BREAKING NEWS
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਨੈਸ਼ਨਲ

ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 01, 2026 09:04 PM

ਨਵੀਂ ਦਿੱਲੀ - 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਅਤੇ ਸੰਤ ਤੇਜਾ ਸਿੰਘ ਜੀ, ਐੱਮ.ਏ., ਐੱਲ.ਐੱਲ.ਬੀ. (ਪੰਜਾਬ), ਏ.ਐੱਮ. (ਹਾਰਵਰਡ) ਦੇ ਅਨਿੰਨ ਸੇਵਕ, ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਤੋਂ 1 ਮਈ 2026 ਤੱਕ ਤਪੋ-ਭੂਮੀ ਗੁਰਦੁਆਰਾ ਬੜੂ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ 28 ਅਪ੍ਰੈਲ ਨੂੰ 121 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਨਾਲ ਹੋਈ, ਜਿਨ੍ਹਾਂ ਦੇ ਭੋਗ ਮੁੱਖ ਦਰਬਾਰ ਸਾਹਿਬ ਵਿੱਚ 30 ਅਪ੍ਰੈਲ ਨੂੰ ਪਾਏ ਅਤੇ 584 ਸਹਿਜ ਪਾਠਾਂ ਦੇ ਭੋਗ ਵੀ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਦੁਪਹਿਰ 4 ਵਜੇ ਤੋਂ ਰਾਤ 9 ਵਜੇ ਤੱਕ ਸਜਾਇਆ ਗਿਆ। 1 ਮਈ ਨੂੰ ਧਾਰਮਿਕ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕਥਾ ਵਾਚਕਾਂ ਅਤੇ ਕੀਰਤਨੀ ਜਥਿਆਂ ਵਿੱਚ ਭਾਈ ਕੰਵਲਦੀਪ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਸੰਤ ਬਾਬਾ ਹਰਨੇਕ ਸਿੰਘ ਜੀ ਲੰਗਰਾਂ ਵਾਲਿਆਂ ਦਾ ਜੱਥਾ, ਗਿਆਨੀ ਗਗਨਦੀਪ ਸਿੰਘ ਜੀ ਕਥਾਵਾਚਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਜੀ ਹਰੇੜੀ ਵਾਲੇ, ਸੰਤ ਬਾਬਾ ਜਗਤਾਰ ਸਿੰਘ ਜੀ ਕਾਹਨਗੜ੍ਹ ਵਾਲੇ, ਅਨਾਹਦ ਬਾਣੀ ਤੰਤੀ ਸਾਜ ਜਥਾ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਪੰਥ ਦੀਆਂ ਅਨੇਕਾਂ ਹੋਰ ਵੱਖ-ਵੱਖ ਸਿੱਖ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਵੀ ਹਾਜ਼ਰੀ ਭਰੀ। ਇਸ ਸਮਾਗਮ ਦੌਰਾਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਬਚਨਾਂ ਨੂੰ ਯਾਦ ਕੀਤਾ ਗਿਆ ਕਿ ਉਨ੍ਹਾਂ ਦਾ ਸੰਕਲਪ ਸੀ ਕਿ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜ ਕੇ ਉਨ੍ਹਾਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ ਗੁਰਮਤਿ ਅਧਾਰਤ ਜੀਵਨ ਵੀ ਦਿੱਤਾ ਜਾਵੇ। ਅੱਜ ਪੰਜਾਬ ਨੂੰ ਐਸੇ ਗੁਰਸਿੱਖ ਆਗੂਆਂ ਅਤੇ ਅਫਸਰਾਂ ਦੀ ਬਹੁਤ ਲੋੜ ਹੈ। ਕਲਗੀਧਰ ਟ੍ਰਸਟ ਇਸ ਵਿੱਚ ਮਹੱਤਵਪੂਰਣ ਯੋਗਦਾਨ ਪਾ ਰਿਹਾ ਹੈ। ਕਲਗੀਧਰ ਟ੍ਰਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਜੀ ਅਤੇ ਉੱਪ-ਪ੍ਰਧਾਨ ਭਾਈ ਜਗਜੀਤ ਸਿੰਘ ਜੀ ਨੇ ਸਭ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਸੰਸਕਾਰਾਂ ਤੇ ਸੰਕਲਪਾਂ ਨੂੰ ਅੱਗੇ ਵਧਾਉਣ ਲਈ ਟ੍ਰਸਟ ਪੂਰੇ ਉਤਸ਼ਾਹ ਨਾਲ ਜੁਟਿਆ ਹੋਇਆ ਹੈ। ਅੰਤ ਵਿੱਚ ਸਮੂਹ ਸੰਗਤ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਮਿਸ਼ਨ ਤੇ ਅਦੁੱਤੀ ਸੇਵਾ ਨੂੰ ਯਾਦ ਕੀਤਾ ਗਿਆ।

Have something to say? Post your comment

 
 
 
 

ਨੈਸ਼ਨਲ

ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਬਾਦਲ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਸਰਨਾ ਨੇ ਮਨਜਿੰਦਰ ਸਿਰਸਾ ਤੇ ਸਿੱਖ ਇਤਿਹਾਸ ਨੂੰ ਭਗਵਾ ਕਰਨ ਦੇ ਲਗਾਏ ਦੋਸ਼

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ

ਨਵੰਬਰ 1984, ਦਿੱਲੀ ‘ਚ ਸਿੱਖ ਨਸਲਕੁਸ਼ੀ ਦਾ ਮਤਾ ਡਰਬੀ ਕੌਂਸਲ ਵਿੱਚ ਪਾਸ ਕਰਵਾਉਣ ਵਾਲੇ ਕੌਂਸਲਰ ਅਜੀਤ ਸਿੰਘ ਅਟਵਾਲ ਦਾ ਸਨਮਾਨ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਪੱਛਮੀ ਬੰਗਾਲ ਐਗਜ਼ਿਟ ਪੋਲ: ਬੰਗਾਲ ਵਿੱਚ ਮਮਤਾ ਦੀ ਵਾਪਸੀ ਦੇ ਸੰਕੇਤ, 159 ਸੀਟਾਂ ਜਿੱਤਣ ਦੀ ਉਮੀਦ

ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 32 ਤੋਂ ਸੰਤ ਮੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਚੋਣਾਂ ਲਈ ਐਲਾਨਿਆ ਉੱਮੀਦੁਆਰ

ਜੇਲ੍ਹਾਂ ਅੰਦਰ ਬੰਦ ਸਿੱਖ ਪੰਜਾਬੀ ਨੌਜੁਆਨਾਂ ਦੀ ਜਿੰਦਗੀ ਨੂੰ ਬੇਹਤਰੀਨ ਬਣਾਉਣ ਲਈ ਗੁਰਮਤਿ ਫਲਸਫੇ ਨਾਲ ਸੰਬੰਧਿਤ ਸਾਹਿਤ ਜੇਲ੍ਹਾਂ ਅੰਦਰ ਮੁਹਇਆ ਕਰਵਾਏ ਜਾਣ-ਰਤਿੰਦਰ ਸਿੰਘ

ਜੀਟੀਬੀਆਈਟੀ ਕਾਲਜ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲੇ ਵਿਚ ਜਿੱਤੇ ਤਮਗੇ