ਨੈਸ਼ਨਲ

ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 04, 2026 07:00 PM

ਨਵੀਂ ਦਿੱਲੀ-ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਦਿਹਾੜਾ 22 ਵੈਸਾਖ, 6 ਮਈ ਨੂੰ ਉਹਨਾਂ ਦੇ ਪਿੰਡ ਪੰਜਵੜ ਸਥਿਤ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਸ਼ਹੀਦ ਬੀਬੀਆਂ ਦੀ ਗਾਥਾ ਨੂੰ ਵੀ ਜਾਰੀ ਕੀਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥਾ ਪੰਚ ਪ੍ਰਧਾਨੀ ਵਲੋਂ ਜਾਰੀ ਇਕ ਬਿਆਨ ’ਚ ਭਾਈ ਦਲਜੀਤ ਸਿੰਘ ਖਾਲਸਾ ਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀਤਾ। ਉਹਨਾਂ ਦੱਸਿਆ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਨੂੰ ਸਮਰਪਤ ‘ਕੌਰਨਾਮਾ-੩’ ਕਿਤਾਬ ’ਚ ਦਰਜ਼ ਸਹੀਦ ਬੀਬੀਆਂ ਦੀ ਵਾਰਤਾ ਨੂੰ ਤਿੰਨ ਹਿੱਸਿਆਂ ’ਚ ਵੰਡਿਆ ਗਿਆ ਹੈ। ਉਹਨਾਂ ਕਿਹਾ ਕਿ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਏ ਗਏ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ’ਚ ਰਾਗੀ ਸਿੰਘ, ਕਵੀਸ਼ਰੀ ਜਥਿਆਂ ਤੋਂ ਇਲਾਵਾ ਪੰਥਕ ਆਗੂ ਆਪਣੇ ਵਿਚਾਰ ਰੱਖਣਗੇ। ਇਸ ਮੌਕੇ ਉਹਨਾਂ ਨਾਲ ਭਾਈ ਨਰਾਇਣ ਸਿੰਘ ਚੋੜਾ, ਭਾਈ ਭੁਪਿਦਰ ਸਿੰਘ ਭਲਵਾਨ, ਸਤਨਾਮ ਸਿੰਘ ਝੰਜੀਆ ਤੇ ਸੁਖਦੇਵ ਸਿੰਘ ਡੋਡ ਵੀ ਹਾਜਰ ਸਨ

Have something to say? Post your comment

 
 
 
 

ਨੈਸ਼ਨਲ

ਦਿੱਲੀ ਹਾਈ ਕੋਰਟ ਨੇ ਸਕੂਲਾਂ ਦੇ ਸਟਾਫ ਦੇ ਬਕਾਏ ਦੇ ਮਾਮਲੇ ਦੇ ਹੱਲ ਵਾਸਤੇ ਦੋ ਮਹੀਨੇ ਦਾ ਸਮਾਂ ਦਿੱਤਾ: ਕਾਲਕਾ, ਕਾਹਲੋਂ

ਭਾਈ ਭਰਪੂਰ ਸਿੰਘ ਸਮਾਣਾ ਅਤੇ ਬੀਬੀ ਅਰਵੀਨ ਕੌਰ ਦੀ ਯਾਦ ਵਿੱਚ ਅਖੰਡ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ

ਮੌਂਟਰੀਆਲ ਵਿਖ਼ੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ 'ਤੇ ਹਮਲਾ ਕਰਣ ਵਾਲੇ ਸਤਿਕਾਰ (ਸੋਧ) ਐਕਟ, 2026 ਨੂੰ ਜੱਥੇਦਾਰ ਵਲੋਂ ਰੱਦ ਕਰਣਾ ਸ਼ਲਾਘਾਯੋਗ-ਵੀਰਜੀ

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖ਼ੇ ਲੜੀਵਾਰ ਗੁਰਬਾਣੀ ਪ੍ਰੋਗਰਾਮ

‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ

ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਬਾਦਲ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਸਰਨਾ ਨੇ ਮਨਜਿੰਦਰ ਸਿਰਸਾ ਤੇ ਸਿੱਖ ਇਤਿਹਾਸ ਨੂੰ ਭਗਵਾ ਕਰਨ ਦੇ ਲਗਾਏ ਦੋਸ਼

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ