ਪੰਜਾਬ

ਛੀਨਾ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਬੰਗਾਲ, ਅਸਾਮ ’ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | May 04, 2026 07:15 PM


ਅੰਮ੍ਰਿਤਸਰ-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਇਤਿਹਾਸਕ ਜਿੱਤ ਅਤੇ ਅਸਾਮ ’ਚ ਲਗਾਤਾਰ ਤੀਜੀ ਜਿੱਤ ਲਈ ਪਾਰਟੀ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇਕ ਰਾਜਨੀਤਿਕ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਾਂ ਦੇ ਵਿਸ਼ਵਾਸ, ਉਮੀਦਾਂ ਅਤੇ ਵਿਕਾਸ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦੋ ਵੱਡੇ ਰਾਜਾਂ ਦੇ ਲੋਕਾਂ ਨੇ ਭਾਜਪਾ ਦੀ ਨੀਤੀ, ਅਗਵਾਈ ਅਤੇ ਦੇਸ਼ ਨੂੰ ਅਗਾਂਹ ਲੈ ਜਾਣ ਦੀ ਸੋਚ ’ਤੇ ਭਰੋਸਾ ਜਤਾਇਆ ਹੈ, ਜਿਸ ਕਰਕੇ ਇਹ ਵੱਡੀ ਕਾਮਯਾਬੀ ਸੰਭਵ ਹੋਈ ਹੈ।
ਇਸ ਮੌਕੇ ਸ: ਛੀਨਾ ਨੇ ਪਾਰਟੀ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਦਾ ਸਿਹਰਾ ਸ੍ਰੀ ਮੋਦੀ ਅਤੇ ਸ੍ਰੀ ਸ਼ਾਹ ਦੀ ਦੂਰਅੰਦੇਸ਼ੀ ਚੋਣ ਰਣਨੀਤੀ ਨੂੰ ਦਿੰਦਿਆਂ ਕਿਹਾ ਕਿ ਇਨ੍ਹਾਂ ਮੁੱਖ ਉਚ ਆਗੂਆਂ ਸਦਕਾ ਪਾਰਟੀ ਨੇ ਜਬਰਦਸਤ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਦੀ ਸੂਝ-ਬੂਝ ਨਾਲ ਯੋਜਨਾਬੰਦੀ, ਬੂਥ-ਪੱਧਰੀ ਪਾਰਟੀ ਕਾਡਰ ਦੀ ਤਾਕਤ, ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਨਿਰੰਤਰ ਤਾਲਮੇਲ ਨੂੰ ਹੋਰ ਉਜਾਗਰ ਕੀਤਾ, ਜਿਸ ਨੇ ਜ਼ਮੀਨੀ ਪੱਧਰ ’ਤੇ ਸਮਰਥਨ ਜੁਟਾਉਣ ’ਚ ਫੈਸਲਾਕੁੰਨ ਭੂਮਿਕਾ ਨਿਭਾਈ।
ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾਂ ਹੀ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ’ ਦੇ ਸਿਧਾਂਤ ’ਤੇ ਕੰਮ ਕਰਦੀ ਆਈ ਹੈ ਅਤੇ ਅਗਾਂਹ ਵੀ ਇਸੇ ਦਿਸ਼ਾ ’ਚ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਪੱਛਮੀ ਬੰਗਾਲ ਦੇ ਨਤੀਜੇ ਨੂੰ ਇਕ ਇਤਿਹਾਸਕ ਪ੍ਰਾਪਤੀ ਦੱਸਦਿਆਂ ਕਿਹਾ ਕਿ ਇਹ ਇਕ ਬਦਲਦੇ ਰਾਜਨੀਤਿਕ ਅਤੇ ਭਾਜਪਾ ਦੇ ਦ੍ਰਿਸ਼ਟੀਕੋਣ ਦੀ ਵੱਧਦੀ ਚੜ੍ਹਤ ਨੂੰ ਦਰਸਾਉਂਦਾ ਹੈ ਅਤੇ ਇਸ ਜਿੱਤ ਨਾਲ ਪਾਰਟੀ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ।
ਉਨ੍ਹਾਂ ਅਸਾਮ ’ਚ ਲਗਾਤਾਰ ਤੀਜੀ ਵਾਰ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਕਤ ਨਤੀਜੇ ਭਾਜਪਾ ਦੀਆਂ ਨੀਤੀਆਂ, ਵਿਕਾਸ ਅਤੇ ਚੰਗੇ ਸ਼ਾਸਨ ਪ੍ਰਤੀ ਵਚਨਬੱਧਤਾ ਦਾ ਸਪੱਸ਼ਟ ਸਮਰਥਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਨ੍ਹਾਂ ਰਾਜਾਂ ’ਚ ਵੀ ਮਜ਼ਬੂਤ ਪ੍ਰਦਰਸ਼ਨ, ਜਿੱਥੇ ਇਹ ਬਹੁਮਤ ਤੋਂ ਘੱਟ ਰਹੀ, ਤੇਜ਼ੀ ਨਾਲ ਵੱਧ ਰਹੇ ਸਮਰਥਨ ਅਧਾਰ ਨੂੰ ਦਰਸਾਉਂਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲੋਕ-ਹਿੱਤ ਕਾਰਜਾਂ ਨੂੰ ਤਰਜੀਹ ਦੇਂਦੀ ਰਹੇਗੀ ਅਤੇ ਉਮੀਦ ਜਾਹਿਰ ਕੀਤੀ ਕਿ ਗਰੀਬਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਕਲਿਆਣ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।

Have something to say? Post your comment

 
 
 
 

ਪੰਜਾਬ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਅਕਤੂਬਰ 'ਚ ਹੋਵੇਗੀ ਚੈਂਪੀਅਨਸ਼ਿਪ: ਮੁੱਖ ਮੰਤਰੀ ਭਗਵੰਤ ਮਾਨ

ਜੂਨ 1984 ਵਿੱਚ ਫੌਜ਼ ਵਲੋ ਜਬਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਜਾਨੇ ਦਾ ਮੰਗਿਆ ਸਪਸ਼ਟੀਕਰਨ -ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਿਹ ਮੰਤਰੀ ਕੋਲੋ 

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ- 65 ਕਰੋੜ ਦੀ ਸੰਪਤੀ ਫ੍ਰੀਜ਼

ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ - ਬੀਬੀ ਜਗੀਰ ਕੌਰ

ਕੇਰਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ, ਕਾਂਗਰਸ ਬਣਾਏਗੀ ਸਰਕਾਰ: ਵੜਿੰਗ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ