BREAKING NEWS
ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ

  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀ

ਕੌਮੀ ਮਾਰਗ ਬਿਊਰੋ | May 02, 2026 07:21 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਹੁਣ ਪੂਰੇ ਪੰਜਾਬ ਵਿੱਚ ਇੱਕ ਬਹੁਤ ਵੱਡੀ ਲਹਿਰ ਬਣ ਚੁੱਕੀ ਹੈ, ਜਿਸ ਤਹਿਤ ਰੋਜ਼ਾਨਾ 1, 100 ਤੋਂ ਵੱਧ ਬਜ਼ੁਰਗ ਬਹੁਤ ਹੀ ਆਰਾਮਦਾਇਕ ਅਤੇ ਚੰਗੀ ਤਰ੍ਹਾਂ ਵਿਉਂਤਬੱਧ ਯਾਤਰਾਵਾਂ ਰਾਹੀਂ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਲੋਕ ਭਲਾਈ ਦੀ ਭਾਵਨਾ ਨੂੰ ਪ੍ਰਗਟਾਉਂਦੀ ਇਹ ਪਹਿਲਕਦਮੀ, ਭਗਵੰਤ ਮਾਨ ਸਰਕਾਰ ਦੀ ਆਪਣੇ ਲੋਕਾਂ ਪ੍ਰਤੀ ਸੁਹਿਰਦਤਾ ਅਤੇ ਉਨ੍ਹਾਂ ਲਈ ਸੇਵਾ-ਭਾਵਨਾ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਕਾਮਯਾਬੀ ਪਿੱਛੇ ਸੁਚੱਜੀ ਵਿਉਂਤਬੰਦੀ ਅਤੇ ਪੂਰੇ ਤਾਲਮੇਲ ਨਾਲ ਕੀਤੇ ਪੁਖ਼ਤਾ ਪ੍ਰਬੰਧਾਂ ਦੀ ਵੱਡੀ ਭੂਮਿਕਾ ਹੈ। ਇਹ ਤੀਰਥ ਯਾਤਰਾ ਬਿਨਾਂ ਕਿਸੇ ਦਿੱਕਤ ਤੋਂ ਬੇਹੱਦ ਆਰਾਮਦਾਇਕ ਢੰਗ ਨਾਲ ਕਰਵਾਈ ਜਾਣ ਸਦਕਾ ਸ਼ਰਧਾਲੂਆਂ ਲਈ ਇੱਕ ਬੇਮਿਸਾਲ ਤੇ ਮੁੱਲਵਾਨ ਤਜਰਬਾ ਸਾਬਤ ਹੋ ਰਹੀ ਹੈ। ਸੂਬੇ ਭਰ ਵਿੱਚ 95 ਆਲੀਸ਼ਾਨ ਏਅਰ-ਕੰਡੀਸ਼ਨਡ ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ, ਜਿਨ੍ਹਾਂ ਰਾਹੀਂ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਇਆ ਜਾਂਦਾ ਹੈ। ਇਹ ਬੱਸਾਂ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਉਨ੍ਹਾਂ ਦੇ ਘਰਾਂ ਦੇ ਬੂਹਿਆਂ ਤੋਂ ਲੈ ਕੇ ਜਾਂਦੀਆਂ ਹਨ ਅਤੇ ਪਾਵਨ ਧਾਰਮਿਕ ਅਸਥਾਨਾਂ ਤੇ ਇਤਿਹਾਸਕ ਥਾਵਾਂ ਤੱਕ ਪਹੁੰਚਾਉਂਦੀਆਂ ਹਨ।

ਯਾਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਕਈ ਧਾਰਮਿਕ ਅਤੇ ਵਿਰਾਸਤੀ ਅਸਥਾਨਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਇਲਾਕੇ ਵਿਚੋਂ ਚੱਲਣ ਵਾਲੀਆਂ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਨੇੜਲੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ 'ਵਿਰਾਸਤ-ਏ-ਖ਼ਾਲਸਾ' ਮਿਊਜ਼ੀਅਮ ਵੀ ਲੈ ਕੇ ਜਾਂਦੀਆਂ ਹਨ। ਇਹ ਸਫ਼ਰ ਸ਼ਰਧਾਲੂਆਂ ਲਈ ਰੂਹਾਨੀਅਤ ਅਤੇ ਇਤਿਹਾਸ ਦਾ ਇੱਕ ਅਨੋਖਾ ਸੁਮੇਲ ਹੈ।

ਇਸ ਸਕੀਮ ਦਾ ਇੱਕ ਖ਼ਾਸ ਪਹਿਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ 'ਟੈਂਟ ਸਿਟੀ' ਹੈ, ਜਿੱਥੇ 700 ਯਾਤਰੀਆਂ ਦੇ ਠਹਿਰਨ ਦਾ ਸ਼ਾਨਦਾਰ ਪ੍ਰਬੰਧ ਹੈ। ਬਜ਼ੁਰਗਾਂ ਦੇ ਮਾਣ-ਸਨਮਾਨ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਵਿਉਂਤੇ ਗਏ ਇਸ ਟੈਂਟ ਸਿਟੀ ਵਿੱਚ ਹਰ ਸਹੂਲਤ ਮੌਜੂਦ ਹੈ। ਹਰ ਟੈਂਟ ਦੇ ਨਾਲ ਗ਼ੁਸਲਖਾਨੇ ਦਾ ਇੰਤਜ਼ਾਮ ਹੈ, ਜਦਕਿ ਕੀਰਤਨ ਅਤੇ ਪਾਠ-ਪੂਜਾ ਲਈ ਖ਼ਾਸ ਥਾਵਾਂ ਬਣਾਈਆਂ ਗਈਆਂ ਹਨ, ਜੋ ਮਾਹੌਲ ਨੂੰ ਪੂਰੀ ਤਰ੍ਹਾਂ ਸ਼ਾਂਤ ਤੇ ਰੂਹਾਨੀ ਬਣਾਉਂਦੀਆਂ ਹਨ। ਭੋਜਨ-ਪਾਣੀ ਲਈ ਇੱਕ ਸਾਂਝਾ ਡਾਇਨਿੰਗ ਹਾਲ ਹੈ ਅਤੇ ਗਰਮੀ ਤੋਂ ਬਚਾਅ ਲਈ ਇਹ ਪੂਰਾ ਟੈਂਟ ਸਿਟੀ ਏਅਰ-ਕੰਡੀਸ਼ਨਡ ਹੈ।

ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਨੂੰ ਪੀਣ ਲਈ ਸਾਫ਼ ਪਾਣੀ ਅਤੇ ਹਲਕਾ ਨਾਸ਼ਤਾ ਪਰੋਸਿਆ ਜਾਂਦਾ ਹੈ। ਸਵੇਰ ਦੇ ਚਾਹ-ਨਾਸ਼ਤੇ ਤੋਂ ਲੈ ਕੇ ਰਾਤ ਦੇ ਖਾਣੇ ਅਤੇ ਰਿਹਾਇਸ਼ ਤੱਕ, ਸਾਰੀਆਂ ਸਹੂਲਤਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਮਾਲੀ ਸਾਧਨਾਂ ਦੀ ਕਮੀ ਕਿਸੇ ਸ਼ਰਧਾਲੂ ਦੀ ਸ਼ਰਧਾ ਪੂਰਤੀ ਤੇ ਇਬਾਦਤ ਵਿੱਚ ਰੁਕਾਵਟ ਨਾ ਬਣੇ।

ਮਾਲ ਮੰਤਰੀ ਨੇ ਦੱਸਿਆ ਕਿ ਇਸ ਤਜਰਬੇ ਨੂੰ ਹੋਰ ਵੀ ਸੁਖਦਾਈ ਤੇ ਯਾਦਗਾਰੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ ਲਗਭਗ 900 ਸਮਰਪਿਤ ਵਲੰਟੀਅਰ ਤੈਨਾਤ ਕੀਤੇ ਹਨ, ਜੋ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਮਦਦ ਕਰਦੇ ਹਨ। ਰਹਿਨੁਮਾਈ ਤੋਂ ਲੈ ਕੇ ਪਲ-ਪਲ ਸ਼ਰਧਾਲੂਆਂ ਦੀ ਮਦਦ ਕਰਨ ਵਾਲਾ ਇਹ ਅਮਲਾ ਹਰ ਮੁਸਾਫ਼ਿਰ ਦੀ ਪੂਰੀ ਇੱਜ਼ਤ ਅਤੇ ਖ਼ਾਸ ਤਵੱਜੋ ਨਾਲ ਦੇਖਭਾਲ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਬਿਨਾਂ ਕਿਸੇ ਅੜਿਕੇ ਦੇ ਇਸ ਸਕੀਮ ਦਾ ਇੰਨੇ ਸੁਚੱਜੇ ਢੰਗ ਨਾਲ ਚੱਲਣਾ ਸਰਕਾਰ ਦੀ ਦੂਰਅੰਦੇਸ਼ ਸੋਚ, ਸੁਚੱਜੀ ਵਿਉਂਤਬੰਦੀ ਅਤੇ ਮਜ਼ਬੂਤ ਪ੍ਰਬੰਧਕੀ ਢਾਂਚੇ ਦਾ ਸਬੂਤ ਹੈ। ਸੂਬੇ ਭਰ ਦੇ ਸ਼ਰਧਾਲੂ ਇਸ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ ਅਤੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਦੀ ਆਪਣੀ ਪੁਰਾਣੀ ਖ਼ਾਹਿਸ਼ ਪੂਰੀ ਹੋਣ 'ਤੇ ਸ਼ੁਕਰਾਨਾ ਵੀ ਅਦਾ ਕਰ ਰਹੇ ਹਨ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੇਵਾ-ਭਾਵਨਾ ਦੀ ਇੱਕ ਵੱਡੀ ਮਿਸਾਲ ਹੈ, ਜੋ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਵਿਸ਼ਵਾਸ਼, ਸ਼ਾਨ ਅਤੇ ਸਕੂਨ ਲੈ ਕੇ ਆਈ ਹੈ।

 

Have something to say? Post your comment

 
 
 
 

ਪੰਜਾਬ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ

"ਮੁੱਖ ਮੰਤਰੀ ਮਾਨ ਨੂੰ ਅਸਤੀਫਾ ਦੇਣ ਲਈ ਕਹੋ," ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ - ਸਪੀਕਰ ਸੰਧਵਾਂ

ਵੜਿੰਗ ਨੇ ਪੰਜਾਬ ਵਿੱਚ ‘ਡਰੱਗ ਜਨਗਣਨਾ’ ਕਰਵਾਏ ਜਾਣ ਦਾ ਕੀਤਾ ਵਿਰੋਧ

ਸਾਡਾ ਮਕਸਦ ਛੋਟੇ ਲਾਲਚ ਕਾਰਨ ਧਰਮ ਪ੍ਰਵਰਤਨ ਕਰਨ ਤੋ ਰੋਕਣ ਤੇ ਵਿਦਿਆਰਥੀਆਂ ਨੂੰ ਸਮੇ ਦਾ ਹਾਣੀ ਬਣਾਉਣਾ ਹੈ- ਭਾਈ ਜਸਪਾਲ ਸਿੰਘ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

 ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ,ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਤੇ

ਯੁੱਧ ਨਸ਼ਿਆਂ ਵਿਰੁੱਧ ਦੇ 428ਵੇਂ ਦਿਨ 108 ਨਸ਼ਾ ਤਸਕਰ 12.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ