ਧਰਮ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਕੌਮੀ ਮਾਰਗ ਬਿਊਰੋ | April 30, 2026 10:29 PM

ਅੰਮ੍ਰਿਤਸਰ-ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੁਆਰਾ ਗੁਰੂ ਦਰਬਾਰ ਵਿਚ ਨਿਮਰਤਾ ਭਾਵ ਨਾਲ ਨਿਭਾਈ ਸੇਵਾ ਹਰ ਸਿੱਖ ਲਈ ਪ੍ਰੇਰਨਾਮਈ ਹੈ। ਉਨਾਂ੍ਹ ਕਿਹਾ ਕਿ ਤੀਸਰੇ ਪਾਤਸ਼ਾਹ ਵੱਲੋਂ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਦਿਆਂ ਪਹਿਲਾਂ ਪੰਗਤ ਫਿਰ ਸੰਗਤ ਦਾ ਉਪਦੇਸ਼ ਦੇ ਕੇ ਜਾਤ ਪਾਤ ਦੇ ਭੇਦਭਾਵ ਨੂੰ ਖ਼ਤਮ ਕੀਤਾ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਸਬੰਧੀ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸ. ਹਰੀ ਸਿੰਘ ਨਲੂਆ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਿੱਖ ਰਾਜ ਦੀ ਸਥਾਪਤੀ ’ਚ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਸ. ਹਰੀ ਸਿੰਘ ਨਲੂਆ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਬਲਦੇਵ ਸਿੰਘ, ਸ. ਸ਼ਿਵਰਾਜ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਅਜੈ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਧਰਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ