ਪੰਜਾਬ

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | April 30, 2026 10:12 PM


ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ।

ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।"

ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।" ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।"

ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।"

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।"

ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।"

ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"

 

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੁਖਦੇਵ ਸਿੰਘ ਕਾਦੀਆਂ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਪ੍ਰਧਾਨ ਨਿਯੁਕਤ

ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਤਕ ਮੀਤ ਸਕੱਤਰ ਸ੍ਰ ਗੁਰਮੀਤ ਸਿੰਘ ਮੁਕਤਸਰੀ ਨੇ ਸੰਭਾਲ ਲਿਆ ਆਪਣਾ ਆਹੁਦਾ

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਸ. ਹਰੀ ਸਿੰਘ ਨਲਵਾ ਦਾ ਸੂਰਮਗਤੀ ਦਿਵਸ ਮਨਾਇਆ ਗਿਆ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ