ਪੰਜਾਬ

ਜੂਨ 1984 ਵਿੱਚ ਫੌਜ਼ ਵਲੋ ਜਬਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਜਾਨੇ ਦਾ ਮੰਗਿਆ ਸਪਸ਼ਟੀਕਰਨ -ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਿਹ ਮੰਤਰੀ ਕੋਲੋ 

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | May 04, 2026 08:57 PM

ਅੰਮ੍ਰਿਤਸਰ -ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਰੈਫਸੈਂਸ ਲਾਇਬਰੇਰੀ ਦਾ ਜ਼ੂਨ 1984 ਦੇ ਖਜਾਨਾ ਜੋ ਭਾਰਤੀ ਫੌਜ਼ ਲੈ ਗਈ ਸੀ ਬਾਰੇ ਸ਼ਪਸ਼ਟੀਕਰਨ ਜਾਰੀ ਕੀਤਾ ਜਾਵੇ। ਪੱਤਰ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਕਹਿ ਰਹੀ ਹੈ ਕਿ ਜੋ ਸਮਾਨ ਫੌਜ਼ ਲੈ ਗਈ ਸੀ ਦਾ ਵੱਡਾ ਹਿੱਸਾ ਸ਼ੋ੍ਰਮਣੀ ਕਮੇਟੀ ਨੂੰ ਵਾਪਿਸ ਕੀਤਾ ਜਾ ਚੁੱਕਾ ਹੈ ਤੇ ਸ਼ੋ੍ਰਮਣੀ ਕਮੇਟੀ ਸਰਕਾਰ ਦੇ ਇਸ ਦਾਅਵੇ ਨੂੰ ਮੰਨਣ ਤੋ ਇਨਕਾਰ ਕਰਦੀ ਆ ਰਹੀ ਹੈ।ਇਸ ਸੰਬਧੀ ਗ੍ਰਹਿ ਵਿਭਾਗ ਸਾਰੀ ਸਥਿਤੀ ਸ਼ਪਸ਼ਟ ਕਰੇ। ਉਨਾਂ ਕਿਹਾ ਕਿ ਕੁਝ ਵਿਦਵਾਨ ਲਗਾਤਾਰ ਇਹ ਦਾਅਵਾ ਕਰ ਰਹੇ ਹਨ ਕਿ ਸਿੱਖ ਰੈਫਰੈਂਸ ਲਾਇਬਰੇਰੀ ਦੇ ਬੇਸ਼ਕੀਮਤੀ ਖਜਾਨੇ ਦੇ ਦੁਰਲਭ ਦਸਤੇਵੇਜ ਵੱਡੀ ਮਾਤਰਾ ਵਿਚ ਸਮਾਨ ਵਿਦੇਸ਼ਾਂ ਵਿਚ ਵੀ ਵੇਚੇ ਗਏ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੀ ਹਾਲਤ ਵਿਚ ਗ੍ਰਹਿ ਵਿਭਾਗ ਸਾਰੀ ਸਥਿਤੀ ਬਾਰੇ ਸਪਸ਼ਟ ਜਾਣਕਾਰੀ ਅਤੇ ਰਿਕਾਰਡ ਮੁਹਈਆ ਕਰਵਾਏ ਤਾਂ ਕਿ ਸੰਗਤਾਂ ਵਿੱਚ ਪੈਦਾ ਹੋ ਰਹੀ ਦੁਬਿਧਾ ਨੂੰ ਦੂਰ ਕੀਤਾ ਜਾ ਸਕੇ।
ਪੰਜਾਬ ਸਰਕਾਰ ਦੇ ਵਲੋ ਲਾਗੂ ਕੀਤੇ ਬੇਅਦਬੀ ਕਾਨੂੰਨ ਨੂੰ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋ ਰਦ ਕੀਤੇ ਤੇ ਟਿਪਣੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਇੱਕ ਪਰਿਵਾਰ ਦੇ ਇਸ਼ਾਰੇ ਤੇ ਚੱਲ ਰਿਹਾ ਹੈ।ਉਨਾਂ ਕਿਹਾ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਦਾ ਕਾਨੂੰਨ ਦਾ ਸਹਿਯੋਗ ਕਰਨਾ ਚਾਹੀਦਾ ਹੈ।2015 ਤੋ ਲੈ ਕੇ ਅੱਜ ਤਕ 600 ਦੇ ਕਰੀਬ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਇਨਾਂ ਦੇ ਪਿੱਛੇ ਸਾਜਿਸ਼ਕਰਤਾ ਕੌਣ ਹੈ ਇਹ ਅੱਜ ਤਕ ਪਤਾ ਨਹੀ ਲੱਗ ਸਕਿਆ। 2008 ਦੇ ਸਤਿਕਾਰ ਐਕਟ ਪਾਸ ਕੀਤਾ ਸੀ ਉਸ ਵਿਚ ਵਾਧਾ ਮੌੌਜ਼ੂਦਾ ਸਰਕਾਰ ਨੇ ਕੀਤਾ ਹੈ ਸਾਨੂੰ ਸਾਰਿਆਂ ਨੂੰ ਇਸ ਦਾ ਵਿਰੋਧ ਨਹੀ ਕਰਨਾ ਚਾਹੀਦਾ।ਉਨਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀਆਂ ਉਚੀਆਂ ਸੰਸਥਾਵਾਂ ਹਨ। ਉਨਾਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਬਾਦਲ ਪੰਥ ਨੂੰ ਬੇਦਾਵਾ ਦੇ ਚੁੱਕੇ ਹਨ। ਉਨਾਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਪਣੀਆਂ ਗਲਤੀਆਂ ਸਵਿਕਾਰ ਕੀਤੀਆਂ , ਲੱਗੀ ਸੇਵਾ ਪੂਰੀ ਕਰਕੇ ਅਰਦਾਸ ਕਰਵਾਈ ਤੇ ਇਹ ਕਹਿਣਾ ਕਿ ਮੈ ਕੀਤਾ ਕੁਝ ਨਹੀ ਸਾਰਾ ਕੁਝ ਝੋਲੀ ਵਿਚ ਪਵਾਇਆ। ਉਨਾਂ ਦਾ ਇਹ ਕਹਿਣਾ ਕਿ 2 ਦਸੰਬਰ ਨੂੰ ਮੇਰੇ ਖਿਲਾਫ ਸ਼ਾਜਿਸ਼ ਹੋਈ ਹੈ ਲਗਦਾ ਹੈ ਕਿ ਸੁਖਬੀਰ ਸਿੰਘ ਬਾਦਲ ਵਿਚ ਸਿੱਖੀ ਵਾਲੀ ਅੰਸ਼ ਨਹੀ ਹੈ।

Have something to say? Post your comment

 
 
 
 

ਪੰਜਾਬ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਅਕਤੂਬਰ 'ਚ ਹੋਵੇਗੀ ਚੈਂਪੀਅਨਸ਼ਿਪ: ਮੁੱਖ ਮੰਤਰੀ ਭਗਵੰਤ ਮਾਨ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ- 65 ਕਰੋੜ ਦੀ ਸੰਪਤੀ ਫ੍ਰੀਜ਼

ਛੀਨਾ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਬੰਗਾਲ, ਅਸਾਮ ’ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਇਸਤਰੀ ਵਿੰਗ ਦਾ ਐਲਾਨਿਆ ਜਾਵੇਗਾ ਨਵਾਂ ਢਾਂਚਾ - ਬੀਬੀ ਜਗੀਰ ਕੌਰ

ਕੇਰਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ, ਕਾਂਗਰਸ ਬਣਾਏਗੀ ਸਰਕਾਰ: ਵੜਿੰਗ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਰੋਧੀਆਂ ਦੀ ਨੀਅਤ ਸਾਫ ਹੁੰਦੀ ਤਾਂ ਬੇਅਦਬੀ ਦਾ ਸਖ਼ਤ ਕਾਨੂੰਨ ਪਹਿਲਾਂ ਹੀ ਬਣ ਗਿਆ ਹੁੰਦਾ-ਭਗਵੰਤ ਸਿੰਘ ਮਾਨ