BREAKING NEWS
ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਕੌਮੀ ਮਾਰਗ ਬਿਊਰੋ | May 03, 2026 07:21 PM

ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ।

ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ 'ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ - ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਇਕੱਠੇ ਕੰਮ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।

 

Have something to say? Post your comment

 
 
 
 

ਪੰਜਾਬ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ

"ਮੁੱਖ ਮੰਤਰੀ ਮਾਨ ਨੂੰ ਅਸਤੀਫਾ ਦੇਣ ਲਈ ਕਹੋ," ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ - ਸਪੀਕਰ ਸੰਧਵਾਂ

ਵੜਿੰਗ ਨੇ ਪੰਜਾਬ ਵਿੱਚ ‘ਡਰੱਗ ਜਨਗਣਨਾ’ ਕਰਵਾਏ ਜਾਣ ਦਾ ਕੀਤਾ ਵਿਰੋਧ

ਸਾਡਾ ਮਕਸਦ ਛੋਟੇ ਲਾਲਚ ਕਾਰਨ ਧਰਮ ਪ੍ਰਵਰਤਨ ਕਰਨ ਤੋ ਰੋਕਣ ਤੇ ਵਿਦਿਆਰਥੀਆਂ ਨੂੰ ਸਮੇ ਦਾ ਹਾਣੀ ਬਣਾਉਣਾ ਹੈ- ਭਾਈ ਜਸਪਾਲ ਸਿੰਘ

 ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ,ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਤੇ

ਯੁੱਧ ਨਸ਼ਿਆਂ ਵਿਰੁੱਧ ਦੇ 428ਵੇਂ ਦਿਨ 108 ਨਸ਼ਾ ਤਸਕਰ 12.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ

ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾ