BREAKING NEWS
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਪੰਜਾਬ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਸੁਖਮਨਦੀਪ ਸਿੰਘ/ ਕੌਮੀ ਮਾਰਗ ਬਿਊਰੋ | May 01, 2026 08:35 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ। ਲੋਕਾਂ ਦੇ ਫਤਵੇ ਨੂੰ ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦਾ ਬਹੁਮਤ ਅਧਾਰ ਬਰਕਰਾਰ ਹੈ, ਜੋ 2027 ਵਿੱਚ ਹੋਰ ਵੀ ਵੱਡੇ ਫਤਵੇ ਨਾਲ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਨੇ "ਖੂਨ-ਪਸੀਨੇ" ਨਾਲ ਬਣੀ ਪਾਰਟੀ ਦੀ ਜ਼ਮੀਨੀ ਤਾਕਤ ਅਤੇ ਅਰਵਿੰਦ ਕੇਜਰੀਵਾਲ ਨਾਲ ਇਸ ਦੇ ਅਟੁੱਟ ਬੰਧਨ ਨੂੰ ਉਜਾਗਰ ਕੀਤਾ।

ਵਿਰੋਧੀ ਧਿਰ ਦੇ ਸਬੰਧ ਵਿੱਚ ਉਨ੍ਹਾਂ ਨੇ ਸਦਨ ਵਿੱਚ ਕਾਂਗਰਸ ਦੀ ਗੈਰਹਾਜ਼ਰੀ ਨੂੰ ਮੌਨ ਸਮਰਥਨ ਦੱਸਿਆ ਅਤੇ ਭਾਜਪਾ ਦੇ ਸੰਗਠਨਾਤਮਕ ਢਾਂਚੇ 'ਤੇ ਸਵਾਲ ਉਠਾਏ। ਉਨ੍ਹਾਂ ਨੇ ਨਾਲ ਹੀ ਇਹ ਐਲਾਨ ਕਰਕੇ ਇੱਕ ਵੱਡੀ ਸੰਵਿਧਾਨਕ ਲੜਾਈ ਦਾ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਦਲ-ਬਦਲੀ ਵਿਰੋਧੀ ਸਖ਼ਤ ਕਾਨੂੰਨੀ ਤਜਵੀਜ਼ਾਂ ਜਾਂ ਰੀ-ਕਾਲ ਦੇ ਅਧਿਕਾਰੀ ਦੀ ਮੰਗ ਕਰੇਗਾ। 'ਆਪ' ਨੂੰ ਦਲ-ਬਦਲੀ ਤੋਂ ਪ੍ਰਭਾਵਿਤ ਨਾ ਹੋਣ ਵਾਲੀ ਇੱਕ ਟਿਕਾਊ ਕੌਮੀ ਤਾਕਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਦੀ ਹੈ, ਜਿਸ ਨੂੰ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਵਰਗੇ ਢੰਗ-ਤਰੀਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਦੇ ਹਨ।

ਸਦਨ ਦੀ ਕਾਰਵਾਈ ਦੌਰਾਨ ਕੁੱਲ 88 'ਆਪ' ਵਿਧਾਇਕ ਮੌਜੂਦ ਸਨ, ਜਦੋਂ ਕਿ 'ਆਪ' ਦੇ ਦੋ ਵਿਧਾਇਕ ਇਸ ਸਮੇਂ ਵਿਦੇਸ਼ ਵਿੱਚ ਹਨ ਅਤੇ ਦੋ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਦੋ ਵਿਧਾਇਕ ਹਸਪਤਾਲ ਵਿੱਚ ਦਾਖ਼ਲ ਹਨ। ਭਰੋਸੇ ਦੇ ਪ੍ਰਸਤਾਵ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਪ੍ਰਾਪਤ ਹੋਇਆ, ਜਿਸ ਨੇ ਭਗਵੰਤ ਮਾਨ ਸਰਕਾਰ ਦੀ ਤਾਕਤ ਅਤੇ ਏਕਤਾ ਨੂੰ ਉਜਾਗਰ ਕੀਤਾ।

ਭਰੋਸੇ ਦਾ ਪ੍ਰਸਤਾਵ ਪੇਸ਼ ਕਰਕੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਗਲਤ ਤੇ ਗੁੰਮਰਾਹਕੁਨ ਜਾਣਕਾਰੀ ਰਾਹੀਂ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਸੂਬਾ ਸਰਕਾਰ ਨੂੰ ਅਸਥਿਰ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਹੋ ਰਹੀ ਹੈ। ਹਾਲਾਂਕਿ, ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਸਰਕਾਰ ਅਤੇ ਇਸ ਦੀਆਂ ਨੀਤੀਆਂ ਵਿੱਚ ਸਪੱਸ਼ਟ ਵਿਸ਼ਵਾਸ ਦਿਖਾਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਹੈ ਕਿਉਂਕਿ ਉਨ੍ਹਾਂ ਦੇ ਨਕਾਰਾਤਮਕ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਨੂੰ ਲੋਕਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ।

ਵਿਰੋਧੀ ਧਿਰ ਦੇ ਅੰਦਰੂਨੀ ਕਾਟੋ-ਕਲੇਸ਼ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਆਪਸ ਵਿੱਚ ਹੀ ਉਲਝੀ ਹੋਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਸੱਤਾ ਲਈ ਆਪਸ ਵਿੱਚ ਲੜ ਰਹੇ ਆਗੂਆਂ ਨਾਲ ਵੰਡੀ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦਾ ਆਪਣਾ ਭਰਾ ਇੱਕੋ ਘਰ ਵਿੱਚ ਰਹਿੰਦੇ ਹਨ ਪਰ ਉਨ੍ਹਾਂ ਦੀਆਂ ਪਾਰਟੀਆਂ ਦੇ ਝੰਡੇ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ 'ਆਪ' ਸੱਤਾਧਾਰੀ 'ਆਪ' ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ, ਜਿਸਦਾ ਹਰ ਵਲੰਟੀਅਰ ਪੰਜਾਬ ਦੀ ਤਰੱਕੀ ਲਈ ਠੋਸ ਯਤਨ ਕਰ ਰਿਹਾ ਹੈ।

ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈ, ਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ 'ਆਪ' ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। 'ਆਪ' ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈ, ਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈ, ਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ।

ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਜਾਂ ਭਾਜਪਾ ਦੇ ਉਲਟ, 'ਆਪ' ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ।

ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈ, ਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈ, ਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨ, ਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨ, ਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ।

ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ 'ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4, 000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3, 000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21, 000 ਕਿਊਸਿਕ ਪਾਣੀ ਛੱਡਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ "ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ, ਜਿਸਦਾ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਇਹ ਸਮਰਪਿਤ ਰੀਚਾਰਜ ਸਕੀਮਾਂ ਰਾਹੀਂ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।

ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹੈ, ਕਿਉਂਕਿ ਪੰਜਾਬ ਦਾ ਵਜੂਦ ਪਾਣੀ 'ਤੇ ਨਿਰਭਰ ਕਰਦਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਇਹ ਇਤਿਹਾਸਕ ਪਹਿਲਕਦਮੀ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਭਾਜਪਾ ਦਾ ਦਾਅਵਾ ਹੈ ਕਿ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਦੋ ਮੰਤਰੀਆਂ ਨਾਲ ਬਦਸਲੂਕੀ ਕੀਤੀ ਗਈ

ਸੁਖਬੀਰ ਸਿੰਘ ਬਾਦਲ ਦਾ ਦੋਸ਼ ਮੁੱਖ ਮੰਤਰੀ ਨੇ ਸਦਨ ਦੀ ਕਾਰਵਾਈ ਵਿੱਚ ਸ਼ਰਾਬ ਪੀ ਕੇ ਆਏ

ਪੰਜਾਬ ਕੈਬਨਿਟ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ ਸੋਧ ਬਿੱਲ, 2026 ਨੂੰ ਵਿਧਾਨਕ ਪ੍ਰਵਾਨਗੀ ਲਈ ਮਨਜ਼ੂਰੀ ਦਿੱਤੀ

ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੈਕੇ ਸੰਗਤ ਵਿੱਚ ਭਾਰੀ ਉਤਸ਼ਾਹ : ਖ਼ਾਨਪੁਰ, ਮੀਆਂਵਿੰਡ ਅਤੇ ਪੱਧਰੀ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਮੁੱਖ ਮੰਤਰੀ ਸਿਹਤ ਯੋਜਨਾ’- ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾ