BREAKING NEWS
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ

ਮੁੱਖ ਮੰਤਰੀ ਨੇਆਪਣੇ ਦਾ ਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ- ਰਾਜਾ ਵੜਿੰਗ

ਕੌਮੀ ਮਾਰਗ ਬਿਊਰੋ | May 07, 2026 07:14 PM

ਚੰਡੀਗੜ੍ਹ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਦਿੱਤੇ ਗਏ ਵਿਰੋਧਾਭਾਸੀ ਬਿਆਨਾਂ ‘ਤੇ ਸਵਾਲ ਚੁੱਕੇ ਹਨ।

ਵੜਿੰਗ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਨੇ ਦੋਸ਼ ਲਗਾਇਆ ਹੈ ਕਿ ਚੋਣਾਂ ਤੋਂ ਪਹਿਲਾਂ ਇਹ ਧਮਾਕੇ ਭਾਜਪਾ ਵੱਲੋਂ ਕਰਵਾਏ ਗਏ ਹਨ। ਉੱਥੇ ਹੀ ਡੀਜੀਪੀ ਨੇ ਕਿਹਾ ਹੈ ਕਿ ਇਨ੍ਹਾਂ ਧਮਾਕਿਆਂ ਪਿੱਛੇ ਆਈਐਸਆਈ ਦਾ ਹੱਥ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਸਹੀ ਕੌਣ ਹੈ, ਮੁੱਖ ਮੰਤਰੀ ਜਾਂ ਡੀਜੀਪੀ?

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਇਹ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਾ ਹੈ, ਜਿਸ ਨੂੰ ਸਿਆਸੀ ਦੋਸ਼ਬਾਜੀ ਦੀ ਭੇਟ ਨਹੀਂ ਚੜ੍ਹਾਇਆ ਜਾ ਸਕਦਾ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੇ ਧਮਾਕੇ ਪਹਿਲੀ ਵਾਰ ਨਹੀਂ ਹੋਏ ਹਨ, ਇਸ ਤੋਂ ਪਹਿਲਾਂ ਵੀ ਪੁਲਿਸ ਥਾਣਿਆਂ ‘ਤੇ ਹਮਲੇ ਹੋ ਚੁੱਕੇ ਹਨ ਅਤੇ ਰੇਲਵੇ ਟਰੈਕ ਵੀ ਉਡਾਏ ਜਾ ਚੁੱਕੇ ਹਨ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਜਦੋਂ ਇਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਉਕਤ ਧਮਾਕਿਆਂ ਪਿੱਛੇ ਭਾਜਪਾ ਦਾ ਹੱਥ ਹੈ, ਤਾਂ ਫਿਰ ਇਨ੍ਹਾਂ ਦੀ ਸਰਕਾਰ ਨੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ ਹੈ? ਇਸ ਤੋਂ ਇਲਾਵਾ, ਉਨ੍ਹਾਂ ਨੇ ਹੈਰਾਨੀ ਜਤਾਈ ਹੈ ਕਿ ਮੁੱਖ ਮੰਤਰੀ ਨੂੰ ਸਿੱਧੀ ਰਿਪੋਰਟ ਕਰਨ ਵਾਲੇ ਡੀਜੀਪੀ ਇਨ੍ਹਾਂ ਦੇ ਬਿਆਨ ਦਾ ਖੰਡਨ ਕਿਵੇਂ ਕਰ ਸਕਦੇ ਹਨ?

 

Have something to say? Post your comment

 
 
 
 

ਪੰਜਾਬ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਸਾਜਿਸ -ਸੁਨੀਲ ਜਾਖੜ

ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਵੜਿੰਗ ਨੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਪਾਕਿਸਤਾਨ- ਲਾਹੌਰ ਦੇ ਵਿਦਿਆਰਥੀ ਉਅੰਕਾਰ ਸਿੰਘ ਦਾ ਨਾਮ ਓਪਨ ਮੈਰਿਟ ਵਿਚ ਸ਼ਾਮਲ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ - ਐਡਵੋਕੇਟ ਧਾਮੀ