ਪੰਜਾਬ

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਸ. ਹਰੀ ਸਿੰਘ ਨਲਵਾ ਦਾ ਸੂਰਮਗਤੀ ਦਿਵਸ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | April 30, 2026 07:35 PM

ਲੁਧਿਆਣਾ-ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦੇ ਸੂਰਮਗਤੀ ਦਿਵਸ ਨੂੰ ਅੱਜ ਪੰਜਾਬੀ ਵਿਰਸਾ ਫਾਊਂਡੇਸ਼ਨ ਦੇ ਵੱਲੋ ਰਾਮਗੜ੍ਹੀਆ ਗਰਲਜ਼ ਸੀਨੀ. ਸੈਕੰਡਰੀ ਸਕੂਲ ਮਿਲਰ ਗੰਜ ਵਿਖੇ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧੀ ਸਕੂਲ ਦੇ ਕੈਂਪਸ ਵਿਖੇ ਆਯੋਜਿਤ ਕੀਤੇ ਗਏ ਪ੍ਰਭਾਵਸ਼ਾਲੀ ਸਮਾਗਮ ਅੰਦਰ ਪੰਜਾਬੀ ਵਿਰਸਾ ਫਾਊਂਡੇਸ਼ਨ ਦੇ ਪ੍ਰਧਾਨ.ਰਣਜੀਤ ਸਿੰਘ ਖਾਲਸਾ ਨੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਦਰਜ ਦਸ ਮਹਾਨ ਸੂਰਬੀਰ ਜਰਨੈਲਾਂ ਦੀ ਸੂਚੀ ਵਿੱਚੋ ਪ੍ਰਥਮ ਸਥਾਨ ਪ੍ਰਾਪਤ ਕਰਨ ਵਾਲਾ ਮਹਾਨ ਸੂਰਬੀਰ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਕੇਵਲ ਇੱਕ ਯੋਧਾ ਹੀ ਨਹੀਂ ਸੀ ਬਲਕਿ ਪੰਥ ਦਾ ਨਿਸ਼ਕਾਮ ਸੇਵਕ ਅਤੇ ਖਾਲਸਾ ਰਾਜ ਦਾ ਨਿਰਛਲ ਰੱਖਿਅਕ ਤੇ ਨਿਸ਼ਠਾਵਾਨ ਅਹਿਲਕਾਰ ਵੀ ਸੀ। ਜਿਸ ਦੀ ਬਦੌਲਤ ਅੱਜ ਵੀ ਉਨ੍ਹਾਂ ਦੇ ਦਲੇਰੀ ਭਰੇ ਕਾਰਨਾਮਿਆਂ ਤੇ ਕਾਰਜਾਂ ਨੂੰ ਸਮੁੱਚਾ ਸੰਸਾਰ ਯਾਦ ਕਰਦਾ ਹੈ।ਉਨ੍ਹਾਂ ਨੇ ਕਿਹਾ ਕਿ ਮਹਾਨ ਸਿੱਖ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਜੀ ਦੇ ਸੂਰਮਗਤੀ ਦਿਵਸ ਮੌਕੇ ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋਂ ਮਹਾਨ ਜਰਨੈਲ ਦੀ ਯਾਦ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਅੱਜ ਦੇ ਸਮਾਗਮ ਦਾ ਮੁੱਖ ਮਨੋਰਥ ਵਿਦਿਆਰਥੀ ਵਰਗ ਨੂੰ ਆਪਣੇ ਗੌਰਵਮਈ ਵਿਰਸੇ , ਇਤਿਹਾਸ ਨਾਲ ਜੋੜਨਾ ਤੇ ਮਹਾਨ ਵਿਅਕਤੀਆਂ ਦੀਆਂ ਕੁਰਬਾਨੀਆਂ ਨੂੰ ਸਦੀਵੀ ਤੌਰ ਤੇ ਯਾਦ ਰੱਖਣਾ ਹੈ।ਇਸ ਦੌਰਾਨ ਆਯੋਜਿਤ ਕੀਤੇ ਗਏ ਸੂਰਮਗਤੀ ਸਮਾਗਮ ਅੰਦਰ
ਰਾਮਗੜ੍ਹੀਆ ਗਰਲਜ਼ ਸੀਨੀ. ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੂਰੀ ਸੂਰਬੀਰਤਾ ਦੇ ਨਾਲ ਜੋਸ਼ੀਲੀਆਂ ਕਵਿਤਾਵਾਂ ਦੀ ਪੇਸ਼ਕਾਰੀ ਕਰਕੇ ਮਹਾਨ ਸੂਰਬੀਰ ਜਰਨੈਲ ਹਰੀ ਸਿੰਘ ਨਲੂਆ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ!।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਪੰਜਾਬੀ ਵਿਰਸਾ ਫਾਊਂਡੇਸ਼ਨ ਦੇ ਪ੍ਰਧਾਨ.ਰਣਜੀਤ ਸਿੰਘ ਖਾਲਸਾ ਦਾ ਧੰਨਵਾਦ ਪ੍ਰਗਟ ਕਰਦਿਆਂ ਹੋਇਆ ਸਕੂਲ ਦੀਆਂ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਸਮਾਗਮ ਦੌਰਾਨ ਪੰਜਾਬੀ ਵਿਰਸਾ ਫਾਊਂਡੇਸ਼ਨ ਦੇ ਅਹੁਦੇਦਾਰਾਂ ਵੱਲੋ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਜੀ ਦੇ ਜੀਵਨ ਤੇ ਪ੍ਰਾਪਤੀਆਂ ਸਬੱੰਧੀ ਖੋਜ ਭਰਪੂਰ ਪੁਸਤਕਾਂ ਭੇਟ ਕਰਕੇ ਉਚੇਚੇ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਸਮੇਂ ਉਨ੍ਹਾਂ ਦੇ ਨਾਲ ਰਾਮਗੜ੍ਹੀਆ ਸੀਨੀ. ਸੈਕੰਡਰੀ ਸਕੂਲ (ਲੜਕੇ) ਦੀ ਪ੍ਰਿੰਸੀਪਲ ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਰਜਵੰਤ ਕੌਰ, ਸ਼੍ਰੀਮਤੀ ਨਵਜੀਤ ਕੌਰ, ਸ਼੍ਰੀਮਤੀ ਪਲਵਿੰਦਰ ਕੌਰ
ਸ਼੍ਰੀਮਤੀ ਖੁਸ਼ਹਾਲਜੀਤ ਕੌਰ ਤੇ ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਸੰਭਾਲ ਲਿਆ ਆਪਣਾ ਆਹੁਦਾ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਹਨਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ