BREAKING NEWS
ਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਕੌਮੀ ਮਾਰਗ ਬਿਊਰੋ | May 02, 2026 09:31 PM

ਕੋਟਕਪੂਰਾ-ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।
ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ-ਰੇਖ ਹੇਠ ਹੋ ਰਹੀ ਇਸ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ।
ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ।
ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗੱਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

Have something to say? Post your comment

 
 
 
 

ਪੰਜਾਬ

ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

ਪੰਜਾਬ ਵੱਲੋਂ ਅਪ੍ਰੈਲ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ 2987.38 ਕਰੋੜ ਰੁਪਏ ਦੀ ਕੁੱਲ ਜੀ.ਐਸ.ਟੀ. ਪ੍ਰਾਪਤੀ ਦਰਜ: ਹਰਪਾਲ ਸਿੰਘ ਚੀਮਾ

ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਵਿਧਾਨ ਸਭਾ ਲਈ ਕੀਤਾ ਦਾਵੇਦਾਰੀ ਦਾ ਐਲਾਨ

ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਹਿੰਦੂ–ਸਿੱਖ ਏਕਤਾ ਨੂੰ ਤੋੜਣ ਵਾਲੀ ਕਾਂਗਰਸ ਦੇ ਪੁੱਤਲੇ ਫੂਕੇ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ

ਪੰਜਾਬ ਦੀ ਵਰਤਮਾਨ " ਦਿਸ਼ਾ ਤੇ ਦਸ਼ਾ ਵਿਸ਼ੇ ਉਪਰ ਕਰਵਾਇਆ ਗਿਆ ਵਿਸੇਸ਼ ਸੈਮੀਨਾਰ

ਪੀ ਏ ਯੂ ਦੀਆਂ ਕਣਕ ਦੀਆਂ ਕਿਸਮਾਂ ਬਾਰੇ ਕੌਫੀ ਟੇਬਲ ਕਿਤਾਬ ਵਿਸ਼ੇਸ਼ ਸਮਾਰੋਹ ਦੌਰਾਨ ਜਾਰੀ ਕੀਤੀ ਗਈ

ਪੰਜਾਬ ਪੁਲਿਸ ਨੇ ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਨੂੰ ਸੁਲਝਾਇਆ, ਮੁੱਖ ਸਾਜ਼ਿਸ਼ਕਰਤਾ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ

ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਦਰਜ ਦੋ ਐਫਆਈਆਰਜ਼ ਦਰਜ

ਪੰਜਾਬੀਆਂ ਨੂੰ ਮਰਦਮਸ਼ੁਮਾਰੀ ਚ ਮਾਤ ਭਾਸ਼ਾ ਪੰਜਾਬੀ ਲਿਖਵਾਉਣ ਦੀ ਕੀਤੀ ਅਪੀਲ ਰਵੀਇੰਦਰ ਸਿੰਘ ਨੇ