ਪੰਜਾਬ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | April 30, 2026 07:33 PM

ਚੰਡੀਗੜ੍ਹ-ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।

ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ।

ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ।

ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ 'ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।

ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

 

Have something to say? Post your comment

 
 
 
 

ਪੰਜਾਬ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਸੰਭਾਲ ਲਿਆ ਆਪਣਾ ਆਹੁਦਾ

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਸ. ਹਰੀ ਸਿੰਘ ਨਲਵਾ ਦਾ ਸੂਰਮਗਤੀ ਦਿਵਸ ਮਨਾਇਆ ਗਿਆ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਹਨਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭੁੱਲਰ ਅਤੇ ਸਹਿਯੋਗੀਆਂ ਨਾਲ ਜੁੜੇ ਟਿਕਾਣਿਆਂ 'ਤੇ ਈਡੀ ਨੇ ਵੱਡੇ ਛਾਪੇ ਮਾਰੇ, 1.4 ਕਰੋੜ ਰੁਪਏ ਜ਼ਬਤ