BREAKING NEWS
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ - ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 07, 2026 09:15 PM


ਅੰਮ੍ਰਿਤਸਰ-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਕੀਤੀ ਗ੍ਰਿਫਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ ਪਰੰਤੂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸਾ਼ਤਮਈ ਰੋਸ ਕਰਨ ਦਾ ਹੱਕ ਹੈ ਪਰੰਤੂ ਦੇਸ਼ ਦੀ ਰਾਜਧਾਨੀ ਵਿੱਚ ਸਿੱਖਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗ੍ਰਿਫਤਾਰ ਕਰਕੇ ਵੱਖ ਵੱਖ ਠਾਣਿਆਂ ਵਿਚ ਬੰਦ ਕਰ ਦੇਣਾ ਇਨਸਾਫ਼ ਦੀ ਅਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਕੌਮ ਤੇ ਹੋਏ ਜੁ਼ੁਲਮਾਂ ਵਿਰੁੱਧ ਸੰਘਰਸ਼ ਕਰਨ ਵਾਲੇ ਬੰਦੀ ਸਿੰਘ ਅਦਾਲਤ ਤੋਂ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ। ਇਸੇ ਦੇਸ਼ ਅੰਦਰ ਜਦੋਂ ਹੋਰ ਧਰਮ ਦੇ ਲੋਕਾਂ ਨੂੰ ਸਰਕਾਰਾਂ ਸਜ਼ਾ ਵਿੱਚ ਕਟੌਤੀ ਕਰਕੇ ਰਿਹਾ ਕਰ ਸਕਦੀਆਂ ਹਨ ਤਾਂ ਸਿੱਖਾਂ ਨਾਲ ਬੇਇਨਸਾਫ਼ੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦਾ ਐਲਾਨ ਕਰੇ।
ਉਨ੍ਹਾਂ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਵੀ ਤੁਰੰਤ ਰਿਹਾਅ ਕਰਨ ਲਈ ਆਖਿਆ।

Have something to say? Post your comment

 
 
 
 

ਪੰਜਾਬ

ਅਕਾਲੀ ਦਲ ਨੇ ਮੁੱਖ ਮੰਤਰੀ ਦੇ ਓ ਐਸ ਡੀ ਦੇ ਕਰੀਬੀਆਂ ਵੱਲੋਂ ਬਿਲਡਰਾਂ ਤੋਂ ਪੈਸੇ ਇਕੱਠੇ ਕਰਨ ਮਾਮਲੇ ਦੀ ਨਿਰਪੱਖ ਜਾਂਚ ਮੰਗੀ

ਜਸਪਾਲ ਸਿੰਘ ਢੱਡੇ ਨੂੰ ਧਰਮ ਪ੍ਰਚਾਰ ਕਮੇਟੀ ਦਾ ਮੀਤ ਸਕੱਤਰ ਬਣਾਇਆ ਸ਼ੋ੍ਰਮਣੀ ਕਮੇਟੀ ਨੇ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਸਾਜਿਸ -ਸੁਨੀਲ ਜਾਖੜ

ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਵੜਿੰਗ ਨੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਮੁੱਖ ਮੰਤਰੀ ਨੇਆਪਣੇ ਦਾ ਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ- ਰਾਜਾ ਵੜਿੰਗ