BREAKING NEWS
ਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ

ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਵਿਧਾਨ ਸਭਾ ਲਈ ਕੀਤਾ ਦਾਵੇਦਾਰੀ ਦਾ ਐਲਾਨ

ਕੌਮੀ ਮਾਰਗ ਬਿਊਰੋ | May 02, 2026 09:28 PM

ਮੋਹਾਲੀ -ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮਹਿੰਗਾਈ ਦੇ ਮਾਮਲੇ ‘ਤੇ ਕੇਂਦਰ ਸਰਕਾਰ ‘ਤੇ ਤਿੱਖਾ ਪ੍ਰਹਾਰ ਕਰਦਿਆਂ ਕਿਹਾ ਹੈ ਕਿ ਚੋਣਾਂ ਦੇ ਦੌਰ ਦੇ ਖਤਮ ਹੁੰਦਿਆਂ ਹੀ ਆਮ ਜਨਤਾ ‘ਤੇ ਮਹਿੰਗਾਈ ਦਾ ਬੋਝ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਮਤਾਂ ਨੂੰ ਕਾਬੂ ‘ਚ ਰੱਖਣ ਦੀ ਛਵੀ ਬਣਾਈ, ਪਰ ਹੁਣ ਹਕੀਕਤ ਸਾਹਮਣੇ ਆ ਰਹੀ ਹੈ। ਕੁਲਜੀਤ ਸਿੰਘ ਬੇਦੀ ਪਿੰਡ ਗੋਬਿੰਦਗੜ੍ਹ ਵਿੱਚ ਪਿੰਡ ਦੇ ਵਸਨੀਕਾਂ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਚੌਧਰੀ ਮੇਘ ਰਾਜ ਦੀ ਅਗਵਾਈ ਹੇਠ ਹਾਜ਼ਰ ਹੋਏ। ਬੇਦੀ ਨੇ ਦੱਸਿਆ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਭਗ 993 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ 5 ਕਿਲੋ ਵਾਲੇ ਛੋਟੇ ਸਿਲੰਡਰ ਦੀ ਕੀਮਤ ਵਿੱਚ ਲਗਭਗ 261 ਰੁਪਏ ਅਤੇ ਹੋਰ ਇੰਧਨ ਦੇ ਰੇਟਾਂ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਸਿੱਧਾ ਤੌਰ ‘ਤੇ ਆਮ ਆਦਮੀ ਦੀ ਜ਼ਿੰਦਗੀ ‘ਤੇ ਅਸਰ ਪਾਏਗਾ ਕਿਉਂਕਿ ਹੋਟਲਾਂ, ਢਾਬਿਆਂ ਅਤੇ ਚਾਹ ਦੇ ਠੇਲਿਆਂ ‘ਤੇ ਖਾਣ-ਪੀਣ ਦੀਆਂ ਚੀਜ਼ਾਂ ਮਹਿੰਗੀਆਂ ਹੋਣੀਆਂ ਲਾਜ਼ਮੀ ਹਨ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਬੇਦੀ ਨੇ ਕਿਹਾ ਕਿ ਜਿਵੇਂ ਹੀ ਇੰਧਨ ਮਹਿੰਗਾ ਹੁੰਦਾ ਹੈ, ਟਰਾਂਸਪੋਰਟ ਦਾ ਖਰਚ ਵਧ ਜਾਂਦਾ ਹੈ ਅਤੇ ਇਸਦਾ ਪ੍ਰਭਾਵ ਹਰ ਚੀਜ਼ ‘ਤੇ ਪੈਂਦਾ ਹੈ—ਚਾਹੇ ਉਹ ਰਾਸ਼ਨ ਹੋਵੇ ਜਾਂ ਦਿਨ-ਚੜ੍ਹਦੀ ਵਰਤੋਂ ਵਾਲੀਆਂ ਚੀਜ਼ਾਂ। ਇਸ ਨਾਲ ਆਮ ਲੋਕਾਂ ਦੀ ਥਾਲੀ ਹੋਰ ਮਹਿੰਗੀ ਹੋ ਜਾਵੇਗੀ ਅਤੇ ਜਿਉਣਾ ਮੁਸ਼ਕਲ ਬਣੇਗਾ।
ਕੇਂਦਰ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਬੇਦੀ ਨੇ ਕਿਹਾ ਕਿ ਪਹਿਲਾਂ ਸਰਕਾਰ ਦੇ ਮੰਤਰੀ ਕਹਿੰਦੇ ਰਹੇ ਕਿ ਭਾਰਤ ਵਿੱਚ ਕੀਮਤਾਂ ਕਾਬੂ ‘ਚ ਹਨ ਅਤੇ ਹੋਰ ਦੇਸ਼ਾਂ ਨਾਲ ਤੁਲਨਾ ਕਰਕੇ ਹਾਲਤ ਬਿਹਤਰ ਹੈ। ਪਰ ਹੁਣ ਉਹੀ ਮੰਤਰੀ ਵਿਸ਼ਵ ਪੱਧਰ ‘ਤੇ ਕੀਮਤਾਂ ਵਧਣ ਦਾ ਹਵਾਲਾ ਦੇ ਕੇ ਵਾਧੇ ਨੂੰ ਜਾਇਜ਼ ਠਹਿਰਾ ਰਹੇ ਹਨ। ਉਨ੍ਹਾਂ ਨੇ ਇਸਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ।
ਪਿੰਡਾਂ ਦੀ ਹਾਲਤ ‘ਤੇ ਚਿੰਤਾ ਜ਼ਾਹਰ ਕਰਦਿਆਂ ਬੇਦੀ ਨੇ ਕਿਹਾ ਕਿ ਮਨਰੇਗਾ ਵਰਗੀਆਂ ਯੋਜਨਾਵਾਂ ਨੂੰ ਕਮਜ਼ੋਰ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਵਿੱਚ ਰੁਜ਼ਗਾਰ ਦੇ ਮੌਕੇ ਘੱਟ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਨਰੇਗਾ ਦੇ ਤਹਿਤ ਕੁਝ ਆਮਦਨ ਹੋ ਜਾਂਦੀ ਸੀ, ਪਰ ਹੁਣ ਉਹ ਵੀ ਖਤਮ ਹੋ ਰਹੀ ਹੈ। ਇਸ ਕਾਰਨ ਨਾ ਸਿਰਫ ਸਥਾਨਕ ਮਜ਼ਦੂਰ ਪ੍ਰਭਾਵਿਤ ਹੋਏ ਹਨ, ਸਗੋਂ ਪ੍ਰਵਾਸੀ ਮਜ਼ਦੂਰ ਵੀ ਪੰਜਾਬ ਛੱਡ ਕੇ ਆਪਣੇ ਰਾਜਾਂ ਵੱਲ ਵਾਪਸ ਜਾ ਰਹੇ ਹਨ।
ਇਸਦੇ ਨਾਲ ਹੀ ਬੇਦੀ ਨੇ ਆਪਣੇ ਰਾਜਨੀਤਕ ਇਰਾਦਿਆਂ ਨੂੰ ਸਪਸ਼ਟ ਕਰਦਿਆਂ ਐਲਾਨ ਕੀਤਾ ਕਿ ਉਹ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਲਈ ਦਾੳਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੇ ਮਸਲੇ ਸੁਣ ਰਹੇ ਹਨ ਅਤੇ ਲੋਕ ਉਹਨਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ।
ਉਨ੍ਹਾਂ ਦੱਸਿਆ ਕਿ ਗੋਬਿੰਦਗੜ੍ਹ ਸਮੇਤ ਕਈ ਪਿੰਡਾਂ ਵਿੱਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਨਾਲ ਉਹਨਾਂ ਨੂੰ ਹੌਸਲਾ ਮਿਲਿਆ ਹੈ। ਬੇਦੀ ਨੇ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਹੀ ਤਾਕਤ ਉਨ੍ਹਾਂ ਨੂੰ ਮੋਹਾਲੀ ਹਲਕੇ ਦੇ ਵਿਕਾਸ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।
ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਿੰਡਾਂ ਦੇ ਮੂਲ ਮਸਲਿਆਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਧੜੇਬੰਦੀ ਅਤੇ ਨਫਰਤ ਦੀ ਰਾਜਨੀਤੀ ਨੂੰ ਖਤਮ ਕਰਕੇ ਪਿਆਰ, ਏਕਤਾ ਅਤੇ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਵਧਾਉਣਗੇ।

Have something to say? Post your comment

 
 
 
 

ਪੰਜਾਬ

ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਹਿੰਦੂ–ਸਿੱਖ ਏਕਤਾ ਨੂੰ ਤੋੜਣ ਵਾਲੀ ਕਾਂਗਰਸ ਦੇ ਪੁੱਤਲੇ ਫੂਕੇ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

ਪੰਜਾਬ ਦੀ ਵਰਤਮਾਨ " ਦਿਸ਼ਾ ਤੇ ਦਸ਼ਾ ਵਿਸ਼ੇ ਉਪਰ ਕਰਵਾਇਆ ਗਿਆ ਵਿਸੇਸ਼ ਸੈਮੀਨਾਰ

ਪੀ ਏ ਯੂ ਦੀਆਂ ਕਣਕ ਦੀਆਂ ਕਿਸਮਾਂ ਬਾਰੇ ਕੌਫੀ ਟੇਬਲ ਕਿਤਾਬ ਵਿਸ਼ੇਸ਼ ਸਮਾਰੋਹ ਦੌਰਾਨ ਜਾਰੀ ਕੀਤੀ ਗਈ

ਪੰਜਾਬ ਪੁਲਿਸ ਨੇ ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਨੂੰ ਸੁਲਝਾਇਆ, ਮੁੱਖ ਸਾਜ਼ਿਸ਼ਕਰਤਾ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ

ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਦਰਜ ਦੋ ਐਫਆਈਆਰਜ਼ ਦਰਜ

ਪੰਜਾਬੀਆਂ ਨੂੰ ਮਰਦਮਸ਼ੁਮਾਰੀ ਚ ਮਾਤ ਭਾਸ਼ਾ ਪੰਜਾਬੀ ਲਿਖਵਾਉਣ ਦੀ ਕੀਤੀ ਅਪੀਲ ਰਵੀਇੰਦਰ ਸਿੰਘ ਨੇ