ਪੰਜਾਬ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | April 29, 2026 07:20 PM

ਚੰਡੀਗੜ੍ਹ- ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਅਜਿਹੀਆਂ ਹੋਰ ਬਿਮਾਰੀਆਂ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ ਅਤੇ ਜੇਕਰ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਕੀਤਾ ਜਾਵੇ ਤਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕਦਾ ਹੈ।

ਜਨਤਕ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਰੋੜਾ ਨੇ ਤੁਰੰਤ ਫੌਗਿੰਗ ਮੁਹਿੰਮਾਂ ਸ਼ੁਰੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਕਾਰਜ ਨਿਯਮਤ ਢੰਗ ਨਾਲ ਕੀਤੇ ਜਾਣ ਅਤੇ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ।

ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਜਲਦ ਤੋਂ ਜਲਦ ਵਿਸਤ੍ਰਿਤ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਵਾਬਦੇਹੀ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

 
 
 
 

ਪੰਜਾਬ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਉੱਪਰ ਲੱਗੀ ਐਨ.ਐਸ.ਏ ਟੁੱਟਣ ‘ਤੇ ਪਰਿਵਾਰ ਅਤੇ ਪਾਰਟੀ ਵੱਲੋਂ ਸ਼ੁਕਰਾਨਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਕੈਸ਼ਲੈੱਸ ਸਰਜਰੀਆਂ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਹਰ ਲੋੜਵੰਦ ਬੱਚੇ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ: ਡਾ. ਬਲਜੀਤ ਕੌਰ

ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ

ਮੇਜਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ