ਪੰਜਾਬ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ - ਬੀਬੀ ਜਗੀਰ ਕੌਰ

ਕੌਮੀ ਮਾਰਗ ਬਿਊਰੋ | May 04, 2026 07:13 PM


ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ ਬੀਬੀ ਜਗੀਰ ਕੌਰ ਨੇ  ਦੱਸਿਆ ਕਿ ਕੱਲ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਨਵਾਂ ਢਾਂਚਾ ਐਲਾਨਿਆ ਜਾਵੇਗਾ। ਤਾਂ ਜੋ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਪਾਰਟੀ ਵਿੱਚ ਬੀਬੀਆਂ ਦੀ ਮਜਬੂਤ ਭਾਈਵਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਕੱਲ 5 ਮਈ (ਮੰਗਲਵਾਰ) ਨੂੰ ਦੁਪਹਿਰ ਬਾਅਦ ਤਿੰਨ ਵਜੇ ਇਸਤਰੀ ਵਿੰਗ ਦੀ ਇਕ ਮੀਟਿੰਗ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਚੰਡੀਗੜ੍ਹ ਵਿਖੇ ਹੋਵੇਗੀ। ਜਿਸ ਵਿੱਚ ਇਸਤਰੀ ਅਕਾਲੀ ਦਲ ਦਾ ਨਵਾਂ ਢਾਂਚਾ ਬਣਾ ਕੇ ਅਹੁਦੇਦਾਰਾਂ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਦੌਰਾਨ ਇਸਤਰੀ ਵਿੰਗ ਦੇ ਅਹੁਦੇਦਾਰਾਂ ਵੱਲੋਂ ਮੌਜੂਦਾ ਹਾਲਾਤਾਂ 'ਤੇ ਚਰਚਾ ਹੋਵੇਗੀ ਅਤੇ ਪ੍ਰੈੱਸ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਦਿੱਤੇ ਜਾਣਗੇ। ਬੀਬੀ ਜਗੀਰ ਕੌਰ ਨੇ ਸਮੂਹ ਇਸਤਰੀ ਅਕਾਲੀ ਵਰਕਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ।

Have something to say? Post your comment

 
 
 
 

ਪੰਜਾਬ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਅਕਤੂਬਰ 'ਚ ਹੋਵੇਗੀ ਚੈਂਪੀਅਨਸ਼ਿਪ: ਮੁੱਖ ਮੰਤਰੀ ਭਗਵੰਤ ਮਾਨ

ਜੂਨ 1984 ਵਿੱਚ ਫੌਜ਼ ਵਲੋ ਜਬਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਜਾਨੇ ਦਾ ਮੰਗਿਆ ਸਪਸ਼ਟੀਕਰਨ -ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਿਹ ਮੰਤਰੀ ਕੋਲੋ 

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ- 65 ਕਰੋੜ ਦੀ ਸੰਪਤੀ ਫ੍ਰੀਜ਼

ਛੀਨਾ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਬੰਗਾਲ, ਅਸਾਮ ’ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ

ਕੇਰਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ, ਕਾਂਗਰਸ ਬਣਾਏਗੀ ਸਰਕਾਰ: ਵੜਿੰਗ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ