ਪੰਜਾਬ

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | April 29, 2026 07:03 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11, 000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

 

Have something to say? Post your comment

 
 
 
 

ਪੰਜਾਬ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਉੱਪਰ ਲੱਗੀ ਐਨ.ਐਸ.ਏ ਟੁੱਟਣ ‘ਤੇ ਪਰਿਵਾਰ ਅਤੇ ਪਾਰਟੀ ਵੱਲੋਂ ਸ਼ੁਕਰਾਨਾ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਦੇ ਨਿਰਦੇਸ਼

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਕੈਸ਼ਲੈੱਸ ਸਰਜਰੀਆਂ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਹਰ ਲੋੜਵੰਦ ਬੱਚੇ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ: ਡਾ. ਬਲਜੀਤ ਕੌਰ

ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ

ਮੇਜਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ