BREAKING NEWS
ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ  ਯਾਤਰੀਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦੀ ਤੈਨਾਤੀਨਵੇਂ ਬਿੱਲ ਨਾਲ ਜੇਲ੍ਹਾਂ ਸਿਰਫ ਸਜ਼ਾ ਨਹੀਂ, ਸੁਧਾਰ ਅਤੇ ਇੱਜ਼ਤ ਦੇ ਕੇਂਦਰ ਬਣਨਗੀਆਂ: ਡਾ. ਰਵਜੋਤ ਸਿੰਘਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ- ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ

ਪੰਜਾਬ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | May 03, 2026 09:09 PM

ਚੰਡੀਗੜ੍ਹ-ਆਮ ਆਦਮੀ ਪਾਰਟੀ  ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ।

ਗੈਂਗਸਟਰਾਂ 'ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ 'ਵੌਇਸ ਬੈਂਕ' ਤਿਆਰ ਕੀਤਾ ਹੈ ਜਿਸ ਵਿੱਚ 84, 000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੇ ਪੁਰਾਣੇ ਧਮਾਕਿਆਂ ਵਿੱਚ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਇਹ ਸਾਰੀਆਂ ਗ੍ਰਿਫ਼ਤਾਰੀਆਂ ਇਸੇ ਤਕਨੀਕ ਦੀ ਮਦਦ ਨਾਲ ਸੰਭਵ ਹੋ ਸਕੀਆਂ ਹਨ।

ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਕੋਲ ਹੁਣ ਦੁਨੀਆ ਭਰ ਵਿੱਚ ਸਰਗਰਮ ਲਗਭਗ 3 ਲੱਖ 90 ਹਜ਼ਾਰ ਤੋਂ ਵੱਧ ਅਪਰਾਧੀਆਂ ਦਾ ਵਿਸ਼ਾਲ ਡਾਟਾਬੇਸ ਉਪਲਬਧ ਹੈ। ਵੌਇਸ ਰੈਕੋਗਨੀਸ਼ਨ ਸਿਸਟਮ ਦੀ ਮਦਦ ਨਾਲ ਹੁਣ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਮਹਿਜ਼ ਕੁਝ ਹੀ ਮਿੰਟਾਂ ਵਿੱਚ ਲਗਾ ਲਿਆ ਜਾਵੇਗਾ।

ਪੰਨੂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਾ ਹੁਣ ਬਚ ਨਹੀਂ ਸਕੇਗਾ। ਸੂਬੇ ਦੀ ਹਾਈ-ਟੈਕ ਪੁਲਿਸ ਇਸ ਐਡਵਾਂਸ ਟੈਕਨਾਲੋਜੀ ਦੀ ਮਦਦ ਨਾਲ ਹਰ ਅਪਰਾਧੀ ਨੂੰ ਪਾਤਾਲ ਵਿੱਚੋਂ ਵੀ ਲੱਭ ਕੇ ਕੱਢੇਗੀ।

ਨਸ਼ੇ ਅਤੇ ਗੈਂਗਸਟਰਵਾਦ ਵਿਰੁੱਧ 'ਆਪ' ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਪਿਛਲੇ 427 ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਨਾ ਸਿਰਫ਼ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ, ਸਗੋਂ ਨਸ਼ਾ ਤਸਕਰਾਂ ਦਾ ਲੱਕ ਵੀ ਤੋੜਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਨਸ਼ੇ ਦੀ ਕਾਲੀ ਕਮਾਈ ਨਾਲ ਆਲੀਸ਼ਾਨ ਮਹਿਲ ਉਸਾਰੇ ਹਨ, ਉਨ੍ਹਾਂ 'ਤੇ ਸਰਕਾਰ ਦਾ 'ਪੀਲਾ ਪੰਜਾ' (ਬੁਲਡੋਜ਼ਰ) ਲਗਾਤਾਰ ਚੱਲ ਰਿਹਾ ਹੈ। ਇਹ ਮੁਹਿੰਮ ਉਦੋਂ ਤੱਕ ਨਹੀਂ ਰੁਕੇਗੀ ਜਦੋਂ ਤੱਕ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।

Have something to say? Post your comment

 
 
 
 

ਪੰਜਾਬ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ

"ਮੁੱਖ ਮੰਤਰੀ ਮਾਨ ਨੂੰ ਅਸਤੀਫਾ ਦੇਣ ਲਈ ਕਹੋ," ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ

ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ - ਸਪੀਕਰ ਸੰਧਵਾਂ

ਵੜਿੰਗ ਨੇ ਪੰਜਾਬ ਵਿੱਚ ‘ਡਰੱਗ ਜਨਗਣਨਾ’ ਕਰਵਾਏ ਜਾਣ ਦਾ ਕੀਤਾ ਵਿਰੋਧ

ਸਾਡਾ ਮਕਸਦ ਛੋਟੇ ਲਾਲਚ ਕਾਰਨ ਧਰਮ ਪ੍ਰਵਰਤਨ ਕਰਨ ਤੋ ਰੋਕਣ ਤੇ ਵਿਦਿਆਰਥੀਆਂ ਨੂੰ ਸਮੇ ਦਾ ਹਾਣੀ ਬਣਾਉਣਾ ਹੈ- ਭਾਈ ਜਸਪਾਲ ਸਿੰਘ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

 ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨਾਮਨਜ਼ੂਰ,ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਿਚਾਰ ਲਈ ਸੱਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਤੇ

ਯੁੱਧ ਨਸ਼ਿਆਂ ਵਿਰੁੱਧ ਦੇ 428ਵੇਂ ਦਿਨ 108 ਨਸ਼ਾ ਤਸਕਰ 12.4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਇਸ ਕਦਮ ਦਾ ਉਦੇਸ਼ 50 ਹਜ਼ਾਰ ਏਕੜ ਰਕਬੇ ਨੂੰ ਝੋਨੇ ਤੋਂ ਸਾਉਣੀ ਦੀ ਮੱਕੀ ਹੇਠ ਲਿਆਉਣਾ: ਗੁਰਮੀਤ ਸਿੰਘ ਖੁੱਡੀਆਂ

ਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾ