ਪੰਜਾਬ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | April 30, 2026 07:32 PM

ਚੰਡੀਗੜ੍ਹ-ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 'ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ 'ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

Have something to say? Post your comment

 
 
 
 

ਪੰਜਾਬ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਸੰਭਾਲ ਲਿਆ ਆਪਣਾ ਆਹੁਦਾ

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਸ. ਹਰੀ ਸਿੰਘ ਨਲਵਾ ਦਾ ਸੂਰਮਗਤੀ ਦਿਵਸ ਮਨਾਇਆ ਗਿਆ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਹਨਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭੁੱਲਰ ਅਤੇ ਸਹਿਯੋਗੀਆਂ ਨਾਲ ਜੁੜੇ ਟਿਕਾਣਿਆਂ 'ਤੇ ਈਡੀ ਨੇ ਵੱਡੇ ਛਾਪੇ ਮਾਰੇ, 1.4 ਕਰੋੜ ਰੁਪਏ ਜ਼ਬਤ