BREAKING NEWS
ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਪੰਜਾਬ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 06, 2026 07:10 PM

ਅੰਮ੍ਰਿਤਸਰ-ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ ਨਾਲ ਦਰਸ਼ਨਾਂ ਲਈ ਆਈ ਸੰਗਤ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੀਡੀਆ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਅੰਦਰ ਕਿਸੇ ਨਾਲ ਵੀ ਸਵਾਲ-ਜਵਾਬ ਕਰਕੇ ਵੀਡੀਓ ਨਾ ਬਣਾਏ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਮੀਡੀਆ ਵੱਲੋਂ ਸਵਾਲ-ਜਵਾਬ ਕਰਨ ਨਾਲ ਨਾ ਸਿਰਫ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ, ਸਗੋਂ ਪਰਕਰਮਾਂ ਦੀ ਪਵਿੱਤਰ ਮਰਯਾਦਾ ਵਿਚ ਵੀ ਵਿਘਨ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੀ ਆਦੇਸ਼ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਕਿਸੇ ਤਰ੍ਹਾਂ ਵੀ ਬਾਈਟ ਆਦਿ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਮੀਡੀਆ ਸੰਸਥਾਵਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਅੰਦਰ ਕਿਸੇ ਵੀ ਤਰ੍ਹਾਂ ਸਵਾਲ-ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰਨ। ਜੇਕਰ ਕਿਸੇ ਵੀ ਮਾਮਲੇ ਸਬੰਧੀ ਸੰਗਤਾਂ ਦੀ ਪ੍ਰਤੀਕ੍ਰਿਆ ਲੈਣੀ ਲੋੜੀਂਦੀ ਹੋਵੇ, ਤਾਂ ਇਹ ਕਾਰਵਾਈ ਪਰਕਰਮਾਂ ਤੋਂ ਬਾਹਰ ਨਿਰਧਾਰਤ ਸਥਾਨਾਂ ’ਤੇ ਹੀ ਕੀਤੀ ਜਾਵੇ, ਤਾਂ ਜੋ ਦਰਸ਼ਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਆਖਿਆ ਕਿ ਲੰਘੇ ਦਿਨੀਂ ਇਕ ਨਿੱਜੀ ਚੈਨਲ ਵੱਲੋਂ ਪਰਕਰਮਾਂ ਵਿਚ ਸੰਗਤ ਨਾਲ ਰਿਕਾਰਡ ਕੀਤੀ ਜਾ ਰਹੀ ਗੱਲਬਾਤ ਨੂੰ ਸੇਵਾਦਾਰਾਂ ਵੱਲੋਂ ਰੋਕਣ ’ਤੇ ਉਲਟਾ ਸੇਵਾਦਾਰਾਂ ’ਤੇ ਹੀ ਸਵਾਲ ਖੜ੍ਹੇ ਕਰਨੇ ਬੇਹੱਦ ਦੁਖਦਾਈ ਹੈ। ਅਜਿਹਾ ਠੀਕ ਨਹੀਂ ਹੈ ਅਤੇ ਮੀਡੀਆ ਨੂੰ ਚਾਹੀਦਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰੇ।
ਇਸੇ ਦੌਰਾਨ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਅਤੇ ਮੀਡੀਆ ਅਦਾਰਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੱਖ ਗੁਰੂ ਸਾਹਿਬਾਨ ਜਾਂ ਸਿੱਖ ਪ੍ਰਤੀਕਾਂ ਨਾਲ ਸਬੰਧਤ ਤਿਆਰ ਕੀਤੀ ਕਿਸੇ ਵੀ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਕਰਨ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਮਾਮਲਿਆਂ ਦੀ ਖ਼ਬਰ ਦੇਣੀ ਹੋਵੇ ਤਾਂ ਉਹ ਸਿਰਫ਼ ਤੱਥਾਂ ਦੀ ਜਾਣਕਰੀ ਤੱਕ ਸੀਮਤ ਰੱਖੀ ਜਾਵੇ ਅਤੇ ਵੀਡੀਓ/ਤਸਵੀਰਾਂ ਨੂੰ ਦਿਖਾਉਣ ਜਾਂ ਦੁਹਰਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੀਡੀਆ ਸਿੱਖ ਭਾਵਨਾਵਾਂ ਨਾਲ ਸਬੰਧਿਤ ਅਜਿਹੀ ਸੰਵੇਦਨਸ਼ੀਲ ਸਮਗਰੀ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਬੰਧਿਤ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਅਧਿਕਾਰਤ ਏਜੰਸੀਆਂ ਕੋਲ ਰਿਪੋਰਟ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀ ਸਮੱਗਰੀ ਨੂੰ ਅੱਗੇ ਨਾ ਵਧਾਵੇ, ਸਗੋਂ ਇਸ ਨੂੰ ਰਿਪੋਰਟ ਕਰੇ।

Have something to say? Post your comment

 
 
 
 

ਪੰਜਾਬ

ਜਥੇਦਾਰ ਮੰਡ ਨੇ ਬੇਅਦਬੀ ਕਾਨੂੰਨ ਬਣਾਉਣ ਤੇ ਸਰਕਾਰ ਦੀ ਕੀਤੀ ਰਜਵੀ ਸ਼ਲਾਘਾ

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਸੰਵੇਦਨਸ਼ੀਲ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਮੋੜਿਆ ਜਾ ਰਿਹੈ

ਸੂਬਾ ਸਰਕਾਰ 122 ਲੱਖ ਮੀਟਰਕ ਟਨ ਦਾ ਖਰੀਦ ਟੀਚਾ ਮੁਕੰਮਲ ਕਰਨ ਨੇੜੇ

ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ

ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਦੇ ਬਿਆਨ ਦੀ ਕੀਤੀ ਨਿਖੇਧੀ ਸੁਨੀਲ ਜਾਖੜ ਨੇ

ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਸਥਾਪਿਤ

ਪੰਜਾਬ ਦੇ ਉਦਯੋਗਿਕ ਵਿਕਾਸ ਲਈ ਰਾਜ ਅਤੇ ਕੇਂਦਰ ਦੋਹਾਂ ਸਰਕਾਰਾਂ ਦਾ ਵਤੀਰਾ ਮਤਰੇਈ ਮਾਂ ਵਾਲਾ- ਰਵੀਇੰਦਰ ਸਿੰਘ

ਚੀਫ ਖ਼ਾਲਸਾ ਦੀਵਾਨ ਦੀ ਅੰਤਰਿੰਗ ਕਮੇਟੀ ਮੈਂਬਰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਹਾਜਰ ਹੋਣਗੇ