BREAKING NEWS
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੈਕੇ ਸੰਗਤ ਵਿੱਚ ਭਾਰੀ ਉਤਸ਼ਾਹ : ਖ਼ਾਨਪੁਰ, ਮੀਆਂਵਿੰਡ ਅਤੇ ਪੱਧਰੀ

ਕੌਮੀ ਮਾਰਗ ਬਿਊਰੋ | May 01, 2026 08:26 PM


ਅੰਮ੍ਰਿਤਸਰ- ਪੰਜਾਬ ਭਰ ਵਿੱਚ ਵੱਧ ਰਹੇ ਪੰਥਕ ਪ੍ਰਭਾਵ ਦੇ ਚਲਦੇ ਅੱਜ ਅੰਮ੍ਰਿਤਸਰ ਹਲਕਾ ਪੂਰਬੀ ਅਤੇ ਰੱਈਆ ਤੋਂ ਵੱਡੀ ਗਿਣਤੀ ਵਿੱਚ ਵਰਕਰ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ ਹੋਏ। ਪਾਰਟੀ ਦੇ ਸਿਧਾਂਤਾਂ ਅਤੇ ਪੰਥਕ ਏਜੰਡੇ ਨਾਲ ਪ੍ਰਭਾਵਿਤ ਹੋ ਕੇ ਸ਼ਾਮਿਲ ਹੋਏ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਵਿੱਚ ਪਾਰਟੀ ਨਾਲ ਕਦਮ-ਦਰ-ਕਦਮ ਚੱਲਣਗੇ। ਇਹ ਸ਼ਮੂਲੀਅਤ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਸਕੱਤਰ ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸਰਬਜੀਤ ਸਿੰਘ ਖ਼ਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਅਤੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਕਰਵਾਈ ਗਈ। ਇਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਮਿਲੀ ਕਿ ਇਸ ਮੌਕੇ ਤਿੰਨਾਂ ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਵੱਧਦਾ ਭਰੋਸਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਇਕ ਨਵਾਂ ਅਤੇ ਸੱਚਾ ਰਾਜਨੀਤਿਕ ਵਿਕਲਪ ਤਿਆਰ ਹੋ ਰਿਹਾ ਹੈ। ਇਸ ਮੌਕੇ ਪਾਰਟੀ ਵਿੱਚੋਂ ਭਾਈ ਦਯਾ ਸਿੰਘ ਜੀ, ਭਾਈ ਜੁਗਰਾਜ ਸਿੰਘ ਨਰਾਇਣਗੜ੍ਹ, ਭਾਈ ਹਰਕਮਲਪ੍ਰੀਤ ਸਿੰਘ, ਜਥੇਦਾਰ ਹਰਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਸਤਨਾਮ ਸਿੰਘ ਮੀਆਂਵਿੰਡ ਅਤੇ ਕੈਪਟਨ ਗੁਰਮੁੱਖ ਸਿੰਘ ਵੀ ਹਾਜਰ ਸਨ। ਭਾਈ ਖਾਨਪੁਰ, ਮੀਆਂਵਿੰਡ ਅਤੇ ਪੱਧਰੀ ਨੇ ਸਾਂਝੇ ਤੌਰ ਤੇ ਕਿਹਾ ਕਿ ਸੰਗਤ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜੋ ਸਾਫ ਦਰਸਾਉਂਦਾ ਹੈ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਇਕ ਪੰਥਕ ਤੇ ਲੋਕਹਿੱਤ ਦੀ ਸਿਆਸਤ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੌਜਵਾਨਾਂ ਦੇ ਭਵਿੱਖ, ਪੰਜਾਬ ਦੇ ਹੱਕਾਂ ਅਤੇ ਸਿੱਖ ਕੌਮ ਦੀ ਅਸਲੀ ਨੁਮਾਇੰਦਗੀ ਲਈ ਸੰਘਰਸ਼ ਕਰ ਰਹੀ ਹੈ। ਅੰਤ ਵਿੱਚ ਆਗੂਆਂ ਨੇ ਕਿਹਾ ਕਿ ਇਹ ਸ਼ਮੂਲੀਅਤ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਮਜ਼ਬੂਤ ਆਵਾਜ਼ ਵਜੋਂ ਉਭਰੇਗੀ। ਸ਼ਾਮਿਲ ਹੋਣ ਵਾਲੇ ਪ੍ਰਮੁੱਖ ਵਿਅਕਤੀ ਭਾਈ ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਕ੍ਰਿਸ਼ਨ ਸਿੰਘ, ਤੇਜਿੰਦਰ ਸਿੰਘ, ਤੇਜਿੰਦਰ ਸਿੰਘ ਬਾਊ, ਰਣਬੀਰ ਸਿੰਘ, ਬਿਕਰਮ ਸਿੰਘ, ਇੰਦਰਵੀਰ ਸਿੰਘ, ਰਾਹੁਲ, ਅਰਜੁਨ ਸਿੰਘ, ਪ੍ਰਭ ਸਿਮਰਨ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਆਰਵ, ਅਮਰਜੀਤ ਸਿੰਘ, ਅਮਨਦੀਪ ਸਿੰਘ, ਆਰਵ, ਪ੍ਰਭਦੀਪ ਸਿੰਘ, ਅਮਨਦੀਪ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਅੰਸ਼ਜੋਤ ਸਿੰਘ, ਅਜੇਪਾਲ ਸਿੰਘ, ਜਸਵਿੰਦਰ ਸਿੰਘ, ਪ੍ਰਿੰਸ, ਦਿਲਪ੍ਰੀਤ ਸਿੰਘ ਅੰਮ੍ਰਿਤਸਰ ਹਲਕਾ ਪੂਰਬੀ ਤੋਂ ਅਤੇ ਡਾਕਟਰ ਸੁਰਜੀਤ ਸਿੰਘ ਜੋਇੰਟ ਜਰਨਲ ਸਕੱਤਰ, ਲਾਲ ਬਹਾਦਰ ਸਿੰਘ, ਡਾ: ਮਨਜੀਤ ਸਿੰਘ, ਮਲਕੀਤ ਸਿੰਘ, ਫਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ, ਸਰਵਣ ਸਿੰਘ ਅਤੇ ਬੂਟਾ ਸਿੰਘ ਸਾਰੇ ਰੱਈਆ ਤੋਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਦੋ ਮੰਤਰੀਆਂ ਨਾਲ ਬਦਸਲੂਕੀ ਕੀਤੀ ਗਈ

ਸੁਖਬੀਰ ਸਿੰਘ ਬਾਦਲ ਦਾ ਦੋਸ਼ ਮੁੱਖ ਮੰਤਰੀ ਨੇ ਸਦਨ ਦੀ ਕਾਰਵਾਈ ਵਿੱਚ ਸ਼ਰਾਬ ਪੀ ਕੇ ਆਏ

ਪੰਜਾਬ ਕੈਬਨਿਟ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ ਸੋਧ ਬਿੱਲ, 2026 ਨੂੰ ਵਿਧਾਨਕ ਪ੍ਰਵਾਨਗੀ ਲਈ ਮਨਜ਼ੂਰੀ ਦਿੱਤੀ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਮੁੱਖ ਮੰਤਰੀ ਸਿਹਤ ਯੋਜਨਾ’- ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ