BREAKING NEWS
ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ

ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ

ਕੌਮੀ ਮਾਰਗ ਬਿਊਰੋ | May 03, 2026 07:15 PM

ਚੰਡੀਗੜ੍ਹ- ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17, 500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ "ਨਿਰਣਾਇਕ ਕਦਮ" ਦੱਸਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਅੰਮ੍ਰਿਤਸਰ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਐਸਏਐਸ ਨਗਰ, ਐਸਬੀਐਸ ਨਗਰ ਅਤੇ ਤਰਨ ਤਾਰਨ ਵਿੱਚ 20, 000 ਹੈਕਟੇਅਰ (50000 ਏਕੜ) ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ ਪ੍ਰਤੀ ਹੈਕਟੇਅਰ 17, 500 ਰੁਪਏ ਦੀ ਸਬਸਿਡੀ ਵੀ ਦਿੱਤੀ ਜਾਵੇਗੀ। ਇਸ ਵਿੱਚੋਂ 4, 500 ਰੁਪਏ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਾਗਤ (ਇਨਪੁੱਟ) ਬਿੱਲ ਜਮ੍ਹਾਂ ਕਰਵਾਉਣ 'ਤੇ ਜਾਰੀ ਕੀਤੇ ਜਾਣਗੇ, ਜਦੋਂਕਿ ਬਾਕੀ 13, 000 ਰੁਪਏ ਲਾਜ਼ਮੀ ਜੀਓ-ਟੈਗਡ ਫ਼ਸਲ ਤਸਦੀਕ ਤੋਂ ਬਾਅਦ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।

ਸੂਬੇ ਦੇ ਭੂਮੀਗਤ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਬੀਜਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਛੁੱਕ ਕਿਸਾਨ ਸਰਕਾਰ ਦੀ ਵੈੱਬਸਾਈਟ https://agrimachinerypb.com ਉਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਇੱਕ ਲਾਜ਼ਮੀ ਜੇ-ਫਾਰਮ ਅਤੇ ਖੇਤ ਦੀ ਜੀਓ-ਟੈਗਿੰਗ ਦੀ ਲੋੜ ਹੋਵੇਗੀ ਤਾਂ ਜੋ ਇਹ ਪੁਸ਼ਟੀ ਕੀਤੀ ਜਾ ਸਕੇ ਕਿ ਬਿਨੈਕਾਰ ਕਿਸਾਨ ਨੇ ਪਿਛਲੇ ਸਾਲ ਝੋਨਾ ਲਾਇਆ ਸੀ, ਜੋ ਇਸ ਸਾਲ ਮੱਕੀ ਦੀ ਕਾਸ਼ਤ ਵੱਲ ਜਾ ਰਿਹਾ ਹੈ।

ਸ. ਖੁੱਡੀਆਂ ਨੇ ਅੱਗੇ ਦੱਸਿਆ ਕਿ ਉੱਨਤ ਕਿਸਾਨ ਪੋਰਟਲ ਰਾਹੀਂ ਤਸਦੀਕ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲਾ 15 ਜੁਲਾਈ ਤੋਂ 25 ਜੁਲਾਈ ਤੱਕ, ਜਿਸ ਤੋਂ ਬਾਅਦ 5 ਅਗਸਤ ਤੋਂ 15 ਅਗਸਤ, 2026 ਤੱਕ ਦੂਜਾ ਪੜਾਅ ਹੋਵੇਗਾ। ਹਰੇਕ ਤਸਦੀਕ ਤੋਂ ਬਾਅਦ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਪ੍ਰਤੀ ਹੈਕਟੇਅਰ ਕ੍ਰਮਵਾਰ 9500 ਰੁਪਏ ਅਤੇ 7500 ਰੁਪਏ ਜਾਰੀ ਕਰਨਗੇ।

ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਤੋਂ ਲੈ ਕੇ ਤਸਦੀਕ ਤੱਕ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਕੀਤਾ ਗਿਆ ਹੈ ਤਾਂ ਜੋ ਪਾਰਦਰਸ਼ਤਾ ਅਤੇ ਯੋਗ ਤੇ ਸਹੀ ਲਾਭਪਾਤਰੀਆਂ ਨੂੰ ਸਮੇਂ ਸਿਰ ਸਬਸਿਡੀ ਦੀ ਵੰਡ ਯਕੀਨੀ ਬਣਾਇਆ ਜਾ ਸਕੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਫੀਲਡ ਸਟਾਫ ਨੂੰ ਇਸ ਯੋਜਨਾ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੋਕ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਯਕੀਨੀ ਖ਼ਰੀਦ ਵਿਧੀ ਦੇ ਨਾਲ 17500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਉਪਲਬਧ ਕਰਵਾ ਕੇ ਮੱਕੀ ਨੂੰ ਝੋਨੇ ਦਾ ਇੱਕ ਵਿਹਾਰਕ ਤੇ ਟਿਕਾਊ ਵਿਕਲਪ ਬਣਾਉਣ ਲਈ ਯਤਨਸ਼ੀਲ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਦੋ-ਫ਼ਸਲੀ (ਝੋਨਾ-ਕਣਕ) ਚੱਕਰ ਹੁਣ ਟਿਕਾਊ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਫ਼ਸਲ ਨੂੰ ਬਦਲਣ ਬਾਰੇ ਨਹੀਂ ਸਗੋਂ ਇਹ ਪੰਜਾਬ ਦੇ ਪਾਣੀ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਵੱਧ ਮੁਨਾਫ਼ਾ ਯਕੀਨੀ ਬਣਾਉਣ ਬਾਰੇ ਹੈ।

 

Have something to say? Post your comment

 
 
 
 

ਪੰਜਾਬ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ

"ਮੁੱਖ ਮੰਤਰੀ ਮਾਨ ਨੂੰ ਅਸਤੀਫਾ ਦੇਣ ਲਈ ਕਹੋ," ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ - ਸਪੀਕਰ ਸੰਧਵਾਂ

ਵੜਿੰਗ ਨੇ ਪੰਜਾਬ ਵਿੱਚ ‘ਡਰੱਗ ਜਨਗਣਨਾ’ ਕਰਵਾਏ ਜਾਣ ਦਾ ਕੀਤਾ ਵਿਰੋਧ

ਸਾਡਾ ਮਕਸਦ ਛੋਟੇ ਲਾਲਚ ਕਾਰਨ ਧਰਮ ਪ੍ਰਵਰਤਨ ਕਰਨ ਤੋ ਰੋਕਣ ਤੇ ਵਿਦਿਆਰਥੀਆਂ ਨੂੰ ਸਮੇ ਦਾ ਹਾਣੀ ਬਣਾਉਣਾ ਹੈ- ਭਾਈ ਜਸਪਾਲ ਸਿੰਘ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

 ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ,ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਤੇ

ਯੁੱਧ ਨਸ਼ਿਆਂ ਵਿਰੁੱਧ ਦੇ 428ਵੇਂ ਦਿਨ 108 ਨਸ਼ਾ ਤਸਕਰ 12.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾ