BREAKING NEWS
ਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 02, 2026 09:18 PM

ਸ੍ਰੀ ਅੰਮ੍ਰਿਤਸਰ-ਮਹਾਨ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਕਰਨ ਸਬੰਧੀ ਪੁੱਜੀ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪ੍ਰਵਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੁਰਾਤਨ ਸਿੱਖ ਯੋਧਿਆਂ ਉੱਤੇ ਫ਼ਿਲਮਾਂ/ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਸ. ਹਰੀ ਸਿੰਘ ਨਲਵਾ ਵੀ ਪੁਰਾਤਨ ਸਿੱਖ ਯੋਧਿਆਂ ਦੀ ਸ੍ਰੇਣੀ ਵਿੱਚ ਆਉਂਦੇ ਹਨ, ਇਸ ਲਈ ਉਨ੍ਹਾਂ ਦੇ ਜੀਵਨ ਉੱਤੇ ਫ਼ਿਲਮ ਨੂੰ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੰਬਈ ਅਧਾਰਤ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਸ੍ਰੀ ਭਾਵੇਸ਼ ਭਾਨੂੰਸ਼ਲੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖ ਕੇ ਇਹ ਬੇਨਤੀ ਕੀਤੀ ਸੀ ਕਿ ਉਨ੍ਹਾਂ ਦਾ ਫ਼ਿਲਮ ਨਿਰਮਾਤਾ ਘਰ ਮਹਾਨ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣਾ ਚਾਹੁੰਦਾ ਹੈ ਅਤੇ ਇਸ ਲਈ ਉਹ ਉਨ੍ਹਾਂ ਨਾਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਕਰਨਾ ਚਾਹੁੰਦੇ ਹਨ।
ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਸਤਿਕਾਰਯੋਗ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਭਾਨੂਸ਼ਲੀ ਸਟੂਡੀਓ ਲਿਮੀਟਡ ਦੇ ਕੋ-ਪ੍ਰੋਡਿਊਸਰ ਨੂੰ ਲਿਖਤੀ ਤੌਰ ਉੱਤੇ ਇਹ ਜਾਣਕਾਰੀ ਭੇਜ ਦਿੱਤੀ ਗਈ ਹੈ ਕਿ ਸਿੱਖ ਯੋਧੇ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਨਹੀਂ ਬਣਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਭਾਨੂਸ਼ਲੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਫ਼ਿਲਮਾਂ ਸਬੰਧੀ ਕੀਤੇ ਗਏ ਹਾਲੀਆ ਆਦੇਸ਼ ਦੀ ਅਸਲ ਅਤੇ ਅੰਗਰੇਜ਼ੀ ਵਿੱਚ ਤਰਜਮਾ ਕਰਕੇ ਕਾਪੀਆਂ ਵੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਭਵਿੱਖ ਵਿੱਚ ਸਿੱਖ ਵਿਸ਼ਿਆਂ ਸਬੰਧੀ ਫ਼ਿਲਮਾਂ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣ ਅਤੇ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰਨ।

Have something to say? Post your comment

 
 
 
 

ਪੰਜਾਬ

ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਵਿਧਾਨ ਸਭਾ ਲਈ ਕੀਤਾ ਦਾਵੇਦਾਰੀ ਦਾ ਐਲਾਨ

ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਹਿੰਦੂ–ਸਿੱਖ ਏਕਤਾ ਨੂੰ ਤੋੜਣ ਵਾਲੀ ਕਾਂਗਰਸ ਦੇ ਪੁੱਤਲੇ ਫੂਕੇ

ਪੰਜਾਬ ਦੀ ਵਰਤਮਾਨ " ਦਿਸ਼ਾ ਤੇ ਦਸ਼ਾ ਵਿਸ਼ੇ ਉਪਰ ਕਰਵਾਇਆ ਗਿਆ ਵਿਸੇਸ਼ ਸੈਮੀਨਾਰ

ਪੀ ਏ ਯੂ ਦੀਆਂ ਕਣਕ ਦੀਆਂ ਕਿਸਮਾਂ ਬਾਰੇ ਕੌਫੀ ਟੇਬਲ ਕਿਤਾਬ ਵਿਸ਼ੇਸ਼ ਸਮਾਰੋਹ ਦੌਰਾਨ ਜਾਰੀ ਕੀਤੀ ਗਈ

ਪੰਜਾਬ ਪੁਲਿਸ ਨੇ ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਨੂੰ ਸੁਲਝਾਇਆ, ਮੁੱਖ ਸਾਜ਼ਿਸ਼ਕਰਤਾ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ

ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਦਰਜ ਦੋ ਐਫਆਈਆਰਜ਼ ਦਰਜ

ਪੰਜਾਬੀਆਂ ਨੂੰ ਮਰਦਮਸ਼ੁਮਾਰੀ ਚ ਮਾਤ ਭਾਸ਼ਾ ਪੰਜਾਬੀ ਲਿਖਵਾਉਣ ਦੀ ਕੀਤੀ ਅਪੀਲ ਰਵੀਇੰਦਰ ਸਿੰਘ ਨੇ