BREAKING NEWS
ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸਪੰਜਾਬ ਵੱਲੋਂ ਪੋਸਟ-ਸੈਟਲਮੈਂਟ ਜੀ.ਐਸ.ਟੀ. ਵਿੱਚ ਦੇਸ਼ ਵਿੱਚ ਸਭ ਤੋਂ ਵੱਧ 66% ਦਾ ਬੇਮਿਸਾਲ ਵਾਧਾ ਦਰਜ: ਹਰਪਾਲ ਸਿੰਘ ਚੀਮਾਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਨੈਸ਼ਨਲ

ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਬਾਦਲ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | May 01, 2026 09:01 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਲਗਾਤਾਰ ਮਜ਼ਬੂਤੀ ਵੱਲ ਅੱਗੇ ਵੱਧ ਰਿਹਾ ਹੈ ਅਤੇ ਦਿੱਲੀ ਦੀਆਂ ਸੰਗਤਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਪ੍ਰਤਿਭਾਸ਼ਾਲੀ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜ ਰਹੀਆਂ ਹਨ, ਜਿਨ੍ਹਾਂ ਦਾ ਸਮਾਜਿਕ ਅਤੇ ਪੰਥਕ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਰਿਹਾ ਹੈ।

ਇਸੇ ਕੜੀ ਤਹਿਤ ਅੱਜ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਆਪਣੇ ਵੱਡੇ ਸਮਰਥਕ ਵਰਗ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਏ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪੰਥਕ ਰਾਜਨੀਤੀ ਵਿੱਚ ਇੱਕ ਨਵੇਂ ਅਤੇ ਮਜ਼ਬੂਤ ਦੌਰ ਦੀ ਸ਼ੁਰੂਆਤ ਹੈ।
ਉਨ੍ਹਾਂ ਕਿਹਾ ਕਿ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਿਆ ਗਿਆ ਇਹ ਫੈਸਲਾ ਇੱਕ ਦ੍ਰਿੜ, ਲੋਕ-ਕੇਂਦਰਿਤ ਅਤੇ ਦੂਰਦਰਸ਼ੀ ਪੰਥਕ ਵਿਜ਼ਨ ਵੱਲ ਵੱਧ ਰਹੇ ਬਦਲਾਅ ਦਾ ਪ੍ਰਤੀਕ ਹੈ। ਇਹ ਨਾਲ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਮਜ਼ਬੂਤੀ ਵਿੱਚ ਵਾਧਾ ਕਰੇਗਾ, ਸਗੋਂ ਸਿੱਖ ਕੌਮ ਦੀ ਏਕਤਾ ਨੂੰ ਵੀ ਹੋਰ ਮਜਬੂਤੀ ਮਿਲੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਦਾ ਵਿਸ਼ਾਲ ਤਜਰਬਾ, ਲੰਬੀ ਸਮਾਜਿਕ ਸੇਵਾ ਅਤੇ ਅਟੁੱਟ ਸਮਰਪਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀਆਂ ਨੀਤੀਆਂ ਅਤੇ ਉਦੇਸ਼ਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹਤਵਪੂਰਨ
ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਦਾ ਹੀ ਕੌਮ ਦੀ ਭਲਾਈ, ਏਕਤਾ ਅਤੇ ਨਿਸ਼ਠਾ ਨਾਲ ਸੇਵਾ ਕਰਨ ਲਈ ਵਚਨਬੱਧ ਰਹੇਗੀ।
ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਸ਼ਮੂਲੀਅਤਾਂ ਜਿਨ੍ਹਾਂ ਦਾ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਹੈ ਨਾਲ ਪਾਰਟੀ ਦੇ ਵਿਸਥਾਰ ਅਤੇ ਪੰਥਕ ਹਿੱਤਾਂ ਦੀ ਰੱਖਿਆ ਲਈ ਨਵੇਂ ਰਸਤੇ ਖੋਲ੍ਹਦੀਆਂ ਹਨ ਅਤੇ ਭਵਿੱਖ ਵਿੱਚ ਹੋਰ ਵੀ ਮਜ਼ਬੂਤ ਅਤੇ ਇਕਜੁੱਟ ਸਿੱਖ ਆਵਾਜ਼ ਦੀ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਣਗੀਆਂ।

Have something to say? Post your comment

 
 
 
 

ਨੈਸ਼ਨਲ

ਸਰਨਾ ਨੇ ਮਨਜਿੰਦਰ ਸਿਰਸਾ ਤੇ ਸਿੱਖ ਇਤਿਹਾਸ ਨੂੰ ਭਗਵਾ ਕਰਨ ਦੇ ਲਗਾਏ ਦੋਸ਼

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ

ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

ਨਵੰਬਰ 1984, ਦਿੱਲੀ ‘ਚ ਸਿੱਖ ਨਸਲਕੁਸ਼ੀ ਦਾ ਮਤਾ ਡਰਬੀ ਕੌਂਸਲ ਵਿੱਚ ਪਾਸ ਕਰਵਾਉਣ ਵਾਲੇ ਕੌਂਸਲਰ ਅਜੀਤ ਸਿੰਘ ਅਟਵਾਲ ਦਾ ਸਨਮਾਨ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਪੱਛਮੀ ਬੰਗਾਲ ਐਗਜ਼ਿਟ ਪੋਲ: ਬੰਗਾਲ ਵਿੱਚ ਮਮਤਾ ਦੀ ਵਾਪਸੀ ਦੇ ਸੰਕੇਤ, 159 ਸੀਟਾਂ ਜਿੱਤਣ ਦੀ ਉਮੀਦ

ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 32 ਤੋਂ ਸੰਤ ਮੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਚੋਣਾਂ ਲਈ ਐਲਾਨਿਆ ਉੱਮੀਦੁਆਰ

ਜੇਲ੍ਹਾਂ ਅੰਦਰ ਬੰਦ ਸਿੱਖ ਪੰਜਾਬੀ ਨੌਜੁਆਨਾਂ ਦੀ ਜਿੰਦਗੀ ਨੂੰ ਬੇਹਤਰੀਨ ਬਣਾਉਣ ਲਈ ਗੁਰਮਤਿ ਫਲਸਫੇ ਨਾਲ ਸੰਬੰਧਿਤ ਸਾਹਿਤ ਜੇਲ੍ਹਾਂ ਅੰਦਰ ਮੁਹਇਆ ਕਰਵਾਏ ਜਾਣ-ਰਤਿੰਦਰ ਸਿੰਘ

ਜੀਟੀਬੀਆਈਟੀ ਕਾਲਜ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲੇ ਵਿਚ ਜਿੱਤੇ ਤਮਗੇ