BREAKING NEWS
ਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕੌਮੀ ਮਾਰਗ ਬਿਊਰੋ | May 02, 2026 10:50 PM

ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ 'ਮੁੱਖ ਮੰਤਰੀ ਸਿਹਤ ਯੋਜਨਾ' ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ।

ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ।

ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ 465.36 ਕਰੋੜ ਰੁਪਏ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਇਸ ਗੱਲ ਦਾ ਸਪਸ਼ੱਟ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਪੈਣ ਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ।

ਇਸ ਯੋਜਨਾ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਲਾਭਕਾਰੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਹੈ।

ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਿਖੇ ਲਗਾਏ ਜਾ ਰਹੇ ਹਨ। ਇੱਥੇ ਸਿੱਖਿਅਤ ਕਰਮਚਾਰੀ ਮੌਜੂਦ ਹੁੰਦੇ ਹਨ, ਜੋ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਣ ਵਿੱਚ ਮਦਦ ਕਰਦੇ ਹਨI

ਸਰਕਾਰ ਨੇ ਲੋਕਾਂ ਵਿੱਚ ਪ੍ਰਚਲਿਤ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ। ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੁਖਾਲੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਨਕਦੀ -ਰਹਿਤ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਵੀ ਸ਼ਾਮਲ ਹਨ।

ਇਸ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਪੁਸ਼ਟੀ ਸਬੰਧੀ ਐਸ.ਐਮ.ਐਸ. ਪ੍ਰਾਪਤ ਹੋ ਜਾਂਦਾ ਹੈ ।

ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

 

Have something to say? Post your comment

 
 
 
 

ਪੰਜਾਬ

ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਵਿਧਾਨ ਸਭਾ ਲਈ ਕੀਤਾ ਦਾਵੇਦਾਰੀ ਦਾ ਐਲਾਨ

ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਹਿੰਦੂ–ਸਿੱਖ ਏਕਤਾ ਨੂੰ ਤੋੜਣ ਵਾਲੀ ਕਾਂਗਰਸ ਦੇ ਪੁੱਤਲੇ ਫੂਕੇ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

ਪੰਜਾਬ ਦੀ ਵਰਤਮਾਨ " ਦਿਸ਼ਾ ਤੇ ਦਸ਼ਾ ਵਿਸ਼ੇ ਉਪਰ ਕਰਵਾਇਆ ਗਿਆ ਵਿਸੇਸ਼ ਸੈਮੀਨਾਰ

ਪੀ ਏ ਯੂ ਦੀਆਂ ਕਣਕ ਦੀਆਂ ਕਿਸਮਾਂ ਬਾਰੇ ਕੌਫੀ ਟੇਬਲ ਕਿਤਾਬ ਵਿਸ਼ੇਸ਼ ਸਮਾਰੋਹ ਦੌਰਾਨ ਜਾਰੀ ਕੀਤੀ ਗਈ

ਪੰਜਾਬ ਪੁਲਿਸ ਨੇ ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਨੂੰ ਸੁਲਝਾਇਆ, ਮੁੱਖ ਸਾਜ਼ਿਸ਼ਕਰਤਾ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ

ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਦਰਜ ਦੋ ਐਫਆਈਆਰਜ਼ ਦਰਜ