BREAKING NEWS
ਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਨੈਸ਼ਨਲ

‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 02, 2026 07:39 PM

ਨਵੀਂ ਦਿੱਲੀ- ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਅਰਦਾਸ ਕਰਵਾਈ ਗਈ। ਜਾਰੀ ਕੀਤੇ ਗਏ ਬਿਆਨ ਵਿਚ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਰਚਿਤ ਸਿੱਖ ਹਥਿਆਰਬੰਦ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਬੀਬੀਆਂ ਦੀ ਚੱਲ ਰਹੀ ਵਾਰਤਾ ਦਾ ਕੌਰਨਾਮਾ-3 ਤੀਜਾ ਹਿੱਸਾ ਹੈ। ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਖ਼ਾਹਿਸ ਮੁਤਾਬਕ ਭਾਈ ਦਲਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਤੇ ਭਾਈ ਗੁਰਮੀਤ ਸਿੰਘ ਖਨਿਆਣ ਦੇ ਸਹਿਯੋਗ ਨਾਲ ਬਲਜਿੰਦਰ ਸਿੰਘ ਕੋਟਭਾਰਾ ਦੀ ਕਲਮ ਤੋਂ ਇਸ ਤੀਜੇ ਭਾਗ ਵਿੱਚ 3 ਤੋਂ 6 ਜੂਨ 1984 ਤੱਕ ਇੰਡੀਅਨ ਸਟੇਟ ਦੀਆਂ ਫ਼ੌਜਾਂ ਰਾਹੀ ਸ਼ਹੀਦ ਕੀਤੀਆਂ ਗਈਆਂ ਬੀਬੀਆਂ ਦੀ ਵਾਰਤਾ ਹੈ। ਇਹ ਤੱਥ ਇਸ ਹਮਲੇ ਵਿੱਚੋਂ ਬਚ ਗਏ ਸ਼ਹੀਦ ਬੀਬੀਆਂ ਦੇ ਵਾਰਿਸਾਂ ਦੀ ਹੱਡਬੀਤੀ ਕਹਾਣੀ ਹੈ। ਇਹ ਦਾਸਤਾਨ ਸ਼ਹੀਦ ਬੀਬੀਆਂ ਦੀ ਸ਼ਹਾਦਤਾਂ ਪ੍ਰਤੀ ਦ੍ਰਿੜਾ, ਸਿੱਖੀ ਨਾਲ ਪਿਆਰ, ਵਿਸ਼ਵਾਸ, ਧਰਮ ’ਚ ਪ੍ਰਪੱਕਤਾ ਆਦਿ ਦੇ ਤਾਂ ਰੂਬਰੂ ਹੁੰਦੀ ਹੀ ਹੈ, ਸਗੋਂ ਉਹਨਾਂ ਬੀਬੀਆਂ ਦੇ ਪਰਿਵਾਰਕ ਮੈਂਬਰਾਂ ਦੇ ਜਜਬਾਤ, ਦਰਦਾਂ ਦੀ ਤਰਜਮਾਨੀ ਵੀ ਕਰਦੀ ਹੈ।
ਅਰਦਾਸ ਮੌਕੇ ਬੀਬੀ ਕਰਮਜੀਤ ਕੌਰ, ਭਾਈ ਰਾਮ ਸਿੰਘ, ਬਾਬਾ ਜਸਵੰਤ ਸਿੰਘ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖ਼ੇ ਲੜੀਵਾਰ ਗੁਰਬਾਣੀ ਪ੍ਰੋਗਰਾਮ

ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਬਾਦਲ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਸਰਨਾ ਨੇ ਮਨਜਿੰਦਰ ਸਿਰਸਾ ਤੇ ਸਿੱਖ ਇਤਿਹਾਸ ਨੂੰ ਭਗਵਾ ਕਰਨ ਦੇ ਲਗਾਏ ਦੋਸ਼

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ

ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਚਾਰ-ਰੋਜ਼ਾ ਗੁਰਮਤਿ ਸਮਾਗਮ ਗੁ. ਬੜੂ ਸਾਹਿਬ ਵਿਖੇ ਆਯੋਜਿਤ

ਨਵੰਬਰ 1984, ਦਿੱਲੀ ‘ਚ ਸਿੱਖ ਨਸਲਕੁਸ਼ੀ ਦਾ ਮਤਾ ਡਰਬੀ ਕੌਂਸਲ ਵਿੱਚ ਪਾਸ ਕਰਵਾਉਣ ਵਾਲੇ ਕੌਂਸਲਰ ਅਜੀਤ ਸਿੰਘ ਅਟਵਾਲ ਦਾ ਸਨਮਾਨ

ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਮੌਜੂਦਾ ਐਕਟ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਫੈਸਲੇ ਲੈਣ ਕਰਕੇ ਅਸਤੀਫੇ ਦੀ ਮੰਗ: ਪਰਮਜੀਤ ਸਿੰਘ ਵੀਰਜੀ

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਪੱਛਮੀ ਬੰਗਾਲ ਐਗਜ਼ਿਟ ਪੋਲ: ਬੰਗਾਲ ਵਿੱਚ ਮਮਤਾ ਦੀ ਵਾਪਸੀ ਦੇ ਸੰਕੇਤ, 159 ਸੀਟਾਂ ਜਿੱਤਣ ਦੀ ਉਮੀਦ