ਪੰਜਾਬ

ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਸੰਭਾਲ ਲਿਆ ਆਪਣਾ ਆਹੁਦਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | April 30, 2026 08:44 PM

ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ੍ਰ ਗੁਰਿੰਦਰ ਸਿੰਘ ਮਥਰੇਵਾਲ ਦੀ ਹਾਜਰੀ ਵਿਚ ਅੱਜ ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਆਪਣਾ ਆਹੁਦਾ ਸੰਭਾਲ ਲਿਆ। ਉਨਾਂ ਐਮ ਏ ਸਿੱਖ ਸਟਡੀਜ਼ ਤੇ ਜਰਨਲਿਜਮ ਦੀ ਪੜਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋ ਕੀਤੀ ਤੇ ਸਾਲ 2005 ਵਿਚ ਉਨਾਂ ਸ਼ੋ੍ਰਮਣੀ ਕਮੇਟੀ ਵਿਚ ਸੇਵਾਵਾਂ ਦੇਣੀਆਂ ਅਰੰਭ ਕੀਤੀਆਂ।ਉਨਾਂ ਗੁਰਦਵਾਰਾ ਜਾਮਨੀ ਸਾਹਿਬ ਬਜੀਦਪੁਰ, ਗੁਰਦਵਾਰਾ ਟੁੱਟੀ ਗੰਢੀ ਸਾਹਿਬ ਮੁਕਤਸਰ ਦੇ ਪ੍ਰਬੰਧਕਾਂ ਵਿਚ ਸੇਵਾਵਾਂ ਦਿੱਤੀਆਂ। ਉਨਾਂ ਦੀ ਵਿਿਦਅਕ ਯੋਗਤਾ ਨੂੰ ਦੇਖਦਿਆਂ ਉਨਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਮਾਸਿਕ ਪੱਤਰ ਗੁਰਮਤਿ ਪ੍ਰਕਾਸ਼ ਅਤੇ ਗੁਰਦਵਾਰਾ ਗਜਟ ਦੀ ਵੀ ਜਿੰਮੇਵਾਰੀ ਵੀ ਸੌਂਪੀ ਗਈ ਸੀ। ਉਹ ਟ੍ਰਸਟ ਵਿਭਾਗ, ਵਿਿਦਆ, ਸ਼ੈਕਸ਼ਨ 85, ਲਾਅ ਵਿਭਾਗ, ਇਮਾਰਤੀ ਵਿਭਾਗ, ਪੱਤਰ ਵਿਹਾਰ ਕੋਰਸ ਤੇ ਲਿਟਰੇਚਰ ਵਿਭਾਗ ਵਿਚ ਸੇਵਾਵਾਂ ਦੇ  ਚੁੱਕੇ ਹਨ।ਸ੍ਰ ਮੁਕਤਸਰੀ ਨੂੰ ਨਵੀ ਜਿੰਮੇਵਾਰੀ ਸੌਂਪਦਿਆਂ ਸ੍ਰ ਮਥਰੇਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਕੰਮਕਾਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ੍ਰ ਮੁਕਤਸਰੀ ਨੂੰ ਤਰਕੀ ਦੇ ਕੇ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਵਿਚ ਅਹਿਮ ਜਿੰਮੇਵਾਰੀ ਸੌਂਪੀ ਹੈ। ਅਸੀ ਸ੍ਰ ਮੁਕਤਸਰੀ ਦੇ ਲੰਮੇ ਤਜੁਰਬੇ ਤੋ ਲਾਭ ਲੈ ਕੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਗੁਰਮਤਿ ਰਹਿਤ ਨੂੰ ਸੰਗਤਾਂ ਵਿਚ ਪ੍ਰਚਾਰਾਂਗੇ। ਉਨਾਂ ਸ੍ਰ ਮੁਕਤਸਰੀ ਨੂੰ ਵਧਾਈ ਦਿੰਦੇ ਹੋਏ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

 

Have something to say? Post your comment

 
 
 
 

ਪੰਜਾਬ

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਖਦੇਵ ਸਿੰਘ ਕਾਦੀਆਂ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਪ੍ਰਧਾਨ ਨਿਯੁਕਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਸ. ਹਰੀ ਸਿੰਘ ਨਲਵਾ ਦਾ ਸੂਰਮਗਤੀ ਦਿਵਸ ਮਨਾਇਆ ਗਿਆ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ