ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਕੈਸ਼ਲੈੱਸ ਸਰਜਰੀਆਂ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੌਮੀ ਮਾਰਗ ਬਿਊਰੋ | April 29, 2026 07:22 PM

ਚੰਡੀਗੜ੍ਹ- ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ।ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ।

ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਇਲਾਜ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਦੋ-ਤਿੰਨ ਸਾਲਾਂ ਤੋਂ ਮੇਰੇ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।”

67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ ਖੜ੍ਹੇ ਰਹਿਣਾ ਬਹੁਤ ਮੁਸ਼ਕਲ ਹੋ ਗਿਆ ਸੀ। ਲਗਭਗ ਇੱਕ ਸਾਲ ਤੱਕ ਉਹਨਾਂ ਦੀ ਜ਼ਿੰਦਗੀ ਸੀਮਿਤ ਚੱਲਣ ਫਿਰਨ ਅਤੇ ਦਰਦ ਵਿੱਚ ਬੀਤੀ, ਜਿਸਦਾ ਮੁੱਖ ਕਾਰਨ ਓਸਟਿਓਆਰਥਰਾਈਟਿਸ ਸੀ।

ਉਹਨਾਂ ਦੀ ਜ਼ਿੰਦਗੀ ਵਿੱਚ ਨਵਾਂ ਮੋੜ ਉਸ ਵੇਲੇ ਆਇਆ ਜਦੋਂ ਉਹਨਾਂ ਦੇ ਪੁੱਤਰ ਜਸਵਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਰਾਹੀਂ ਇਸ ਯੋਜਨਾ ਬਾਰੇ ਪਤਾ ਲੱਗਾ। ਉਹਨਾਂ ਨੇ ਦੱਸਿਆ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਆਨਲਾਈਨ ਪਤਾ ਲੱਗਾ। ਮੈਂ ਕੁੱਝ ਦਿਨਾਂ ਵਿੱਚ ਦਸਤਾਵੇਜ਼ ਤਿਆਰ ਕੀਤੇ। ਰਜਿਸਟ੍ਰੇਸ਼ਨ ਤੋਂ ਬਾਅਦ ਸਰਜਰੀ ਹੋ ਗਈ। ਡਾਕਟਰ ਬਹੁਤ ਸਹਿਯੋਗੀ ਸਨ ਅਤੇ ਹੁਣ ਮੇਰੇ ਮਾਤਾ ਜੀ ਕਾਫ਼ੀ ਬਿਹਤਰ ਮਹਿਸੂਸ ਕਰ ਰਹੇ ਹਨ।”

ਅੱਜ ਪਰਮਜੀਤ ਕੌਰ ਉਹਨਾਂ ਹਜ਼ਾਰਾਂ ਲੋਕਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਗੋਡੇ ਬਦਲਣ ਦੇ ਮੁਫ਼ਤ ਇਲਾਜ ਰਾਹੀਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਮਿਲੀ ਹੈ।
ਸਿਰਫ਼ ਤਿੰਨ ਮਹੀਨਿਆਂ ਵਿੱਚ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੋਡੇ ਬਦਲਣ ਦੀਆਂ ਲਗਭਗ 4, 600 ਸਰਜਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ ਉਹਨਾਂ ਮਰੀਜ਼ਾਂ ਦੀ ਵਧਦੀ ਗਿਣਤੀ ਦਰਸਾਉਂਦਾ ਹੈ, ਜੋ ਪਹਿਲਾਂ ਮਹਿੰਗੇ ਇਲਾਜ ਕਾਰਨ ਸਰਜਰੀ ਨੂੰ ਟਾਲਦੇ ਰਹਿੰਦੇ ਸਨ।

ਡਾਕਟਰਾਂ ਦਾ ਕਹਿਣਾ ਹੈ ਕਿ ਹਸਪਤਾਲਾਂ ਵਿੱਚ ਇਹ ਬਦਲਾਅ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਬਰਨਾਲਾ ਸਿਵਲ ਹਸਪਤਾਲ ਦੇ ਆਰਥੋਪੀਡਿਕ ਸਰਜਨ ਡਾ. ਕਰਨ ਚੋਪੜਾ ਕਹਿੰਦੇ ਹਨ, “ਅਸੀਂ ਗੋਡੇ ਅਤੇ ਚੂਲਾ ਬਦਲਣ ਦੇ ਮਾਮਲਿਆਂ ਵਿੱਚ ਤੇਜ਼ੀ ਦੇਖ ਰਹੇ ਹਾਂ। ਜ਼ਿਆਦਾਤਰ ਮਰੀਜ਼ ਓਸਟਿਓਆਰਥਰਾਈਟਿਸ ਨਾਲ ਪੀੜਤ ਹੁੰਦੇ ਹਨ, ਜੋ ਕਾਰਟਿਲੇਜ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਜਕੜਨ ਅਤੇ ਤੇਜ਼ ਦਰਦ ਪੈਦਾ ਕਰਦਾ ਹੈ।”

ਉਹ ਦੱਸਦੇ ਹਨ ਕਿ ਗੋਡਾ ਬਦਲਣ ਦੀ ਸਰਜਰੀ ਵਿੱਚ ਖ਼ਰਾਬ ਹੋ ਚੁੱਕੇ ਜੋੜ ਨੂੰ ਧਾਤੂ ਅਤੇ ਪਲਾਸਟਿਕ ਦੇ ਹਿੱਸਿਆਂ ਨਾਲ ਬਦਲਿਆ ਜਾਂਦਾ ਹੈ, ਜਿਸ ਨਾਲ ਤੁਰਨ-ਫਿਰਨ ਵਿੱਚ ਸੁਧਾਰ ਆਉਂਦਾ ਹੈ ਅਤੇ ਦਰਦ ਘੱਟ ਹੁੰਦਾ ਹੈ। ਉਹ ਕਹਿੰਦੇ ਹਨ, “ਪਹਿਲਾਂ ਅਸੀਂ ਮਹੀਨੇ ਵਿੱਚ ਲਗਭਗ 80 ਸਰਜਰੀਆਂ ਕਰਦੇ ਸੀ, ਹੁਣ ਇਹ ਗਿਣਤੀ 120 ਤੋਂ 130 ਤੱਕ ਪਹੁੰਚ ਗਈ ਹੈ।”

ਇਸ ਵਾਧੇ ਦਾ ਸਭ ਤੋਂ ਵੱਡਾ ਕਾਰਨ ਹੈ—ਇਲਾਜ ਦਾ ਸਸਤਾ ਅਤੇ ਆਸਾਨੀ ਨਾਲ ਉਪਲੱਬਧ ਹੋਣਾ। ਪਹਿਲਾਂ ਇੱਕ ਗੋਡਾ ਬਦਲਣ ਦੀ ਲਾਗਤ 50, 000 ਤੋਂ 1 ਲੱਖ ਰੁਪਏ ਤੱਕ ਹੁੰਦੀ ਸੀ, ਜਿਸ ਕਾਰਨ ਲੋਕ ਸਾਲਾਂ ਤੱਕ ਸਰਜਰੀ ਨੂੰ ਟਾਲਦੇ ਰਹਿੰਦੇ ਸਨ। ਡਾ. ਚੋਪੜਾ ਦੱਸਦੇ ਹਨ, “ਪਹਿਲਾਂ ਲੋਕ ਖ਼ਰਚ ਕਾਰਨ ਹਿਚਕਿਚਾਉਂਦੇ ਸਨ। ਹੁਣ ਆਧਾਰ, ਵੋਟਰ ਆਈਡੀ ਅਤੇ ਸਿਹਤ ਕਾਰਡ ਨਾਲ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਹੈ। ਮਰੀਜ਼ਾਂ ਨੂੰ ਕੋਈ ਭੁਗਤਾਨ ਨਹੀਂ ਕਰਨਾ ਪੈਂਦਾ।”

ਅਜਿਹੀਆਂ ਕਹਾਣੀਆਂ ਸਾਰੇ ਪੰਜਾਬ ਤੋਂ ਸਾਹਮਣੇ ਆ ਰਹੀਆਂ ਹਨ। ਬਠਿੰਡਾ ਵਿੱਚ ਰਣਧੀਰ ਸਿੰਘ ਨੇ 'ਏਮਜ਼' ਵਿੱਚ ਸਰਜਰੀ ਕਰਵਾਈ, ਜਦਕਿ ਤਰਨ-ਤਾਰਨ ਵਿੱਚ ਰਾਜਵਿੰਦਰ ਕੌਰ ਦਾ ਇਲਾਜ ਇਸੇ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ ਵਿੱਚ ਹੋਇਆ। ਉਹਨਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਇਸ ਆਰਥਿਕ ਰਾਹਤ ਨੇ ਉਹਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਇਲਾਜ ਕਰਵਾਉਣ ਵਿੱਚ ਮਦਦ ਕੀਤੀ। ਰਾਜਵਿੰਦਰ ਦੀ ਧੀ ਸਹਿਜਪ੍ਰੀਤ ਨੇ ਕਿਹਾ,
“ਮੇਰੇ ਮਾਤਾ ਜੀ ਬਹੁਤ ਦਰਦ ਵਿੱਚ ਸਨ ਅਤੇ ਘਰ ਦਾ ਕੰਮ ਵੀ ਨਹੀਂ ਕਰ ਸਕਦੇ ਸਨ। ਸਿਹਤ ਕਾਰਡ ਦੀ ਵਜ੍ਹਾ ਨਾਲ ਸਾਨੂੰ ਖ਼ਰਚ ਦੀ ਚਿੰਤਾ ਨਹੀਂ ਕਰਨੀ ਪਈ। ਇਸ ਯੋਜਨਾ ਲਈ ਅਸੀਂ ਸਰਕਾਰ ਦੇ ਧੰਨਵਾਦੀ ਹਾਂ।”

ਪੰਜਾਬ ਵਿੱਚ ਜੋ ਬਦਲਾਅ ਦਿਖਾਈ ਦੇ ਰਿਹਾ ਹੈ, ਉਹ ਕੇਵਲ ਸਰਜਰੀਆਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੈ ਸਗੋਂ ਦਰਦ ਪ੍ਰਤੀ ਸੋਚ ਵਿੱਚ ਬਦਲਾਅ ਹੈ—ਜਿੱਥੇ ਹੁਣ ਖ਼ਰਚ ਦੇ ਕਾਰਨ ਇਲਾਜ ਨੂੰ ਟਾਲਿਆ ਨਹੀਂ ਜਾਂਦਾ ਅਤੇ ਤੁਰਨ-ਫਿਰਨ ਦੀ ਆਜ਼ਾਦੀ ਹੁਣ ਦੂਰ ਨਹੀਂ ਰਹੀ। ਹਸਪਤਾਲਾਂ ਵਿੱਚ ਹੁਣ ਲਾਚਾਰੀ ਦੀਆਂ ਆਵਾਜ਼ਾਂ ਦੀ ਥਾਂ ਮੁੜ ਤੁਰਦੇ ਕਦਮ ਸੁਣਾਈ ਦੇਣ ਲੱਗੇ ਹਨ।

Have something to say? Post your comment

 
 
 
 

ਪੰਜਾਬ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਉੱਪਰ ਲੱਗੀ ਐਨ.ਐਸ.ਏ ਟੁੱਟਣ ‘ਤੇ ਪਰਿਵਾਰ ਅਤੇ ਪਾਰਟੀ ਵੱਲੋਂ ਸ਼ੁਕਰਾਨਾ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਦੇ ਨਿਰਦੇਸ਼

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਹਰ ਲੋੜਵੰਦ ਬੱਚੇ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ: ਡਾ. ਬਲਜੀਤ ਕੌਰ

ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ

ਮੇਜਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ