BREAKING NEWS
ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਨੈਸ਼ਨਲ

ਜਾਇਦਾਦ ਮਾਮਲੇ ‘ਚ ਸੱਚ ਸਾਹਮਣੇ ਲਿਆਓ- ਹਰਮੀਤ ਸਿੰਘ ਕਾਲਕਾ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਸਿੱਧਾ ਚੈਲੈਂਜ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 06, 2026 07:21 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕੱਲ੍ਹ ਸਰਦਾਰ ਮਨਜੀਤ ਸਿੰਘ ਜੀਕੇ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਗੁਰੂ ਘਰ ਦੀਆਂ ਜਾਇਦਾਦਾਂ ਸਬੰਧੀ ਕੀਤੀਆਂ ਗੱਲਾਂ ਅਧੂਰੀਆਂ ਅਤੇ ਗੁੰਮਰਾਹ ਕਰਨ ਵਾਲੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਗੱਲ ਨਿਸ਼ਚਿਤ ਤੌਰ ‘ਤੇ ਸਵਾਗਤਯੋਗ ਹੈ ਕਿ ਗੁਰੂ ਘਰ ਦੀ ਜਾਇਦਾਦ ਦੇ ਮਸਲੇ ਉਠਾਏ ਜਾ ਰਹੇ ਹਨ, ਪਰ ਇਸਦੇ ਨਾਲ ਹੀ ਪੂਰੀ ਸੱਚਾਈ ਸੰਗਤ ਅੱਗੇ ਰੱਖਣਾ ਵੀ ਉਨਾ ਹੀ ਜ਼ਰੂਰੀ ਹੈ। ਸਰਦਾਰ ਕਾਲਕਾ ਨੇ ਕਿਹਾ ਕਿ ਜਦੋਂ ਮਨਜੀਤ ਸਿੰਘ ਜੀਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ, ਉਨ੍ਹਾਂ ਦੀ ਮਿਆਦ ਦੌਰਾਨ ਗੁਰੂ ਘਰ ਦੀਆਂ ਜਾਇਦਾਦਾਂ ਦੇ ਪ੍ਰਬੰਧ ਅਤੇ ਫੈਸਲਿਆਂ ਬਾਰੇ ਵੀ ਸਪਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ “ਅੱਧੀ-ਅਧੂਰੀ ਜਾਣਕਾਰੀ ਲੈਣੀ ਅਤੇ ਦੇਣੀ ਦੋਵੇਂ ਹੀ ਖਤਰਨਾਕ ਹੁੰਦੀਆਂ ਹਨ।” ਉਨ੍ਹਾਂ ਸਵਾਲ ਉਠਾਇਆ ਕਿ ਕਰੋਲ ਬਾਗ ਵਰਗੀਆਂ ਕੀਮਤੀ ਜਾਇਦਾਦਾਂ ਸਬੰਧੀ ਕੀ ਫੈਸਲੇ ਕੀਤੇ ਗਏ ਅਤੇ ਉਹ ਕਿਹੜੀ ਪ੍ਰਕਿਰਿਆ ਅਧੀਨ ਕੀਤੇ ਗਏ।
ਸਰਦਾਰ ਕਾਲਕਾ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਥਿਤੀ ਸਾਹਮਣੇ ਆਈ ਹੈ ਜਦੋਂ ਕਿਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਦਾਲਤੀ ਕਾਰਵਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਮਨਜੀਤ ਸਿੰਘ ਜੀਕੇ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੇ ਸਾਹਮਣੇ ਆਪਣੇ ਕਾਰਜਕਾਲ ਦੌਰਾਨ ਲਏ ਗਏ ਫੈਸਲਿਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਖੁੱਲ੍ਹ ਕੇ ਦੱਸਣ। ਉਨ੍ਹਾਂ ਕਿਹਾ ਕਿ ਸੰਗਤ ਨੂੰ ਗੁਮਰਾਹ ਕਰਨ ਦੀ ਬਜਾਏ ਸੱਚਾਈ ਪੇਸ਼ ਕਰਨੀ ਚਾਹੀਦੀ ਹੈ।
ਸਰਦਾਰ ਕਾਲਕਾ ਨੇ ਇਹ ਵੀ ਦੱਸਿਆ ਕਿ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ ਅਤੇ ਗੁਰੂ ਘਰ ਦੀ ਇੱਕ ਇੰਚ ਜਗ੍ਹਾ ਵੀ ਕਿਸੇ ਨੂੰ ਹੱਥੋਂ ਨਹੀਂ ਜਾਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੰਗਤ ਦੇ ਵਿਸ਼ਵਾਸ ਨੂੰ ਕਾਇਮ ਰੱਖਦੇ ਹੋਏ ਗੁਰੂ ਘਰ ਦੀਆਂ ਜਾਇਦਾਦਾਂ ਦੀ ਸੰਭਾਲ ਅਤੇ ਰੱਖਿਆ ਯਕੀਨੀ ਬਣਾਈ ਜਾ ਰਹੀ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਫਵਾਹਾਂ ਤੋਂ ਸਾਵਧਾਨ ਰਹਿਣ ਅਤੇ ਸਿਰਫ ਸੱਚਾਈ ਅਤੇ ਤੱਥਾਂ ‘ਤੇ ਹੀ ਵਿਸ਼ਵਾਸ ਕਰਨ। ਉਨ੍ਹਾਂ ਕਿਹਾ ਕਿ ਕੁਝ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਗੱਲਾਂ ਦਾ ਕੋਈ ਆਧਾਰ ਨਹੀਂ ਅਤੇ ਸੰਗਤ ਨੂੰ ਇਕਜੁੱਟ ਹੋ ਕੇ ਗੁਰੂ ਘਰ ਦੀ ਮਰਯਾਦਾ ਅਤੇ ਜਾਇਦਾਦ ਦੀ ਰੱਖਿਆ ਕਰਨੀ ਚਾਹੀਦੀ ਹੈ।

Have something to say? Post your comment

 
 
 
 

ਨੈਸ਼ਨਲ

ਵੋਟ ਚੋਰੀ ਸੀਟਾਂ ਚੋਰੀ ਕਰਦੀ ਹੈ, ਕਈ ਵਾਰ ਪੂਰੀਆਂ ਸਰਕਾਰਾਂ - ਰਾਹੁਲ ਗਾਂਧੀ

ਪੰਜਾਬ ਦੇ 6 ਰਾਜ ਸਭਾ ਮੈਂਬਰ ਭਾਜਪਾ ਨੇ ਚੋਰੀ ਕੀਤੇ -ਪੰਜਾਬੀ ਇਸ ਦਾ ਬਦਲਾ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਲੈਣਗੇ- ਕੇਜਰੀਵਾਲ

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਰਾਹੁਲ ਗਾਂਧੀ ਨੇ ਟੀਐਮਸੀ ਦੀ ਹਾਰ ਦਾ ਜਸ਼ਨ ਮਨਾ ਰਹੇ ਕਾਂਗਰਸੀ ਆਗੂਆਂ ਨੂੰ ਝਿੜਕਿਆਂ

ਈਵੀਐਮ ਦੀ ਭਰੋਸੇ ਯੋਗਤਾ ਫਿਰ ਸਵਾਲਾਂ ਦੇ ਘੇਰੇ ਵਿੱਚ

ਸਰਨਾ ਨੇ ਅਕਾਲ ਤਖ਼ਤ ਦੇ ਸਟੈਂਡ ਦਾ ਕੀਤਾ ਸਮਰਥਨ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ 'ਜਾਦੂ' ਦਿਖਾਇਆ ਬੰਗਾਲ ਵਿੱਚ

ਭਾਜਪਾ ਨੇ ਚੋਣਾਂ ਵਿੱਚ ਸੱਤਾ ਦੀ ਘੋਰ ਦੁਰਵਰਤੋਂ ਕੀਤੀ: ਡੀਕੇ ਸ਼ਿਵਕੁਮਾਰ