BREAKING NEWS
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰਵੈਟ ਉਗਰਾਹੀ ਵਿੱਚ 23.28% ਦਾ ਭਾਰੀ ਵਾਧਾ, ਨਤੀਜੇ ਵਜੋਂ 230 ਕਰੋੜ ਰੁਪਏ ਦਾ ਇਜ਼ਾਫਾ: ਹਰਪਾਲ ਸਿੰਘ ਚੀਮਾਬਾਬਾ ਸਾਹਿਬ ਅੰਬੇਡਕਰ ਦਾ ਨਿਆਂ ਅਤੇ ਬਰਾਬਰੀ ਦਾ ਦ੍ਰਿਸ਼ਟੀਕੋਣ ਅੱਜ ਭਾਰਤ ਦੀਆਂ ਸੰਸਥਾਵਾਂ ਦਾ ਮਾਰਗਦਰਸ਼ਨ ਕਰੇ: ਹਰਪਾਲ ਸਿੰਘ ਚੀਮਾ

ਪੰਜਾਬ

ਸਰਵਿੰਗ ਅਰਥ ਸੋਸਾਇਟੀ ਵੱਲੋਂ ਦਸਤਾਵੇਜ਼ੀ ਫਿਲਮ ਨਿਰਮਾਣ ਵਰਕਸ਼ਾਪ ਦਾ ਆਯੋਜਨ

ਕੌਮੀ ਮਾਰਗ ਬਿਊਰੋ | May 05, 2026 09:59 PM

ਖਰੜ-ਸਰਵਿੰਗ ਅਰਥ ਸੋਸਾਇਟੀ  ਵੱਲੋਂ ਮੈਕਸੀਮਮ ਮੈਰੀ ਸਕੂਲ ਵਿਖੇ ਇੱਕ ਦਸਤਾਵੇਜ਼ੀ ਫਿਲਮ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ, ਮੈਕਸੀਮਮ ਮੈਰੀ ਸਕੂਲ ਦੇ ਡਰੈਕਟਰ ਸ਼੍ਰੀ ਪਾਰਥਸਾਰਥੀ ਕੌਸ਼ਿਕ ਨੇ ਦੱਸਿਆ ਕਿ ਸਰਵਿੰਗ ਅਰਥ ਸੋਸਾਇਟੀ (ਰਜਿ) ਦੇ ਮੈਂਬਰ ਸਕੂਲ ਵਿਖੇ "ਡਾਕੂਮੈਂਟਰੀ ਫਿਲਮ ਕਿਵੇਂ ਬਣਾਈਏ" ਵਿਸ਼ੇ 'ਤੇ ਇੱਕ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕਰ ਰਹੇ ਹਨ। ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦਸਤਾਵੇਜ਼ੀ ਫਿਲਮ ਨਿਰਮਾਣ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਫਿਲਮਾਂ ਰਾਹੀਂ ਸਮਾਜਿਕ ਮੁੱਦਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕਰਨਾ ਹੈ। ਵਰਕਸ਼ਾਪ ਦਾ ਉਦਘਾਟਨ ਸਕੂਲ ਦੀ ਪ੍ਰਿੰਸੀਪਲ ਪੂਜਾ ਘੋਸਲਾ ਨੇ ਕੀਤਾ। ਸਰਵਿੰਗ ਅਰਥ ਸੋਸਾਇਟੀ (ਰਜਿ, ) ਦੇ ਪ੍ਰਧਾਨ ਰਾਜੇਸ਼ ਕੌਸ਼ਿਕ ਨੇ ਦੱਸਿਆ ਕਿ ਦਸਤਾਵੇਜ਼ੀ ਫਿਲਮ ਸਮਾਜ ਦਾ ਆਈਨਾ ਹੁੰਦੀ ਹੈ। ਇਨ੍ਹਾਂ ਰਾਹੀਂ ਵਾਤਾਵਰਣ, ਸਿੱਖਿਆ ਅਤੇ ਸਵੱਛਤਾ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚਾਇਆ ਜਾ ਸਕਦਾ ਹੈ। ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ ਸਕ੍ਰਿਪਟ ਰਾਈਟਿੰਗ, ਵੌਇਸਓਵਰ ਅਤੇ ਹੋਰ ਬਹੁਤ ਪਹਿਲੂਆਂ ਬਾਰੇ ਸਿਖਾਇਆ ਗਿਆ। ਸੰਸਥਾ ਦੇ ਪ੍ਰਧਾਨ ਰਾਜੇਸ਼ ਕੌਸ਼ਿਕ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕੈਮਰਾ ਸੰਚਾਲਨ, ਸ਼ੂਟਿੰਗ ਤਕਨੀਕਾਂ, ਇੰਟਰਵਿਊ, ਵੀਡੀਓ ਐਡੀਟਿੰਗ ਅਤੇ ਵੌਇਸ-ਓਵਰ ਰਿਕਾਰਡਿੰਗ ਵਰਗੇ ਮਹੱਤਵਪੂਰਨ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ ਜਾਵੇਗੀ। ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਕੇ ਦਸਤਾਵੇਜ਼ੀ ਫਿਲਮਾਂ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਚੰਗੀ ਦਸਤਾਵੇਜ਼ੀ ਫਿਲਮ ਲਈ ਮਹਿੰਗੇ ਉਪਕਰਣਾਂ ਤੋਂ ਵੱਧ, ਪਰ ਇੱਕ ਮਜ਼ਬੂਤ ਵਿਸ਼ਾ ਅਤੇ ਇੱਕ ਚੰਗੀ ਸਕ੍ਰਿਪਟ ਦੀ ਲੋੜ ਹੁੰਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ, ਵਿਦਿਆਰਥੀਆਂ ਵਲੋਂ ਲਿਖੇ ਦਸਤਾਵੇਜ਼ੀ ਫਿਲਮ ਦੇ ਟਾਈਟਲ ਅਤੇ ਵਿਸ਼ੈ ਪੇਸ਼ ਕੀਤੇ ਗਏ। ਸ਼੍ਰੀ ਰਾਜੇਸ਼ ਕੌਸ਼ਿਕ ਨੇ ਦੱਸਿਆ ਸਕੂਲ ਦੇ 300 ਤੋਂ ਵੱਧ ਵਿਦਿਆਰਥੀ ਇਸ ਵਰਕਸ਼ਾਪ ਵਿੱਚ ਹਿੱਸਾ ਲੈ ਰਹੇ ਹਨ, ਅਤੇ ਪੂਰਾ ਹੋਣ 'ਤੇ, ਸਰਵਿੰਗ ਅਰਥ ਸੋਸਾਇਟੀ ਰਜਿਸਟਰਡ ਵਲੋਂ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਜਾਣਗੇ। ਸਕੂਲ ਪ੍ਰਬੰਧਨ ਨੇ ਕਮੇਟੀ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਅਜਿਹੇ ਰਚਨਾਤਮਕ ਪ੍ਰੋਗਰਾਮਾਂ ਦਾ ਆਯੋਜਨ ਕਰਨ ਦੀ ਇੱਛਾ ਪ੍ਰਗਟ ਕੀਤੀ।ਇਸ ਮੌਂਕੇ ਸੰਸਥਾ ਦੇ ਸੀਨੀਅਰ ਮੈਂਬਰ ਗੁਰਮੁਖ ਸਿੰਘ ਮਾਨ, ਨਿਰਭੈ ਸ਼ਰਮਾ, ਕਨਿਸ਼ਕਾ ਕੌਸ਼ਿਕ ਅਤੇ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਕੇ ਤੇ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਰਾਜਨੀਤਿਕ ਪਾਰਟੀਆਂ ਆਪੋ-ਆਪਣੇ ਕੋਟੇ ‘ਚੋ ਤੇਤੀ ਫੀਸਦੀ ਸੀਟਾਂ ਔਰਤਾਂ ਨੂੰ ਦੇਣ-ਬੀਬੀ ਜਗੀਰ ਕੌਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ, ਅਕਤੂਬਰ 'ਚ ਹੋਵੇਗੀ ਚੈਂਪੀਅਨਸ਼ਿਪ: ਮੁੱਖ ਮੰਤਰੀ ਭਗਵੰਤ ਮਾਨ

ਜੂਨ 1984 ਵਿੱਚ ਫੌਜ਼ ਵਲੋ ਜਬਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਜਾਨੇ ਦਾ ਮੰਗਿਆ ਸਪਸ਼ਟੀਕਰਨ -ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਗ੍ਰਿਹ ਮੰਤਰੀ ਕੋਲੋ 

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ- 65 ਕਰੋੜ ਦੀ ਸੰਪਤੀ ਫ੍ਰੀਜ਼

ਛੀਨਾ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਬੰਗਾਲ, ਅਸਾਮ ’ਚ ਇਤਿਹਾਸਕ ਜਿੱਤ ਲਈ ਦਿੱਤੀ ਵਧਾਈ

ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ