ਪੰਜਾਬ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਕੌਮੀ ਮਾਰਗ ਬਿਊਰੋ | April 30, 2026 07:27 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ।

ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ
ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।

 

Have something to say? Post your comment

 
 
 
 

ਪੰਜਾਬ

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਖਦੇਵ ਸਿੰਘ ਕਾਦੀਆਂ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਪ੍ਰਧਾਨ ਨਿਯੁਕਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਸੰਭਾਲ ਲਿਆ ਆਪਣਾ ਆਹੁਦਾ

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਸ. ਹਰੀ ਸਿੰਘ ਨਲਵਾ ਦਾ ਸੂਰਮਗਤੀ ਦਿਵਸ ਮਨਾਇਆ ਗਿਆ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ