BREAKING NEWS
ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਪੰਜਾਬ

ਜਥੇਦਾਰ ਮੰਡ ਨੇ ਬੇਅਦਬੀ ਕਾਨੂੰਨ ਬਣਾਉਣ ਤੇ ਸਰਕਾਰ ਦੀ ਕੀਤੀ ਰਜਵੀ ਸ਼ਲਾਘਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | May 06, 2026 10:35 PM


ਅੰਮ੍ਰਿਤਸਰ-  ਸਰਬਤ ਖ਼ਾਲਸਾ 2015 ਦੁਆਰਾ ਨਾਮਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮਾਨ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਕਾਨੂੰਨ ਤੇ ਗੱਲਬਾਤ ਕਰਦੇ ਕਿਹਾ ਕਿ ਸਰਕਾਰ ਵੱਲੋਂ 13 ਅਪ੍ਰੈਲ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਾਲਾ ਸਖਤ ਕਾਨੂੰਨ ਬਣਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ।ਅੱਜ ਸਖੀਰਾ ਟਾਵਰ ਵਿਖੇ ਪੱਤਰਕਾਰਾਂ ਨਾਲ ਗਲ ਕਰਦਿਆਂ ਉਹਨਾਂ ਕਿਹਾ ਜਿਹੜੀ ਵੀ ਸਰਕਾਰ ਚੰਗਾ ਕੰਮ ਕਰੇਗੀ ਉਸ ਨੂੰ ਸਰਾਹਿਆ ਜਾਵੇਗਾ ਅਤੇ ਜੇਕਰ ਕੋਈ ਮਾੜਾ ਕੰਮ ਕਰੇਗਾ ਤਾਂ ਉਸ ਉਸ ਦਾ ਵਿਰੋਧ ਵੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਿੱਖ ਪੰਥ ਦੀ ਇਹ ਚਿਰੋਕਣੀ ਮੰਗ ਸੀ ਕਿ ਬੇਅਦਬੀ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਹੋਵੇ ਪਰ ਫਿਰ ਵੀ ਉਮਰ ਕੈਦ ਦੀ ਸਜਾ ਜੀਵਨ ਭਰ ਲਈ ਜ਼ੇਲ ਵਿਚ ਸੁੱਟ ਦੇਣਾ ਵੀ ਇੱਕ ਸ਼ਲਾਘਾਯੋਗ ਕੰਮ ਹੈ। ਪਿਛਲੇ ਦਿਨਾਂ ਵਿੱਚ ਬੇਅਦਬੀਆਂ ਕਰਨ ਵਾਲੇ ਛੋਟੀਆਂ ਸਜਾਵਾਂ ਤੋਂ ਬਾਅਦ ਵਾਪਸ ਆ ਕੇ ਸਮਾਜ ਵਿੱਚ ਵਿਚਰਦੇ ਸਨ ਅਤੇ ਕਈਆਂ ਨੂੰ ਤਾਂ ਸਰਕਾਰ ਵੱਲੋਂ ਸੁਰੱਖਿਆ ਵੀ ਮੁਹਈਆ ਕਰਵਾਈ ਜਾਂਦੀ ਰਹੀ ਹੈ। ਉਹਨਾਂ ਕਿਹਾ ਕਿ ਹੁਣ ਬੇਅਦਬੀ ਕਰਨ ਵਾਲਾ ਸਰਕਾਰ ਦੇ ਕਾਨੂੰਨ ਮੁਤਾਬਕ ਉਮਰ ਭਰ ਜੇਲ ਵਿੱਚ ਬੰਦ ਰਹੇਗਾ । ਉਹਨਾਂ ਕਿਹਾ ਕੀ ਫਿਰ ਵੀ ਜੇਕਰ ਕੋਈ ਕਮੀ ਇਸ ਕਾਨੂੰਨ ਵਿੱਚ ਰਹਿ ਗਈ ਹੈ ਤਾਂ ਸਰਕਾਰ ਨੂੰ ਉਸ ਨੂੰ ਦੂਰ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਦਾ ਵੀ ਬੇਅਦਬੀ ਕਰਨ ਦਾ ਹੌਸਲਾ ਨਾ ਹੋਵੇ ।ਜਥੇਦਾਰ ਮੰਡ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬੇਅਦਬੀ ਕਾਨੂੰਨ ਨੂੰ ਬਣਾਉਣ ਲਈ ਵਧਾਈ ਦੇ ਪਾਤਰ ਉੱਤੇ ਹੀ ਬਾਕੀ ਵਿਧਾਨ ਸਭਾ ਤੇ ਸਾਰੇ ਮੈਂਬਰ ਵੀ ਵਧਾਈ ਦੇ ਹੱਕਦਾਰ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਹਾਲ ਹੀ ਵਿੱਚ ਹੋਏ ਕਾਨੂੰਨ ਦਾ ਉਦੇਸ਼ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਹੈ ਅਤੇ ਅਸੀਂ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕਰਦੇ ਹਾਂ, ਪਰ ਬਾਦਲਾਂ ਅਤੇ ਰਵਾਇਤੀ ਸੰਸਥਾਵਾਂ ਨਾਲ ਜੁੜੇ ਲੋਕ ਇਸ ਕਾਨੂੰਨ ਨੂੰ ਇੱਕ ਖ਼ਤਰੇ ਵਜੋਂ ਦੇਖਦੇ ਹਨ।ਜਥੇਦਾਰ ਮੰਡ ਨੇ ਕਿਹਾ ਕਿ ਮੌਜੂਦਾ ਸ਼ੋ੍ਰਮਣੀ ਕਮੇਟੀ ਦੀ ਲੀਡਰਸ਼ਿਪ ਬਾਦਲ ਪਰਿਵਾਰ ਦੇ ਕੰਟਰੋਲ ਹੇਠ ਹੋਣ ਕਰਕੇ ਕਾਨੂੰਨ ਦੇ ਖਿਲਾਫ ਹੈ ਤੇ ਰੱਦ ਕਰਦੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 8 ਮਈ ਨੂੰ ਜਵਾਬ ਤਲਬੀ ਲਈ ਬੁਲਾਉਣ ਤੇ ਉਹਨਾਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰ ਕੁਲਤਾਰ ਸਿੰਘ ਸੰਧਵਾ ਦਾ ਸਨਮਾਨ ਕਰਨਾ ਚਾਹੀਦਾ ਹੈ ਜਿਸ ਦੇ ਉਹ ਹੱਕਦਾਰ ਹਨ । ਉਹਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਕੁਲਦੀਪ ਸਿੰਘ ਇੱਕ ਧਿਰ ਨੂੰ ਖੁਸ਼ ਕਰਨ ਲਈ ਕੋਈ ਵੀ ਗਲਤ ਫੈਸਲਾ ਕਰਨ ਤੋਂ ਗੁਰੇਜ ਕਰਨ ਲਈ ਕਿਹਾ।ਆਪਣੇ ਸੰਬੋਧਨ ਵਿਚ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਬੇਅਦਬੀ ਰੋਕੂ ਕਾਨੂੰਨ ਦੇ ਹੱਕ ਵਿੱਚ ਵੋਟ ਪਾਉਣ ਵਾਲੇ 116 ਮੈਂਬਰਾਂ ਦਾ ਉਹ ਧੰਨਵਾਦ ਕਰਦੇ ਹਨ, ਜਦੋਂ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਇੱਕ ਮੈਂਬਰ ਵਲੋ ਸਦਨ ਵਿਚ ਗੈਰ ਹਾਜਰ ਰਹਿਣ ਦੀ ਸਖ਼ਤ ਨਿੰਦਾ ਕਰਦੇ ਹਨ।ਗੈਰ ਹਾਜਰ ਰਹਿਣ ਦੀ ਇਸ ਕਾਰਵਾਈ ਨੂੰ ਪੰਥ ਅਤੇ ਗੁਰੂ ਗ੍ਰੰਥ ਸਾਹਿਬ ਨਾਲ ਵਿਸ਼ਵਾਸਘਾਤ ਸਮਝਦੇ ਹਨ।ਭਾਈ ਮੋਹਕਮ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਾਰੀ ਮਨੁੱਖਤਾ ਲਈ ਇੱਕ ਸਰਵਵਿਆਪੀ ਮਾਰਗਦਰਸ਼ਕ ਹਨ । ਜਿਸ ਵਿੱਚ ਸਿੱਖ, ਹਿੰਦੂ, ਮੁਸਲਮਾਨ ਅਤੇ ਈਸਾਈ ਸ਼ਾਮਲ ਹਨ।ਉਨਾਂ ਕਿਹਾ ਕਿ ਉਹ ਮੌਜੂਦਾ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਾ ਤਹਿ ਦਿਲੋ ਧੰਨਵਾਦ ਕਰਦੇ ਹਨ। ਇਸ ਮੌਕੇ ਭਾਈ ਜਰਨੈਲ ਸਿੰਘ ਸਖੀਰਾ, ਭਾਈ ਸਤਨਾਮ ਸਿੰਘ ਮਨਾਵਾ, ਸ੍ਰ ਜ਼ਸਲੀਨ ਸਿੰਘ ਸਖੀਰਾ, ਕਰਨਜੀਤ ਸਿੰਘ ਆਦਿ ਹਾਜਰ ਸਨ।

Have something to say? Post your comment

 
 
 
 

ਪੰਜਾਬ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਰਾਹੀਂ ਸੰਵੇਦਨਸ਼ੀਲ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਮੋੜਿਆ ਜਾ ਰਿਹੈ

ਸੂਬਾ ਸਰਕਾਰ 122 ਲੱਖ ਮੀਟਰਕ ਟਨ ਦਾ ਖਰੀਦ ਟੀਚਾ ਮੁਕੰਮਲ ਕਰਨ ਨੇੜੇ

ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀ ਨਿੰਦਾ ਕੀਤੀ

ਬੰਬ ਧਮਾਕਿਆਂ ਸਬੰਧੀ ਮੁੱਖ ਮੰਤਰੀ ਦੇ ਬਿਆਨ ਦੀ ਕੀਤੀ ਨਿਖੇਧੀ ਸੁਨੀਲ ਜਾਖੜ ਨੇ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਤਿ-ਆਧੁਨਿਕ ਡਿਜ਼ੀਟਲ ਲਾਇਬ੍ਰੇਰੀ ਸਥਾਪਿਤ