ਪੰਜਾਬ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਉੱਪਰ ਲੱਗੀ ਐਨ.ਐਸ.ਏ ਟੁੱਟਣ ‘ਤੇ ਪਰਿਵਾਰ ਅਤੇ ਪਾਰਟੀ ਵੱਲੋਂ ਸ਼ੁਕਰਾਨਾ

ਕੌਮੀ ਮਾਰਗ ਬਿਊਰੋ | April 29, 2026 07:35 PM


ਅੰਮ੍ਰਿਤਸਰ - ਪਿਛਲੇ ਤਿੰਨ ਸਾਲ ਪਹਿਲਾਂ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ‘ਤੇ ਲੱਗੀ ਐਨ.ਐਸ.ਏ ਕੁਝ ਦਿਨ ਪਹਿਲਾਂ ਰੱਦ ਹੋਣ ਉਪਰੰਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਸੱਚੇ ਪਾਤਸ਼ਾਹ ਦਾ ਕੋਟਿ-ਕੋਟਿ ਸ਼ੁਕਰਾਨਾ ਕੀਤਾ ਗਿਆ। ਪਿੰਡ ਜੱਲੂਪੁਰ ਖੈੜੇ ਵਿਖੇ ਪਰਸੋਂ ਰੋਜ਼ ਤੋਂ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਸ਼ਰਧਾ ਭਾਵਨਾ ਨਾਲ ਪਾਏ ਗਏ ਅਤੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ  ਵ਼ਲੋਂ ਰਸਭਿੰਨਾ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੁੱਖ ਤੌਰ ਮੁੱਖ ਤੌਰ ਤੇ ਬਾਪੂ ਤਰਸੇਮ ਸਿੰਘ , ਮਾਤਾ ਬਲਵਿੰਦਰ ਕੌਰ  ਮੈੰਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਬੀਬੀ ਸੰਦੀਪ ਕੌਰ , ਹੋਰ ਪਰਿਵਾਰਿਕ ਮੈਂਬਰਾਂ ਵਿੱਚੋਂ ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਕੁਲਵੰਤ ਸਿੰਘ, ਚਾਚਾ ਪਲਵਿੰਦਰ ਸਿੰਘ, ਬਲਦੇਵ ਸਿੰਘ ਜੱਲੂਪੁਰ, ਸੁਖਚੈਨ ਸਿੰਘ ਜੱਲੂਪੁਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ 'ਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ( ਨਜ਼ਰਬੰਦ ਡਿਬਰੂਗੜ੍ਹ ਜੇਲੵ ) ਅਤੇ ਬਾਕੀ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ  ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜਿਥੇ ਉਹ ਐਨ ਐਸ ਏ ਰੱਦ ਹੋਣ ਤੇ ਕੋਟਿ ਕੋਟਿ ਸ਼ੁਕਰਾਨਾਂ ਗੁਰੂ ਸਾਹਿਬ ਕਰਦੇ ਹਨ ਉਥੇ ਹੀ ਉਨਾਂ ਦੇ ਪਰਿਵਾਰ ਦਾ ਸਾਥ ਦੇਣ ਲਈ ਲਈ ਸਮੂਹ ਸੰਗਤਾਂ ਦਾ ਵੀ ਤਹਿ ਦਿਲ ਤੋਂ ਬਹੁਤ-ਬਹੁਤ ਧਰਨਵਾਦ ਕਰਦੇ ਹਨ ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੌਕੇ ਪਾਰਟੀ ਆਗੂਆਂ ਵਿੱਚੋ, ਸਕੱਤਰ ਜਨਰਲ ਭਾਈ ਮਨਦੀਪ ਸਿੰਘ , ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਬਾਬੂ ਸਿੰਘ ਬਰਾੜ, ਪਾਰਟੀ ਕੋਆਰਡੀਨੇਟਰ ਭਾਈ ਪਰਮਜੀਤ ਸਿੰਘ ਜੌਹਲ, ਭਾਈ ਅਮਰਜੀਤ ਸਿੰਘ ਵੰਨਚਿੜੀ, ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਜਤਿੰਦਰ ਸਿੰਘ ਮਹਿਤਾ ਅਤੇ ਭਾਈ ਜੁਗਰਾਜ ਸਿੰਘ ਮਹਿਤਾ ਸਹਾਇਕ ਦਫ਼ਤਰ ਸਕੱਤਰ, ਸ਼ਮਸ਼ੇਰ ਸਿੰਘ ਪੱਧਰੀ ਮੀਡੀਆ ਇੰਚਾਰਜ, ਭਾਈ ਅਮਨਦੀਪ ਸਿੰਘ ਡੱਡੂਆਣਾਂ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ, ਭਾਈ ਜਸਕਰਨ ਸਿੰਘ ਰਿਆੜ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਸ੍ਰ ਪ੍ਰਿਥੀਪਾਲ ਸਿੰਘ, ਭਾਈ ਅਵਤਾਰ ਸਿੰਘ ਕਾਹਨਗੜ੍ਹ ਸੰਗਰੂਰ, ਅੰਮ੍ਰਿਤਸਰ ਦਿਹਾਤੀ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਹਰਜਿੰਦਰ ਸਿੰਘ ਸਰਪੰਚ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਸੰਦੀਪ ਸਿੰਘ ਰੁਪਾਲੋਂ ਅਤੇ ਜੁਗਰਾਜ ਸਿੰਘ ਲਾਲਾਨੰਗਲ ਸਾਰੇ ਹਲਕਾ ਇੰਚਾਰਜ, ਭਾਈ ਭੁਪਿੰਦਰ ਸਿੰਘ ਗੱਦਲੀ ( ਭਰਾਤਾ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸੁੱਖਾ ), ਭਾਈ ਦਯਾ ਸਿੰਘ ਜੀ, ਭਾਈ ਰਸ਼ਪਾਲ ਸਿੰਘ ਸੋਸਣ, ਬੀਬੀ ਮਨਜੀਤ ਕੌਰ, ਭਾਈ ਪੱਪਲਪ੍ਰੀਤ ਦੇ ਮਾਤਾ ਜੀ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਰਣਜੀਤ ਸਿੰਘ ਰਾਣਾ ਜੱਲੂਪੁਰ, ਬਿੱਲਾ ਜੱਲੂਪੁਰ, ਭਾਈ ਚਰਨਜੀਤ ਸਿੰਘ ਗਾਲਿਬ, ਹਾਜੀ ਬਿੱਟੂ ਚੌਹਾਨ, ਭਾਈ ਦਲਜੀਤ ਸਿੰਘ ਸੋਢੀ, ਬਾਬਾ ਬਿਬੇਕ ਸਿੰਘ ਜੀ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਜਗਜੀਤ ਸਿੰਘ ਰਾਮੂਵਾਲ, ਭਾਈ ਗੁਰਜਿੰਦਰ ਸਿੰਘ ਖਾਪੜਖੇੜੀ, ਮਨਜਿੰਦਰ ਸਿੰਘ ਬੁੰਡਾਲਾ, ਭਾਈ ਰਸ਼ਪਾਲ ਸਿੰਘ, ਭਾਈ ਨਿਰਭੈ ਸਿੰਘ ਅਜਨਾਲਾ ਅਤੇ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ ਅਤੇ ਵਰਕਰ ਹਾਜਰ ਸਨ।

Have something to say? Post your comment

 
 
 
 

ਪੰਜਾਬ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਦੇ ਨਿਰਦੇਸ਼

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਕੈਸ਼ਲੈੱਸ ਸਰਜਰੀਆਂ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਹਰ ਲੋੜਵੰਦ ਬੱਚੇ ਨੂੰ ਯੋਜਨਾ ਦੇ ਦਾਇਰੇ ਹੇਠ ਲਿਆਂਦਾ ਜਾਵੇਗਾ: ਡਾ. ਬਲਜੀਤ ਕੌਰ

ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ

ਮੇਜਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਯੁਕਤ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਵੜਿੰਗ ਨੇ ਰਾਜਪੁਰਾ ਨੇੜੇ ਰੇਲਵੇ ਟਰੈਕ ‘ਤੇ ਹੋਏ ਬੰਬ ਧਮਾਕੇ ਦੀ ਕੀਤੀ ਨਿੰਦਾ