ਨੈਸ਼ਨਲ

ਮੌਂਟਰੀਆਲ ਵਿਖ਼ੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਣ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 04, 2026 07:06 PM

ਨਵੀਂ ਦਿੱਲੀ -ਕੈਨੇਡਾ ਵਿਖ਼ੇ ਮੌਂਟਰੀਆਲ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਲਾਸਾਲ ਵਿਖ਼ੇ 29 ਅਪ੍ਰੈਲ 1986 ਦੀ 40ਵੀ ਵਰੇਗੰਢ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੇ ਗਏ ਆਜ਼ਾਦ ਸਿੱਖ ਰਾਜ ਦੇ ਐਲਾਨ ਦੀ ਯਾਦ ਵਿੱਚ ਮਨਾਇਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਮੌਂਟਰੀਆਲ ਨੇ ਦਸਿਆ ਕਿ ਇਹ ਦਿਨ 29 ਅਪ੍ਰੈਲ 1986 ਦੀ ਉਸ ਇਤਿਹਾਸਕ ਘਟਨਾ ਦੀ ਯਾਦ ਦਿਵਾਉਂਦਾ ਹੈ ਜਦੋਂ ਪੰਜ ਮੈਂਬਰੀ ਪੰਥਕ ਕਮੇਟੀ ਨੇ ਖ਼ਾਲਿਸਤਾਨ ਦਾ ਰਸਮੀ ਐਲਾਨ ਕੀਤਾ ਸੀ। ਉਨ੍ਹਾਂ ਦਸਿਆ ਇਸ ਮੌਕੇ ਚੌਪਈ ਸਾਹਿਬ ਦੇ ਪਾਠ ਉਪਰੰਤ ਸ਼ਹੀਦ ਸਿੰਘ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਂਟ ਕਰਣ ਉਪਰੰਤ ਬੰਦੀ ਸਿੰਘਾਂ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕੈਨੇਡਾ ਸਮੇਤ ਦੁਨੀਆ ਭਰ ਦੇ ਸਿੱਖ ਇਸ ਦਿਨ ਰਾਹੀਂ ਆਪਣੀ ਸਿਆਸੀ ਆਜ਼ਾਦੀ ਅਤੇ ਸਵੈ-ਨਿਰਣੇ ਦੀ ਇੱਛਾ ਨੂੰ ਮੁੜ ਦੁਹਰਾਉਂਦੇ ਹਨ। ਉਨ੍ਹਾਂ ਦਸਿਆ ਮੌਂਟਰੀਆਲ ਅਤੇ ਕੈਨੇਡੀਅਨ ਸ਼ਹਿਰਾਂ ਸਮੇਤ ਵੱਖ ਵੱਖ ਦੇਸ਼ਾਂ ਵਿੱਚ ਸਿੱਖ ਜਥੇਬੰਦੀਆਂ ਖਾਲਿਸਤਾਨ ਦੀ ਸਥਾਪਤੀ ਲਈ  ਰਾਏਸ਼ੁਮਾਰੀ ਕਰਵਾਉਣ ਦੀ ਮੰਗ ਕਰ ਰਹੀਆਂ ਹਨ । ਉਨ੍ਹਾਂ ਭਾਰਤ ਵਿੱਚ ਘੱਟ ਗਿਣਤੀਆਂ 'ਤੇ ਹੋ ਰਹੇ ਕਥਿਤ ਜ਼ੁਲਮਾਂ ਨੂੰ ਬੰਦ ਕਰਨ ਅਤੇ ਸਿੱਖਾਂ ਦੇ ਧਾਰਮਿਕ ਤੇ ਸਿਆਸੀ ਹੱਕਾਂ ਦੀ ਗਰੰਟੀ ਦੀ ਮੰਗ ਕੀਤੀ ਹੈ। ਉਨ੍ਹਾਂ ਦਸਿਆ ਇਸ ਮੌਕੇ ਭਾਈ ਸੁਖਵਿੰਦਰ ਸਿੰਘ, ਭਾਈ ਗਰਦੀਪ ਸਿੰਘ, ਭਾਈ ਵਿਕਰਮ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਅੰਗਰੇਜ ਸਿੰਘ, ਭਾਈ ਸਲਿੰਦਰ ਸਿੰਘ, ਭਾਈ ਨਰਿੰਦਰ ਸਿੰਘ ਵੱਲੋ ਵਿਸ਼ੇਸ਼ ਤੌਰ ਤੇ ਹਾਜਰੀ ਭਰ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਖਾਲਿਸਤਾਨ ਦੀ ਅਜਾਦੀ ਤੱਕ ਸੰਘਰਸ਼ ਜਾਰੀ ਰਹੇਗਾ ਦਾ ਪ੍ਰਣ ਕੀਤਾ ਗਿਆ ਅਤੇ ਹਾਜ਼ਿਰੀ ਭਰ ਰਹੀ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Have something to say? Post your comment

 
 
 
 

ਨੈਸ਼ਨਲ

ਦਿੱਲੀ ਹਾਈ ਕੋਰਟ ਨੇ ਸਕੂਲਾਂ ਦੇ ਸਟਾਫ ਦੇ ਬਕਾਏ ਦੇ ਮਾਮਲੇ ਦੇ ਹੱਲ ਵਾਸਤੇ ਦੋ ਮਹੀਨੇ ਦਾ ਸਮਾਂ ਦਿੱਤਾ: ਕਾਲਕਾ, ਕਾਹਲੋਂ

ਭਾਈ ਭਰਪੂਰ ਸਿੰਘ ਸਮਾਣਾ ਅਤੇ ਬੀਬੀ ਅਰਵੀਨ ਕੌਰ ਦੀ ਯਾਦ ਵਿੱਚ ਅਖੰਡ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ

ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ 'ਤੇ ਹਮਲਾ ਕਰਣ ਵਾਲੇ ਸਤਿਕਾਰ (ਸੋਧ) ਐਕਟ, 2026 ਨੂੰ ਜੱਥੇਦਾਰ ਵਲੋਂ ਰੱਦ ਕਰਣਾ ਸ਼ਲਾਘਾਯੋਗ-ਵੀਰਜੀ

ਕੌਰਨਾਮਾ-3 ਕਿਤਾਬ 6 ਮਈ ਨੂੰ ਸ਼ਹੀਦ ਭਾਈ ਪੰਜਵੜ ਦੇ ਤੀਜੇ ਸ਼ਹੀਦੀ ਸਮਾਗਮ ਮੌਕੇ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ

ਹਰੀ ਨਗਰ ਤੋਂ ਪ੍ਰਮੁੱਖ ਸਿੱਖ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖ਼ੇ ਲੜੀਵਾਰ ਗੁਰਬਾਣੀ ਪ੍ਰੋਗਰਾਮ

‘ਕੌਰਨਾਮਾ-3’ ਛਪਣ ’ਤੇ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਕਰਵਾਈ ਗਈ ਅਰਦਾਸ

ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਬਾਦਲ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ

ਸਰਨਾ ਨੇ ਮਨਜਿੰਦਰ ਸਿਰਸਾ ਤੇ ਸਿੱਖ ਇਤਿਹਾਸ ਨੂੰ ਭਗਵਾ ਕਰਨ ਦੇ ਲਗਾਏ ਦੋਸ਼

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਮੇਲਾ ਆਯੋਜਿਤ