BREAKING NEWS
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ

ਨੈਸ਼ਨਲ

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | May 05, 2026 10:16 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਕੀਤੇ ਆਪਣੇ ਬਿਆਨ ਵਿੱਚ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਜਾਰੀ ਕੀਤੀ ਗਈ ਵੀਡੀਓ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵੀਡੀਓ ਵਿੱਚ ਪਰਮਜੀਤ ਸਿੰਘ ਸਰਨਾ ਦੀ ਨਜ਼ਰ ਆ ਰਹੀ ਮਾਯੂਸੀ ਸਪਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਜਦੋਂ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਕੂਲਾਂ ਸਬੰਧੀ ਕੋਈ ਰਾਹਤ ਮਿਲਦੀ ਹੈ ਜਾਂ ਦਿੱਲੀ ਕਮੇਟੀ ਦੇ ਕਦਮ ਅੱਗੇ ਵਧਦੇ ਹਨ, ਤਾਂ ਪਰਮਜੀਤ ਸਿੰਘ ਸਰਨਾ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੁੰਦੀ।

ਉਨ੍ਹਾਂ ਕਿਹਾ ਕਿ ਸਰਨਾ ਵੱਲੋਂ 2006 ਦੇ ਮਾਮਲੇ ਨੂੰ ਉਠਾਉਣ ‘ਤੇ ਸਵਾਲ ਖੜ੍ਹੇ ਕਰਨੇ ਬਿਲਕੁਲ ਬੇਬੁਨਿਆਦ ਹਨ, ਕਿਉਂਕਿ ਉਸ ਸਮੇਂ ਉਹ ਖੁਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ। ਕਾਲਕਾ ਨੇ ਯਾਦ ਦਿਵਾਇਆ ਕਿ 6ਵੇਂ ਪੇ ਕਮਿਸ਼ਨ ਦੀ ਲਾਗੂ ਕਰਨ ਦੀ ਜ਼ਿੰਮੇਵਾਰੀ ਪਰਮਜੀਤ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਸੀ, ਪਰ 2013 ਦੀਆਂ ਚੋਣਾਂ ਤੱਕ ਵੀ ਇਹ ਲਾਗੂ ਨਹੀਂ ਕੀਤਾ ਗਿਆ, ਜਦਕਿ ਮਾਪਿਆਂ ਤੋਂ ਇਕੱਠੇ ਕੀਤੇ ਗਏ ਫੰਡ ਇਸ ਲਈ ਵਰਤੇ ਜਾਣੇ ਸਨ।
ਕਾਲਕਾ ਨੇ ਦੋਸ਼ ਲਗਾਇਆ ਕਿ ਸਰਨਾ ਦੇ ਕਾਰਜਕਾਲ ਵਿੱਚ ਸਕੂਲਾਂ ਦੀ ਆਰਥਿਕ ਹਾਲਤ ਨੂੰ ਭਾਰੀ ਨੁਕਸਾਨ ਪਹੁੰਚਿਆ, ਜਿਸਦੀ ਭਰਪਾਈ ਅਜੇ ਤੱਕ ਪੂਰੀ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਭਗ 200 ਕਰੋੜ ਰੁਪਏ ਸਕੂਲਾਂ ਦੀ ਭਲਾਈ ਲਈ ਖਰਚ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ 2013 ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਕਿਸੇ ਵੀ ਨਵੇਂ ਸਟਾਫ ਦੀ ਭਰਤੀ ਨਹੀਂ ਕੀਤੀ ਗਈ, ਜਦਕਿ ਪਰਮਜੀਤ ਸਿੰਘ ਸਰਨਾ ਵੱਲੋਂ ਵਾਧੂ ਸਟਾਫ ਦੀ ਭਰਤੀ ਕਰਕੇ ਸੰਸਥਾਵਾਂ ‘ਤੇ ਬੋਝ ਵਧਾਇਆ ਗਿਆ ਸੀ।
ਸਰਨਾ ਵੱਲੋਂ 123 ਕਰੋੜ ਰੁਪਏ ਛੱਡਣ ਦੇ ਦਾਅਵੇ ਨੂੰ ਵੀ ਕਾਲਕਾ ਨੇ ਨਕਾਰਦਿਆਂ ਕਿਹਾ ਕਿ ਇਸ ਸਬੰਧੀ ਸੱਚਾਈ ਨੂੰ ਉਸ ਸਮੇਂ ਦੇ ਉਨ੍ਹਾਂ ਦੇ ਸਾਥੀਆਂ ਤੋਂ ਪੁੱਛਿਆ ਜਾ ਸਕਦਾ ਹੈ, ਜਿਨ੍ਹਾਂ ‘ਤੇ ਖੁਦ ਸਰਨਾ ਨੇ ਐਫਆਈਆਰ ਦਰਜ ਕਰਵਾਈ ਸੀ।
ਜਾਇਦਾਦਾਂ ਵੇਚਣ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਾਲਕਾ ਨੇ ਕਿਹਾ ਕਿ ਨਾ ਤਾਂ ਅਦਾਲਤ ਨੇ ਇਸ ਤਰ੍ਹਾਂ ਦੀ ਕੋਈ ਗੱਲ ਕੀਤੀ ਹੈ ਅਤੇ ਨਾ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਬਾਰੇ ਸੋਚ ਰਹੀ ਹੈ। ਉਨ੍ਹਾਂ ਸਰਨਾ ਨੂੰ ਅਪੀਲ ਕੀਤੀ ਕਿ ਉਹ ਗ਼ਲਤਫਹਿਮੀ ਪੈਦਾ ਕਰਨ ਦੀ ਬਜਾਏ ਆਪਣੇ ਬਿਆਨਾਂ ਵਿੱਚ ਸੰਜਮ ਅਤੇ ਗੰਭੀਰਤਾ ਲਿਆਉਣ ।ਕਾਲਕਾ ਨੇ ਕਿਹਾ ਕਿ ਅਦਾਲਤ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਦਾਲਤ ਮਿਲੀ ਰਾਹਤ, ਜਿਸ ਤਹਿਤ ਸੇਵਾ ਮੁਕਤ ਕਰਮਚਾਰੀਆਂ ਨਾਲ ਸਹਿਮਤੀ ਨਾਲ ਅੱਗੇ ਵਧਣ ਦੀ ਗੱਲ ਹੋਈ ਹੈ, ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਪ੍ਰਾਪਤੀ ਹੈ, ਪਰ ਇਹ ਗੱਲ ਵੀ ਸਰਨਾ ਨੂੰ ਕਬੂਲ ਨਹੀਂ ਹੋ ਰਹੀ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਤੱਥਾਂ ਨੂੰ ਸਮਝਣ ਅਤੇ ਅਫਵਾਹਾਂ ਤੋਂ ਦੂਰ ਰਹਿਣ, ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਗੁਰੂ ਘਰਾਂ ਅਤੇ ਸਿੱਖਿਆ ਸੰਸਥਾਵਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ।

Have something to say? Post your comment

 
 
 
 

ਨੈਸ਼ਨਲ

ਪੰਜਾਬ ਦੇ 6 ਰਾਜ ਸਭਾ ਮੈਂਬਰ ਭਾਜਪਾ ਨੇ ਚੋਰੀ ਕੀਤੇ -ਪੰਜਾਬੀ ਇਸ ਦਾ ਬਦਲਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਲੈਣਗੇ- ਕੇਜਰੀਵਾਲ

ਰਾਹੁਲ ਗਾਂਧੀ ਨੇ ਟੀਐਮਸੀ ਦੀ ਹਾਰ ਦਾ ਜਸ਼ਨ ਮਨਾ ਰਹੇ ਕਾਂਗਰਸੀ ਆਗੂਆਂ ਨੂੰ ਝਿੜਕਿਆਂ

ਈਵੀਐਮ ਦੀ ਭਰੋਸੇ ਯੋਗਤਾ ਫਿਰ ਸਵਾਲਾਂ ਦੇ ਘੇਰੇ ਵਿੱਚ

ਸਰਨਾ ਨੇ ਅਕਾਲ ਤਖ਼ਤ ਦੇ ਸਟੈਂਡ ਦਾ ਕੀਤਾ ਸਮਰਥਨ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ 'ਜਾਦੂ' ਦਿਖਾਇਆ ਬੰਗਾਲ ਵਿੱਚ

ਭਾਜਪਾ ਨੇ ਚੋਣਾਂ ਵਿੱਚ ਸੱਤਾ ਦੀ ਘੋਰ ਦੁਰਵਰਤੋਂ ਕੀਤੀ: ਡੀਕੇ ਸ਼ਿਵਕੁਮਾਰ

ਦਿੱਲੀ ਹਾਈ ਕੋਰਟ ਨੇ ਸਕੂਲਾਂ ਦੇ ਸਟਾਫ ਦੇ ਬਕਾਏ ਦੇ ਮਾਮਲੇ ਦੇ ਹੱਲ ਵਾਸਤੇ ਦੋ ਮਹੀਨੇ ਦਾ ਸਮਾਂ ਦਿੱਤਾ: ਕਾਲਕਾ, ਕਾਹਲੋਂ

ਭਾਈ ਭਰਪੂਰ ਸਿੰਘ ਸਮਾਣਾ ਅਤੇ ਬੀਬੀ ਅਰਵੀਨ ਕੌਰ ਦੀ ਯਾਦ ਵਿੱਚ ਅਖੰਡ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ