, 2026 09:10 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 1 ਅਤੇ 2 ਮਈ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕੈਰੀਅਰ ਕੌਂਸਲਿੰਗ ਫੇਅਰ (ਸੀ ਸੀ ਜੀ) ਲਗਾਇਆ ਜਾ ਰਿਹਾ ਹੈ ਜਿਸ ਵਿਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਕੈਰੀਅਰ ਕੌਂਸਲਿੰਗ ਪ੍ਰਦਾਨ ਕੀਤੀ ਜਾਵੇਗੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਫੇਅਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਅਤੇ ਦਿੱਲੀ ਯੂਨੀਵਰਸਿਟੀ ਤੇ ਆਈ ਪੀ ਯੂਨੀਵਰਸਿਟੀ ਦੇ ਵਿਦਿਆਰਥੀ ਭਾਗ ਲੈਣਗੇ। ਉਹਨਾਂਕਿਹਾ ਕਿ ਇਹ ਫੇਅਰ ਆਯੋਜਿਤ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉਹਨਾਂ ਦੀ ਦਿਲਚਸਪੀ ਮੁਤਾਬਕ ਉਹਨਾਂ ਦੇ ਭਵਿੱਖੀ ਜੀਵਨ ਵਾਸਤੇ ਉਹਨਾਂ ਦਾ ਮਾਰਗ ਦਰਸ਼ਨ ਕਰਨਾ ਹੈ। ਉਹਨਾਂ ਕਿਹਾ ਕਿ ਅਕਸਰ ਇਹ ਵੇਖਣ ਨੂੰ ਮਿਲਦਾ ਹੈ ਕਿ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਪਣਾਏ ਜਾਣ ਵਾਲੇ ਕੈਰੀਅਰ ਸਬੰਧੀ ਬਹੁਤੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਉਲਝ ਜਾਂਦੇ ਹਨ ਤੇ ਉਹਨਾਂ ਦਾ ਇਕ-ਇਕ ਜਾਂ ਦੋ-ਦੋ ਸਾਲ ਖਰਾਬ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਹੁਣ ਵੀ ਸਾਡੇ ਕੋਲ ਤਾਜ਼ਾ ਮਾਮਲੇ ਅਜਿਹੇ ਆਏ ਹਨ ਜਿਸ ਵਿਚ ਵਿਦਿਆਰਥੀ ਉਲਝੇ ਹੋਏ ਸਨ ਕਿ ਉਹਨਾਂ ਭਵਿੱਖ ਵਿਚ ਵੀ ਕਰਨਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਹ ਸੀ ਸੀ ਜੀ ਕੈਂਪ ਨਿਯਮਿਤ ਲਗਾ ਕੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੀ ਹੈ ਤੇ ਸਾਡੀ ਮੁਹਿੰਮ ਨੂੰ ਹਮੇਸ਼ਾ ਚੰਗਾ ਹੁੰਗਾਰਾ ਮਿਲਦਾ ਹੈ। ਉਹਨਾਂ ਦੱਸਿਆ ਕਿ ਇਸ ਫੇਅਰ ਵਿਚ ਵੱਖ-ਵੱਖ ਕਾਲਜਾਂ ਤੇ ਵੱਖ-ਵੱਖ ਕੈਰੀਅਰ ਆਪਸ਼ਨਾਂ ਦੇ ਸਟਾਲ ਲੱਗਣਗੇ ਜਿਥੇ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਕਰਵਾ ਕੇ ਇਸ ਫੇਅਰ ਦਾ ਲਾਭ ਲੈ ਸਕਦੇ ਹਨ।

Have something to say? Post your comment

 
 
 
 

ਨੈਸ਼ਨਲ

ਅਖੰਡ ਕੀਰਤਨੀ ਜੱਥੇ ਦੇ ਪੰਜ ਪਿਆਰਿਆਂ ਵਲੋਂ ਨਿਸ਼ਕਾਮ ਕੀਰਤਨ ਦੀ ਮਰਿਆਦਾ ਨੂੰ ਬਹਾਲ ਕਰਣ ਦੇ ਫੈਸਲੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ

ਨਿਊਜ਼ੀਲੈਂਡ ਦੇ ਸੰਸਦ ਮੈਂਬਰ ਗੁਰਦੁਆਰਾ ਬੰਗਲਾ ਸਾਹਿਬ ਹੋਏ ਨਤਮਸਤਕ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

ਸਿੱਖ ਬੰਧੂ ਵੈਲਫ਼ੇਰ ਟ੍ਰਸ੍ਟ ਵਲੋਂ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਰੋਹ

ਤਖ਼ਤ ਪਟਨਾ ਸਾਹਿਬ ਕਮੇਟੀ ਪ੍ਰਧਾਨ ਜਗਜੋਤ ਸਿੰਘ ਸੋਹੀ ਨੂੰ ਕਮੇਟੀ ਸਟਾਫ ਵੱਲੋਂ ਵਧਾਈ

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਨਾ ਮੈਂ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ

ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਕੀਤੀ ਜਾਵੇਗੀ: ਸੰਜੇ ਸਿੰਘ

ਉੱਤਰੀ ਭਾਰਤ ਵਿੱਚ ਗਰਮੀ ਦੀ ਚੇਤਾਵਨੀ ਕੀਤੀ ਆਈਐਮਡੀ ਨੇ

ਕੇਂਦਰੀ ਰਾਜ ਮੰਤਰੀ ਐਸ.ਪੀ. ਸਿੰਘ ਬਘੇਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਗੁਰਦੁਆਰਾ ਰਾਮਸਰ ਸਾਹਿਬ ਵਿਖ਼ੇ ਕੀਰਤਨ ਵਿਚ ਖੱਲਲ ਪਾਉਣ ਵਾਲਿਆਂ ਖਿਲਾਫ਼ ਕੀਤੀ ਜਾਏਗੀ ਕਾਰਵਾਈ- ਅਖੰਡ ਕੀਰਤਨੀ ਜਥਾ