BREAKING NEWS
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਪੰਜਾਬ

ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਕੌਮੀ ਮਾਰਗ ਬਿਊਰੋ | May 01, 2026 06:40 PM

ਚੰਡੀਗੜ੍ਹ- ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਭਰ ਦੇ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤਾਂ ਦੀਆਂ ਦਰਾਂ ਨੂੰ ਸੋਧਣ ਅਤੇ ਵਧਾਉਣ ਸਬੰਧੀ ਇੱਕ ਅਹਿਮ ਮਤਾ ਪੇਸ਼ ਕੀਤਾ। ਇਹ ਮਤਾ 'ਕਿਰਤੀ ਦਿਵਸ' (ਮਜ਼ਦੂਰ ਦਿਵਸ) ਮੌਕੇ ਸੱਦੇ ਗਏ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਇਜਲਾਸ ਦੌਰਾਨ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਮੰਤਰੀ ਨੇ ਕਿਰਤੀਆਂ ਲਈ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟਾਂ ਵਿੱਚ 15 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।

ਮਤਾ ਪੇਸ਼ ਕਰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਦੇਸ਼, ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਮੰਨੇ ਜਾਂਦੇ ਮਜ਼ਦੂਰਾਂ ਦੇ ਵਡਮੁੱਲੇ ਯੋਗਦਾਨ ਨੂੰ ਸ਼ਰਧਾਂਜਲੀ ਦੇਣ ਲਈ ਲਗਭਗ 69 ਸਾਲਾਂ ਬਾਅਦ 1 ਮਈ ਨੂੰ ਅਜਿਹਾ ਇਤਿਹਾਸਕ ਇਜਲਾਸ ਸੱਦਿਆ ਗਿਆ ਹੈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਕਾਸ ਪ੍ਰਾਜੈਕਟ ਅਤੇ ਤਰੱਕੀ ਦਾ ਹਰ ਮੀਲ ਪੱਥਰ ਕਿਰਤੀਆਂ ਦੇ ਅਣਥੱਕ ਯਤਨਾਂ, ਸਮਰਪਣ ਅਤੇ ਸਿਰੜ ਕਰਕੇ ਹੀ ਸੰਭਵ ਹੁੰਦਾ ਹੈ।

ਮਈ ਦਿਵਸ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸੌਂਦ ਨੇ ਕਿਹਾ ਕਿ ਇਹ ਦਿਨ 1886 ਵਿੱਚ ਸ਼ਿਕਾਗੋ ਦੇ ਹੇਅਮਾਰਕਿਟ ਸਕੁਏਅਰ ਵਿਖੇ ਇਤਿਹਾਸਕ ਅੰਦੋਲਨ ਦੌਰਾਨ ਮਜ਼ਦੂਰਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦੀ ਅੱਠ ਘੰਟੇ ਕੰਮ ਕਰਨ ਦੀ ਮੰਗ ਵੀ ਇਸੇ ਅੰਦੋਲਨ ਦੇ ਸਿੱਟੇ ਵਜੋਂ ਉੱਠੀ ਸੀ। ਇਹ ਦਿਨ ਸਮਾਜਿਕ ਨਿਆਂ, ਬਿਹਤਰ ਕੰਮਕਾਜੀ ਮਾਹੌਲ ਅਤੇ ਕਿਰਤ ਅਧਿਕਾਰਾਂ ਦੀ ਨਿਰੰਤਰ ਪ੍ਰਾਪਤੀ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ।

ਮੰਤਰੀ ਨੇ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਸ਼ਾਨਾਮੱਤੀ ਅਧਿਆਤਮਿਕ ਵਿਰਾਸਤ ਦਾ ਹਵਾਲਾ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ “ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ'' ਦੇ ਸਿਧਾਂਤਾਂ ਨੂੰ ਯਾਦ ਕੀਤਾ, ਜੋ ਨਾਲ ਸਿਰਫ਼ ਅਜੋਕੇ ਦੌਰ ਵਿੱਚ ਪ੍ਰਸੰਗਿਕ ਹਨ ਸਗੋਂ ਕਿਰਤ ਦੀ ਸ਼ਾਨ ਅਤੇ ਮਹੱਤਤਾ 'ਤੇ ਵੀ ਅਧਾਰਤ ਹਨ।

ਮੌਜੂਦਾ ਉਜਰਤ ਢਾਂਚੇ ਵੱਲ ਧਿਆਨ ਦਿਵਾਉਂਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਦੇ ਬੇਸਿਕ ਰੇਟ ਆਖਰੀ ਵਾਰ 2012 ਵਿੱਚ ਸੋਧੇ ਗਏ ਸਨ ਅਤੇ ਹੁਣ ਸਾਡੇ ਦੂਰਦਰਸ਼ੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਮਜ਼ਦੂਰਾਂ ਨੂੰ ਇਹ ਅਤਿ-ਲੋੜੀਂਦੀ ਰਾਹਤ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਭਾਵੇਂ ਮਹਿੰਗਾਈ ਭੱਤੇ ਵਿੱਚ ਸਮੇਂ-ਸਮੇਂ 'ਤੇ ਵਾਧਾ ਹੋਇਆ ਹੈ, ਪਰ ਮੂਲ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜੋ ਮਜ਼ਦੂਰ ਵਰਗ ਨੂੰ ਬਹੁਤ ਮਹਿੰਗਾ ਪਿਆ ਹੈ। ਸਮੇਂ ਸਿਰ ਸੋਧ ਦੀ ਲੋੜ ਨੂੰ ਪਛਾਣਦਿਆਂ ਸਦਨ ਨੇ ਜ਼ੋਰਦਾਰ ਸਿਫਾਰਸ਼ ਕੀਤੀ ਕਿ ਸਰਕਾਰ ਘੱਟੋ-ਘੱਟ ਉਜਰਤਾਂ ਨੂੰ ਵਧਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕੇ।

ਮਤਾ, ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦਾ ਹੈ ਕਿ ਕਾਮਿਆਂ ਨੂੰ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਉਹਨਾਂ ਵੱਲੋਂ ਪਾਏ ਅਥਾਹ ਯੋਗਦਾਨ ਲਈ ਢੁਕਵੀਂ ਮਾਨਤਾ, ਬਣਦਾ ਮੁਆਵਜ਼ਾ ਅਤੇ ਮਾਣ-ਸਨਮਾਨ ਦਿੱਤਾ ਜਾਵੇ। ਸਰਬਸੰਮਤੀ ਨਾਲ ਮਤੇ ਦਾ ਪਾਸ ਹੋਣਾ ਪੰਜਾਬ ਭਰ ਦੇ ਮਜ਼ਦੂਰਾਂ ਦੀ ਭਲਾਈ ਅਤੇ ਉੱਨਤੀ ਲਈ ਸਦਨ ਦੀ ਸਮੂਹਿਕ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਕਿਰਤ ਮੰਤਰੀ ਨੇ ਇਨਕਲਾਬੀ ਪੰਜਾਬੀ ਕਵੀ ਸੰਤ ਰਾਮ ਉਦਾਸੀ ਦਾ ਇੱਕ ਭਾਵੁਕ ਨਜ਼ਮ ਵੀ ਸੁਣਾਈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕ ਵਿੱਚ ਕੀਤੇ ਗਏ ਸੁਹਿਰਦ ਉਪਰਾਲਿਆਂ 'ਤੇ ਵੀ ਚਾਨਣਾ ਪਾਇਆ।

ਇਸ ਮਤੇ ‘ਤੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉਗੋਕੇ, ਸਰਵਜੀਤ ਕੌਰ ਮਾਣੂਕੇ ਸਮੇਤ ਹੋਰ ਮੈਂਬਰਾਂ ਨੇ ਵਿਚਾਰ-ਵਟਾਂਦਰੇ ਵਿੱਚ ਸ਼ਿਰਕਤ ਕੀਤੀ

 

Have something to say? Post your comment

 
 
 
 

ਪੰਜਾਬ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੁਖਦੇਵ ਸਿੰਘ ਕਾਦੀਆਂ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਪ੍ਰਧਾਨ ਨਿਯੁਕਤ

ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

‘ਭਲੇ ਅਮਰਦਾਸ ਗੁਣ ਤੇਰੇ, ਤੇਰੀ ਉਪਮਾ ਤੋਹਿ ਬਨਿ ਆਵੈ’¸

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ