BREAKING NEWS
ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਮਾਨਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਪੰਜਾਬ

ਕਿਤਾਬਾਂ ਦੀ ਕਮੀ ਕਿਸੇ ਬੱਚੇ ਦੇ ਸੁਪਨੇ ਨਾ ਰੋਕੇ” — ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | May 07, 2026 07:16 PM

ਚੰਡੀਗੜ੍ਹ- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਚੁੱਕਿਆ ਹਰ ਮਜ਼ਬੂਤ ਕਦਮ ਸਮਾਜ ਦੇ ਭਵਿੱਖ ਨੂੰ ਰੌਸ਼ਨ ਬਣਾਉਂਦਾ ਹੈ। ਇਸੇ ਸੋਚ ਨਾਲ ਮਾਨ ਸਰਕਾਰ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ, ਸਗੋਂ ਸੂਬੇ ਵਿੱਚ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪਹਿਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਸਮਾਜ ਦਾ ਹਰ ਬੱਚਾ ਸਿੱਖਿਆ ਨਾਲ ਜੁੜੇਗਾ, ਆਤਮ-ਵਿਸ਼ਵਾਸ ਨਾਲ ਅੱਗੇ ਵਧੇਗਾ ਅਤੇ ਆਪਣੇ ਸੁਪਨੇ ਸਾਕਾਰ ਕਰੇਗਾ, ਤਦੋਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸੱਚੇ ਅਰਥਾਂ ਵਿੱਚ ਸਾਕਾਰ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਲੋਕ-ਹਿਤੈਸ਼ੀ ਪਹਿਲਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦੀ ਰਹੇਗੀ।

 

Have something to say? Post your comment

 
 
 
 

ਪੰਜਾਬ

ਮੋਹਾਲੀ ਅਤੇ ਚੰਡੀਗੜ੍ਹ ਵਿੱਚ ਈਡੀ ਦੀ ਵੱਡੀ ਛਾਪੇਮਾਰੀ

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ ਜਲੰਧਰ ਤੋਂ ਸ਼ੁਰੂ ਹੋਇਆ ਅਤੇ 9 ਮਈ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ ਸਮਾਪਤੀ

ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਦੀ ਸਾਜਿਸ -ਸੁਨੀਲ ਜਾਖੜ

ਵੜਿੰਗ ਨੇ ਮਨੀ ਲਾਂਡਰਿੰਗ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ

ਮੁੱਖ ਮੰਤਰੀ ਨੇਆਪਣੇ ਦਾ ਅਵਿਆਂ ਦੇ ਆਧਾਰ ‘ਤੇ ਭਾਜਪਾ ਖ਼ਿਲਾਫ਼ ਐਫਆਈਆਰ ਕਿਉਂ ਦਰਜ ਨਹੀਂ ਕੀਤੀ- ਰਾਜਾ ਵੜਿੰਗ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

ਪਾਕਿਸਤਾਨ- ਲਾਹੌਰ ਦੇ ਵਿਦਿਆਰਥੀ ਉਅੰਕਾਰ ਸਿੰਘ ਦਾ ਨਾਮ ਓਪਨ ਮੈਰਿਟ ਵਿਚ ਸ਼ਾਮਲ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ - ਐਡਵੋਕੇਟ ਧਾਮੀ