BREAKING NEWS
ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਪੰਜਾਬ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਸਥਾਪਿਤ

ਕੌਮੀ ਮਾਰਗ ਬਿਊਰੋ | May 06, 2026 07:07 PM

ਅੰਮ੍ਰਿਤਸਰ-‘ਗਿਆਨ ਸਰੋਤ’ ਲਾਇਬ੍ਰੇਰੀ ਸਿਰਫ ਕਿਤਾਬਾਂ ਦਾ ਸੰਗ੍ਰਹਿ ਨਹੀਂ, ਸਗੋਂ ਇੱਕ ਆਧੁਨਿਕ ਗਿਆਨ ਕੇਂਦਰ ਹੈ ਜੋ ਵਿਦਿਆਰਥੀਆਂ ਨੂੰ ਡਿਜ਼ੀਟਲ ਸਰੋਤਾਂ ਦੀ ਸੁਵਿਧਾ ਆਸਾਨ ਨਾਲ ਪ੍ਰਦਾਨ ਕਰੇਗਾ। ਇਹ ਸ਼ਬਦ ਅੱਜ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਹੇ।

ਇਹ ‘ਗਿਆਨ ਸਰੋਤ’ ਲਾਇਬ੍ਰੇਰੀ ਜੋ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹੂਲਤ ਲਈ ਸਥਾਪਿਤ ਕੀਤੀ ਗਈ ਹੈ, ਵਿਖੇ ਨਵੀਂ ਤਕਨੀਕ ਰਾਹੀਂ ਹਜ਼ਾਰਾਂ ਹੀ ਪੁਸਤਕਾਂ, ਖਰੜੇ, ਰਸਾਲੇ ਅਤੇ ਅਖ਼ਬਾਰਾਂ 24 ਘੰਟੇ ਉਪਲਬੱਧ ਰਹਿਣਗੇ ਅਤੇ ਇਹ ਸਮੱਗਰੀ ਆਸਾਨੀ ਨਾਲ ਹਾਸਲ ਕੀਤੀ ਜਾ ਸਕੇਗੀ।

ਸ: ਛੀਨਾ ਨੇ ਕਿਹਾ ਕਿ ਇਸ ਲਾਇਬ੍ਰੇਰੀ ’ਚ ਬੁਨਿਆਦੀ ਡਿਜੀਟਲ ਢਾਂਚੇ ਤੋਂ ਇਲਾਵਾ ਕਿਤਾਬਾਂ ਦੇ ਵਿਸ਼ਾਲ ਭੰਡਾਰ ਮੌਜ਼ੂਦ ਹੋਣਗੇ, ਜਿਸ ’ਚ 18, 000 ਤੋਂ ਵਧੇਰੇ ਕਿਤਾਬਾਂ, ਆਈ. ਈ. ਈ. ਈ., ਏ. ਆਈ. ਸੀ. ਟੀ. ਈ. ਅਤੇ ਐੱਨ. ਡੀ. ਐੱਲ. ਆਈ. ਵਰਗੇ ਨਾਮਵਰ ਡਿਜੀਟਲ ਪਲੇਟਫਾਰਮ ਮੁਹੱਈਆ ਹੋਣਗੇ। ਖ਼ਾਲਸਾ ਕਾਲਜ ਇੰਜੀਨੀਅਰਿੰਗ ਉਪਰੋਕਤ ਡਿਜੀਟਲ ਲਾਇਬ੍ਰੇਰੀ ਸਥਾਪਿਤ ਕਰਨ ਵਾਲਾ ਸੂਬੇ ਦਾ ਮੋਹਰੀ ਕਾਲਜ ਹੈ। ਜਿੱਥੇ ਆਨਲਾਈਨ ਲਾਇਬ੍ਰੇਰੀ ਸਹੂਲਤਾਂ, ਈ-ਬੁਕਸ ਅਤੇ ਰਿਸਰਚ ਡਾਟਾਬੇਸ ਮੌਜ਼ੂਦ ਹੋਵੇਗਾ, ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਖੋਜ ਅਤੇ ਅਧਿਐਨ ’ਚ ਮਦਦ ਕਰਨਗੇ।

ਸ: ਛੀਨਾ ਨੇ ਕਿਹਾ ਕਿ ਇਸ ਲਾਇਬ੍ਰੇਰੀ ਰਾਹੀਂ ਵਿਦਿਆਰਥੀ ਘਰ ਬੈਠੇ ਵੀ ਅਨੇਕਾਂ ਅਕਾਦਮਿਕ ਸਰੋਤਾਂ ਦਾ ਲਾਭ ਲੈ ਸਕਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਲਜ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਈ-ਲਾਇਬੇ੍ਰਰੀ ਦਾ ਰਸਮੀ ਉਦਘਾਟਨ ਕੀਤਾ।
ਇਸ ਮੌਕੇ ਡਾ. ਬਾਲਾ ਨੇ ਕਿਹਾ ਕਿ ਅੱਜ ਦੇ ਡਿਜ਼ੀਟਲ ਯੁੱਗ ’ਚ ਅਜਿਹੀਆਂ ਪਹਿਲਕਦਮੀਆਂ ਬਹੁਤ ਜ਼ਰੂਰੀ ਹਨ, ਕਿਉਂਕਿ ਇਹ ਵਿਦਿਆਰਥੀਆਂ ਨੂੰ ਸਮੇਂ ਦੇ ਨਾਲ ਕਦਮ ਮਿਲਾ ਕੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀ ਨਵੀਂ ਪੀੜ੍ਹੀ ਨੂੰ ਗਿਆਨ ਅਤੇ ਨਵੀਨਤਾ ਵੱਲ ਪ੍ਰੇਰਿਤ ਕਰੇਗੀ।

ਉਨ੍ਹਾਂ ਕਿਹਾ ਕਿ ਇਹ ਕੇਂਦਰ ਪ੍ਰੰਪਰਾਗਤ ਸਿੱਖਿਆ ਤੋਂ ਇਲਾਵਾ ਆਧੁਨਿਕ ਡਿਜ਼ੀਟਲ ਤਕਨਾਲੋਜੀ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਇਕ ਵਿਸਤ੍ਰਿਤ ਮੰਚ ਪ੍ਰਦਾਨ ਕਰੇਗਾ, ਜਿਸ ਦਾ ਮਨੋਰਥ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੇ ਅਕਾਦਮਿਕ ਸਰੋਤਾਂ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦੀ ਇਕ ਖਾਸ ਵਿਸ਼ੇਸ਼ਤਾ ਕੋਹਾ ਇੰਟੀਗ੍ਰੇਟਡ ਲਾਇਬ੍ਰੇਰੀ ਪ੍ਰਣਾਲੀ ਨੂੰ ਲਾਗੂ ਕਰਨਾ ਹੈ, ਜੋ ਕਿ ਇਕ ਵਿਸ਼ਵ-ਪ੍ਰਸਿੱਧ, ਓਪਨ-ਸੋਰਸ ਅਤੇ ਵੈੱਬ-ਅਧਾਰਿਤ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਿਸਟਮ ਕੈਟਾਲਾਗਿੰਗ, ਸਰਕੂਲੇਸ਼ਨ ਅਤੇ ਯੂਜ਼ਰ ਮੈਨੇਜਮੈਂਟ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸੰਭਾਲਦਾ ਹੈ। ਉਨ੍ਹਾਂ ਕਿਹਾ ਕਿ ਖਾਸ ਗੱਲ ਇਹ ਹੈ ਕਿ ਪੰਜਾਬ ’ਚ ਇਸ ਪੱਧਰ ’ਤੇ ਕੋਹਾ ਸਿਸਟਮ ਦੀ ਇਹ ਸ਼ੁਰੂਆਤ ਹੋਰ ਵਿੱਦਿਅਕ ਅਦਾਰਿਆਂ ਲਈ ਇੱਕ ਮਿਸਾਲ ਸਾਬਤ ਹੋਵੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਸੰਵੇਦਨਸ਼ੀਲ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਮੋੜਿਆ ਜਾ ਰਿਹੈ

ਸੂਬਾ ਸਰਕਾਰ 122 ਲੱਖ ਮੀਟਰਕ ਟਨ ਦਾ ਖਰੀਦ ਟੀਚਾ ਮੁਕੰਮਲ ਕਰਨ ਨੇੜੇ

ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ

ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਦੇ ਬਿਆਨ ਦੀ ਕੀਤੀ ਨਿਖੇਧੀ ਸੁਨੀਲ ਜਾਖੜ ਨੇ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਉਦਯੋਗਿਕ ਵਿਕਾਸ ਲਈ ਰਾਜ ਅਤੇ ਕੇਂਦਰ ਦੋਹਾਂ ਸਰਕਾਰਾਂ ਦਾ ਵਤੀਰਾ ਮਤਰੇਈ ਮਾਂ ਵਾਲਾ- ਰਵੀਇੰਦਰ ਸਿੰਘ

ਚੀਫ ਖ਼ਾਲਸਾ ਦੀਵਾਨ ਦੀ ਅੰਤਰਿੰਗ ਕਮੇਟੀ ਮੈਂਬਰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹਾਜਰ ਹੋਣਗੇ

ਰਾਜਨੀਤਿਕ ਪਾਰਟੀਆਂ ਆਪੋ-ਆਪਣੇ ਕੋਟੇ ‘ਚੋ ਤੇਤੀ ਫੀਸਦੀ ਸੀਟਾਂ ਔਰਤਾਂ ਨੂੰ ਦੇਣ-ਬੀਬੀ ਜਗੀਰ ਕੌਰ